ਅੰਮ੍ਰਿਤਸਰ, 28 ਸਤੰਬਰ (ਸੁਖਬੀਰ ਸਿੰਘ) – ਰੈਡ ਕਰਾਸ ਸੋਸਾਇਟੀ ਅੰਮ੍ਰਿਤਸਰ ਵਲੋਂ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਧੂਮਧਾਮ ਨਾਲ ਰੈਡ ਕਰਾਸ ਭਵਨ ਅੰਮ੍ਰਿਤਸਰ ਵਿਖੇ ਮਨਾਇਆ ਗਿਆ।ਸਮਾਗਮ ਵਿੱਚ ਵੱਖ-ਵੱਖ ਨੋਲੇਜ਼ ਵਿਲ੍ਹਾ ਵੈਲਫੇਅਰ ਸੋਸਾਇਟੀ, ਖਾਲਸਾ ਕਾਲਜ਼ ਇੰਜੀਨਿਅਰਿੰਗ ਅਤੇ ਟਕਨਾਲੋਜੀ, ਸ਼ਹਿਜ਼ਾਦਾ ਨੰਦ ਕਾਲਜ਼, ਰੈਡ ਕਰਾਸ ਕੰਪਿਊਟਰ ਸੈਂਟਰ ਦੇ ਵਿਦਿਆਰਥੀਆਂ ਅਤੇ ਨਹਿਰੂ ਯੁਵਾ ਕੇਂਦਰ ਦੇ ਨੋਜਵਾਨਾਂ ਨੇ ਭਾਗ ਲਿਆ।ਬਹੁਤ ਸਾਰੇ ਨੌਜਵਾਨਾਂ ਨੇ ਦੇਸ਼ ਦੀ ਅਜ਼ਾਦੀ ਦੇ ਸੱਚੇ ਹੀਰੋ ਸ਼ਹੀਦ ਭਗਤ ਸਿੰਘ ਨੂੰ ਯਾਦ ਕਰਦਿਆਂ ਖੂਨਦਾਨ ਕੀਤਾ।ਮੁੱਖ ਮਹਿਮਾਨ ਵਜੋਂ ਸ੍ਰੀਮਤੀ ਸਾਕਸ਼ੀ ਸਾਹਨੀ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ਼ਾਮਲ ਹੋਏ।ਉਹਨਾਂ ਨੇ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਅਰਪਿਤ ਕਰਦੇ ਹੋਏ ਕਿਹਾ ਕਿ ਸਰਦਾਰ ਭਗਤ ਸਿੰਘ ਦੇਸ਼ ਦੇ ਇਕ ਸੱਚੇ ਦੇਸ਼ ਭਗਤ ਸਨ।ਇਸ ਸੋਚ ਨਾਲ ਉਨਾਂ ਨੇ ਗੁਲਾਮੀ ਦੀਆਂ ਜੰਜ਼ੀਰਾਂ ਨੂੰ ਤੋੜਨ ਲਈ ਸਮਾਜ ਦੇ ਸਾਰੇ ਵਰਗਾਂ ਨੂੰ ਲਾਮਬੰਦ ਕਰਕੇ ਦੇਸ਼ ਦੀ ਅਜ਼ਾਦੀ ਦਾ ਰਾਹ ਪੱਧਰਾ ਕੀਤਾ।ਇਸ ਸਦਕਾ ਅੰਗਰੇਜ਼ ਹਕੂਮਤ ਨੂੰ ਭਾਰਤ ਅਜ਼ਾਦ ਛੱਡਣ ਲਈ ਮਜ਼ਬੂਰ ਹੋਣਾ ਪਿਆ।
ਇਸ ਮੋਕੇ ਮੈਡਮ ਗੁਰਸਿਮਰਨਜੀਤ ਕੋਰ ਸਹਾਇਕ ਕਮਿਸ਼ਨਰ (ਜ) ਅਤੇ ਮੈਡਮ ਸੋਨਮ ਐਸ.ਡੀ.ਐਮ ਮਜੀਠਾ ਨੇ ਵੀ ਸ਼ਹੀਦ ਭਗਤ ਸਿੰਘ ਜੀ ਦੇ ਜੀਵਨ ਅਤੇ ਉਹਨਾਂ ਦੇ ਅਜ਼ਾਦੀ ਸੰਘਰਸ਼ ਬਾਰੇ ਵਿਚਾਰ ਪੇਸ਼ ਕੀਤੇ।ਰੈਡ ਕਰਾਸ ਸੋਸਾਇਟੀ ਵਲੋਂ ਸਕੱਤਰ ਸੈਮਸਨ ਮਸੀਹੀ ਨੇ ਆਏ ਹੋਏ ਮਹਿਮਾਨਾਂ ਨੂੰ ‘ਜੀ ਆਇਆਂ’ ਕਿਹਾ ਅਤੇ ਸਰਦਾਰ ਭਗਤ ਸਿੰਘ ਜੀ ਦੇ ਜੀਵਨ ਬਾਰੇ ਵਿਚਾਰ ਸਾਂਝੇ ਕੀਤੇ।
Check Also
ਸਪੀਕਰ ਸੰਧਵਾਂ ਦੀਵਾਨ ਦੀ ਵਿਸ਼ਵ ਸਿੱਖ ਵਿਦਿਅਕ ਕਾਨਫਰੰਸ ਦੀ ਸੁਆਗਤੀ ਕਮੇਟੀ ਦੇ ਚੇਅਰਮੈਨ ਹੋਣਗੇ
ਅੰਮ੍ਰਿਤਸਰ, 8 ਅਕਤੂਬਰ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਝਰ, …