ਅੰਮ੍ਰਿਤਸਰ, 28 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਗਏ ਬੀ.ਏ ਐਲ.ਐਲ.ਬੀ (5 ਸਾਲਾ ਕੋਰਸ) ਦੂਜਾ ਸਮੈਸਟਰ ਅਤੇ ਬੀ.ਕਾਮ ਐਲ.ਐਲ.ਬੀ (5 ਸਾਲਾ ਕੋਰਸ) ਸਮੈਸਟਰ 10ਵਾਂ ਦੀ ਪ੍ਰੀਖਿਆਵਾਂ ’ਚੋਂ ਸ਼ਾਨਦਾਰ ਸਥਾਨ ਹਾਸਲ ਕੀਤਾ ਹੈ।
ਡਾਇਰੈਕਟਰ-ਕਮ-ਪ੍ਰਿੰਸੀਪਲ ਪ੍ਰੋ. (ਡਾ.) ਜਸਪਾਲ ਸਿੰਘ ਨੇ ਪ੍ਰੀਖਿਆਵਾਂ ’ਚ ਵਧੀਆ ਸਥਾਨ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਦਾ ਆਪਣੇ ਦਫ਼ਤਰ ਵਿਖੇ ਮੂੰਹ ਮਿੱਠਾ ਕਰਵਾਇਆ।ਉਨ੍ਹਾਂ ਦੱਸਿਆ ਕਿ ਬੀ.ਏ ਐਲ.ਐਲ.ਬੀ (5 ਸਾਲਾ ਕੋਰਸ) ਦੂਜਾ ਸਮੈਸਟਰ ਦੇ ਹੋਏ ਇਮਤਿਹਾਨਾਂ ’ਚੋਂ ਕਾਲਜ ਦੀਆਂ ਵਿਦਿਆਰਥਣ ਪੁਰਵਾ ਅਤੇ ਸੁਖਮੀਨ ਕੌਰ ਨੇ ਕੁੱਲ 600 ਅੰਕਾਂ ’ਚੋਂ 466 ਅਤੇ 465 ਅੰਕਾਂ ਨਾਲ ਯੂਨੀਵਰਸਿਟੀ ’ਚੋਂ ਪਹਿਲਾ ਅਤੇ ਦੂਜਾ ਸਥਾਨ ਹਾਸਲ ਕੀਤਾ ਹੈ।ਉਨ੍ਹਾਂ ਕਿਹਾ ਕਿ ਬੀ.ਕਾਮ ਐਲ.ਐਲ.ਬੀ (5 ਸਾਲਾ ਕੋਰਸ) ਸਮੈਸਟਰ 10ਵਾਂ ਦੀ ਪ੍ਰੀਖਿਆ ’ਚੋਂ ਵਿਦਿਆਰਥਣ ਸਾਚਿਕਾ ਨੇ 500 ਅੰਕਾਂ ’ਚੋਂ 389 ਅੰਕ ਪ੍ਰਾਪਤ ਕਰਕੇ ’ਵਰਸਿਟੀ ’ਚੋਂ ਤੀਜ਼ਾ ਅਤੇ ਬੀ.ਕਾਮ ਲਾਅ ਦੀ ਡਿਗਰੀ ’ਚ ਯੂਨੀਵਰਸਿਟੀ ’ਚੋਂ ਦੂਜਾ ਸਥਾਨ ਪ੍ਰਾਪਤ ਕੀਤਾ।
ਡਾ. ਜਸਪਾਲ ਸਿੰਘ ਨੇ ਵਿਦਿਆਰਥਣਾਂ ਨੂੰ ਅਗਾਂਹ ਵੀ ਹੋਰ ਮਿਹਨਤ ਕਰਕੇ ਆਪਣਾ ਅਤੇ ਕਾਲਜ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ।
Check Also
ਭਾਅ ਜੀ ਗੁਰਸ਼ਰਨ ਸਿੰਘ ਦੀ ਪਤਨੀ ਸ੍ਰੀਮਤੀ ਕੈਲਾਸ਼ ਕੌਰ ਦੇ ਅਕਾਲ ਚਲਾਣੇ `ਤੇ ਦੁੱਖ਼ ਦਾ ਪ੍ਰਗਟਾਵਾ
ਅੰਮ੍ਰਿਤਸਰ, 7 ਅਕਤੂਬਰ (ਦੀਪ ਦਵਿੰਦਰ ਸਿੰਘ) – ਅੰਮ੍ਰਿਤਸਰ ਵਿਕਾਸ ਮੰਚ ਵਲੋਂ ਭਾਅ ਜੀ ਗੁਰਸ਼ਰਨ ਸਿੰਘ …