Thursday, November 21, 2024

ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਸਬੰਧੀ ਸਮਾਗਮ

ਸੰਗਰੂਰ, 30 ਸਤੰਬਰ (ਜਗਸੀਰ ਲੌਂਗੋਵਾਲ) – ਕੌਮੀ ਸੇਵਾ ਯੋਜਨਾ ਇਕਾਈ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਮਹਿਲਾਂ ਚੌਕ ਵਲੋਂ ਸਹਾਇਕ ਡਾਇਰੈਕਟਰ ਦਿਲਵਰ ਸਿੰਘ ਦੀ ਦਿਸ਼ਾ ਨਿਰਦਸ਼ਾਂ ਹੇਠ ਪ੍ਰਿੰਸੀਪਲ ਨਵਰਾਜ ਕੌਰ ਦੀ ਅਗਵਾਈ ’ਚ ਸ਼ਹੀਦੇ ਆਜ਼ਮ ਭਗਤ ਸਿੰਘ ਦਾ ਜਨਮ ਦਿਨ ਮਨਾਇਆ ਗਿਆ।ਹਿਸਟਰੀ ਲੈਕਚਰਾਰ ਰਾਜੇਸ਼ ਕੁਮਾਰ, ਗੁਰਦੀਪ ਸਿੰਘ, ਰਕੇਸ਼ ਕੁਮਾਰ ਸਰੀਰਕ ਸਿੱਖਿਆ ਲੈਕਚਰਾਰ, ਹਰਵਿੰਦਰ ਸਿੰਘ ਹੋਰਾਂ ਨੇ ਭਗਤ ਸਿੰਘ ਦੀ ਵਿਚਾਰਧਾਰਾ ਤੋਂ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ।ਪ੍ਰੋਗਰਾਮ ਅਫਸਰ ਪਰਮਿੰਦਰ ਕੁਮਾਰ ਲੌਂਗਵਾਲ ਨੇ ਕਿਹਾ ਕਿ ਸਾਨੂੰ ਆਪਣੇ ਜੀਵਨ ਦਾ ਆਦਰਸ਼ ਭਗਤ ਸਿੰਘ ਨੂੰ ਮੰਨਣਾ ਚਾਹੀਦਾ ਹੈ ਅਤੇ ਉਹਨਾਂ ਦੇ ਦਰਸਾਏ ਹੋਏ ਨਿਸ਼ਕਾਮ ਸੇਵਾ ਦੇ ਰਾਹ ‘ਤੇ ਚੱਲ ਕੇ ਸਾਨੂੰ ਆਪਣੇ ਦੇਸ਼, ਕੌਮ ਤੇ ਸਮਾਜ ਦੀ ਸੇਵਾ ਲਈ ਹਰ ਸਮੇਂ ਤਿਆਰ ਰਹਿਣਾ ਚਾਹੀਦਾ ਹੈ।ਵਲੰਟੀਅਰਾਂ ਨੇ ਤਿਰਵੈਣੀ ਅਤੇ ਹੋਰ ਬੂਟੇ ਲਗਾ ਕੇ ਵਾਤਾਵਰਣ ਦੀ ਸ਼ੁੱਧਤਾ ਦਾ ਸੰਦੇਸ਼ ਦਿੱਤਾ।ਇੰਚਾਰਜ਼ ਪ੍ਰਿੰਸੀਪਲ ਨਵਰਾਜ ਕੌਰ ਨੇ ਸਮੂਹ ਵਲੰਟੀਅਰਾਂ ਅਤੇ ਅਧਿਆਪਕਾਂ ਦਾ ਧੰਨਵਾਦ ਕੀਤਾ।
ਇਸ ਮੌਕੇ ਮੈਡਮ ਚਰਨਜੀਤ ਸੋਨੀਆ, ਸੁਖਵਿੰਦਰ ਕੌਰ, ਅੰਜਨ ਅੰਜ਼ੂ, ਲਖਵੀਰ ਸਿੰਘ, ਦੀਪ ਸ਼ਿਖਾ, ਕਰਨੈਲ ਸਿੰਘ ਸਾਇੰਸ ਮਾਸਟਰ, ਮੱਖਣ ਸਿੰਘ ਮੈਨੇਜਰ ਤੇ ਹੋਰ ਸਟਾਫ ਮੈਂਬਰ ਹਾਜ਼ਰ ਸਨ।

Check Also

ਉਦਯੋਗਪਤੀਆਂ ਦੇ ਬਕਾਇਆ ਕੇਸਾਂ ਨੂੰ ਸਮਬੱਧ ਤਰੀਕੇ ਨਾਲ ਕੀਤਾ ਜਾਵੇਗਾ ਹੱਲ – ਖਰਬੰਦਾ

ਅੰਮ੍ਰਿਤਸਰ, 20 ਨਵੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਉਦਯੋਗਪਤੀਆਂ ਦੀਆਂ ਮੁਸ਼ਕਲਾਂ ਦਾ ਹੱਲ ਕਰਨ ਲਈ …