ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੈਰਿਸ ਓਲੰਪਿਕ ਵਿੱਚ ਕਾਂਸੇ ਦਾ ਤਗਮਾ ਜਿੱਤਣ ਵਾਲੀ ਭਾਰਤੀ ਹਾਕੀ ਟੀਮ ਦੇ ਸਾਬਤ ਸੂਰਤ ਸਿੱਖ ਖਿਡਾਰੀ
ਜਰਮਨਪ੍ਰੀਤ ਸਿੰਘ ਨੂੰ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਤੇ 5 ਲੱਖ ਰੁਪਏ ਦਾ ਚੈਕ ਦੇ ਕੇ ਸਨਮਾਨਿਤ ਕੀਤਾ।ਇਸ ਦੇ ਨਾਲ ਹੀ ਹਰਿਆਣਾ ਨਾਲ ਸਬੰਧਤ ਦੌੜਾਕ ਅਮਰਪ੍ਰੀਤ ਸਿੰਘ ਨੂੰ ਵੀ 1 ਲੱਖ ਰੁਪਏ ਦੀ ਸਨਮਾਨ ਰਾਸ਼ੀ ਦਿੱਤੀ ਗਈ।ਇਹ ਨੌਜੁਆਨ ਅੰਬਾਲਾ ਤੋਂ ਦੌੜਦਾ ਹੋਇਆ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਖੇ ਨਤਮਸਤਕ ਹੋ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜਾ ਹੈ।
ਖਿਡਾਰੀਆਂ ਨੂੰ ਸਨਮਾਨਿਤ ਕਰਨ ਮੌਕੇ ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਆਪਣੀਆਂ ਖੇਡ ਅਕੈਡਮੀਆਂ ਚਲਾ ਰਹੀ ਹੈ।ਜੇਕਰ ਕੋਈ ਸਾਬਤ ਸੂਰਤ ਸਿੱਖ ਖਿਡਾਰੀ ਖੇਡਾਂ ਦੇ ਖੇਤਰ ਵਿਚ ਵੱਡੀ ਪ੍ਰਾਪਤੀ ਕਰਦਾ ਹੈ ਤਾਂ ਸ਼੍ਰੋਮਣੀ ਕਮੇਟੀ ਵੱਲੋਂ ਉਸ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਜਾਂਦਾ ਹੈ।ਹਾਕੀ ਖਿਡਾਰੀ ਜਰਮਨਪ੍ਰੀਤ ਸਿੰਘ ਨੇ ਸ਼੍ਰੋਮਣੀ ਕਮੇਟੀ ਵੱਲੋਂ ਮਾਨ-ਸਨਮਾਨ ਲਈ ਧੰਨਵਾਦ ਕੀਤਾ।ਉਨ੍ਹਾਂ ਨੌਜੁਆਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਸਾਬਤ ਸੂਰਤ ਰਹਿੰਦਿਆਂ ਖੇਡਾਂ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਹਰਭਜਨ ਸਿੰਘ ਮਸਾਣਾ, ਜੂਨੀਅਰ ਮੀਤ ਪ੍ਰਧਾਨ ਗੁਰਬਖ਼ਸ਼ ਸਿੰਘ ਖਾਲਸਾ, ਜਨਰਲ ਸਕੱਤਰ ਲਈ ਭਾਈ ਰਾਜਿੰਦਰ ਸਿੰਘ ਮਹਿਤਾ, ਅੰਤ੍ਰਿੰਗ ਮੈਂਬਰ ਅਮਰਜੀਤ ਸਿੰਘ ਭਲਾਈਪੁਰ, ਮੈਂਬਰ ਸੁਰਜੀਤ ਸਿੰਘ ਭਿੱਟੇਵੱਡ, ਗੁਰਮੀਤ ਸਿੰਘ ਬੂਹ, ਜਥੇਦਾਰ ਗੁਰਲਾਲ ਸਿੰਘ, ਨਵਤੇਜ ਸਿੰਘ ਕਾਉਣੀ, ਤੇਜਾ ਸਿੰਘ ਕਮਾਲਪੁਰ, ਗੁਰਿੰਦਰਪਾਲ ਸਿੰਘ ਗੋਰਾ, ਬੀਬੀ ਜੋਗਿੰਦਰ ਕੌਰ, ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ, ਓ.ਐਸ.ਡੀ ਸਤਬੀਰ ਸਿੰਘ ਧਾਮੀ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਜਰਮਨਪ੍ਰੀਤ ਸਿੰਘ ਦੇ ਪਰਿਵਾਰਕ ਬਲਬੀਰ ਸਿੰਘ, ਬੀਬੀ ਕੁਲਵਿੰਦਰ ਕੌਰ, ਬੀਬੀ ਸਵਰਨ ਕੌਰ, ਬੀਬੀ ਗੁਰਵਿੰਦਰ ਕੌਰ, ਜਸਵਿੰਦਰ ਸਿੰਘ, ਬੀਬੀ ਜਿੰਦ ਕੌਰ ਆਦਿ ਮੌਜ਼ੂਦ ਸਨ।
Check Also
ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ
ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …
Punjab Post Daily Online Newspaper & Print Media