ਅੰਮ੍ਰਿਤਸਰ, 1 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਅਦਾਰੇ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਵਾਏ ਗਏ ਵੱਖ-ਵੱਖ ਧਾਰਮਿਕ ਮੁਕਾਬਲਿਆਂ ’ਚ ਹਿੱਸਾ ਲੈਂਦਿਆਂ ਆਪਣੀ ਕਾਬਲੀਅਤ ਦੇ ਸ਼ਾਨਦਾਰ ਪ੍ਰਦਰਸ਼ਨ ਸਦਕਾ ਸ਼ਬਦ ਗਾਇਨ ’ਚ ਪਹਿਲਾ ਸਥਾਨ ਪ੍ਰਾਪਤ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਦੱਸਿਆ ਕਿ ਉਕਤ ਧਾਰਮਿਕ ਮੁਕਾਬਲਿਆਂ ਦੌਰਾਨ ਸ਼ਬਦ ਗਾਇਨ ਟੀਮ ਨੇ ਕੁੱਲ 28 ਟੀਮਾਂ ’ਚੋਂ ਪਹਿਲਾ ਸਥਾਨ ਪ੍ਰਾਪਤ ਕਰਕੇ ਸੰਸਥਾ ਦਾ ਮਾਣ ਵਧਾਇਆ ਹੈ।ਉਨ੍ਹਾਂ ਕਿਹਾ ਕਿ ਕਵੀਸ਼ਰੀ ਟੀਮ ਨੇ ਕੁੱਲ 26 ਟੀਮਾਂ ’ਚੋਂ ਤੀਸਰਾ ਅਤੇ ਸੁੰਦਰ ਲਿਖਾਈ ’ਚ ਤੀਜੇ ਸਥਾਨ ’ਤੇ ਕਬਜ਼ਾ ਕੀਤਾ ਹੈ।ਉਨ੍ਹਾਂ ਜੇਤੂ ਟੀਮ ਅਤੇ ਸਬੰਧਿਤ ਅਧਿਆਪਕਾਵਾਂ ਨੂੰ ਵਧਾਈ ਦਿੱਤੀ।
Check Also
ਭਾਅ ਜੀ ਗੁਰਸ਼ਰਨ ਸਿੰਘ ਦੀ ਪਤਨੀ ਸ੍ਰੀਮਤੀ ਕੈਲਾਸ਼ ਕੌਰ ਦੇ ਅਕਾਲ ਚਲਾਣੇ `ਤੇ ਦੁੱਖ਼ ਦਾ ਪ੍ਰਗਟਾਵਾ
ਅੰਮ੍ਰਿਤਸਰ, 7 ਅਕਤੂਬਰ (ਦੀਪ ਦਵਿੰਦਰ ਸਿੰਘ) – ਅੰਮ੍ਰਿਤਸਰ ਵਿਕਾਸ ਮੰਚ ਵਲੋਂ ਭਾਅ ਜੀ ਗੁਰਸ਼ਰਨ ਸਿੰਘ …