Tuesday, October 8, 2024

ਖ਼ਾਲਸਾ ਕਾਲਜ ਵਿਖੇ ਆਈ.ਟੀ ਟੈਲੰਟ ਹੰਟ-2024 ਕਰਵਾਇਆ ਗਿਆ

ਅੰਮ੍ਰਿਤਸਰ, 1 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਖ਼ਾਲਸਾ ਕਾਲਜ ਦੇ ਸਕੂਲ ਆਫ ਕੰਪਿਊਟਰ ਸਾਇੰਸ ਐਂਡ ਐਪਲੀਕੇਸ਼ਨਜ਼ ਵਲੋਂ 5 ਰੋਜ਼ਾ ਆਈ.ਟੀ ਟੇਲੈਂਟ ਹੰਟ-2024 ਸਮਾਗਮ ਕਰਵਾਇਆ ਗਿਆ।ਪ੍ਰਿੰਸੀਪਲ ਡਾ. ਮਹਿਲ ਸਿੰਘ ਦੀ ਅਗਵਾਈ ‘ਚ ਪ੍ਰੋਗਰਾਮ ਦੌਰਾਨ ਕੋਡ, ਡੀਬੈਗਿੰਗ, ਕੋਜ਼ੋਟਿਕਾ, ਆਨਲਾਈਨ ਗੇਮਾਂ, ਲੋਗੋ ਮੇਕਿੰਗ, ਡਿਬੇਟ, ਵੈਬ ਨੈਕਸਸ ਅਤੇ ਐਡ ਮੈਡ ਸ਼ੋ ਆਦਿ ਵੱਖ-ਵੱਖ ਸਮਾਰੋਹ ਸ਼ਾਮਲ ਕੀਤੇ ਗਏ।
ਐਪਲੀਕੇਸ਼ਨਜ਼ ਮੁੱਖੀ ਡਾ. ਹਰਭਜਨ ਸਿੰਘ ਰੰਧਾਵਾ ਅਤੇ ਕੋ-ਕੋਆਰਡੀਨੇਟਰ ਡਾ. ਮਨੀ ਅਰੋੜਾ ਨੇ ਮੁੱਖ ਮਹਿਮਾਨ ਪ੍ਰਿੰ: ਡਾ. ਮਹਿਲ ਸਿੰਘ ਨੂੰ ਲਿਵਿੰਗ ਪਲਾਂਟ ਦੇ ਕੇ ਸਵਾਗਤ ਕੀਤਾ।ਡਾ. ਮਹਿਲ ਸਿੰਘ ਨੇ ਕਿਹਾ ਕਿ ਅਜਿਹੇ ਸਮਾਗਮ ਵਿਦਿਆਰਥੀਆਂ ਦੇ ਭਵਿੱਖ ਨੂੰ ਸੰਵਾਰਨ ’ਚ ਸਹਾਈ ਸਿੱਧ ਹੁੰਦੇ ਹਨ ਅਤੇ ਗਿਆਨ ’ਚ ਵਾਧਾ ਕਰਦੇ ਹਨ।ਉਨ੍ਹਾਂ ਕਿਹਾ ਕਿ ਉਕਤ ਸਮਾਗਮਾਂ ਦੇ ਆਧਾਰ ’ਤੇ ਵਿਦਿਆਰਥੀਆਂ ਨੂੰ ਆਈ.ਟੀ ਕੰਪਨੀਆਂ ’ਚ ਨੌਕਰੀ ਮਿਲਣ ’ਚ ਸਹਾਇਤਾ ਹੋਵੇਗੀ।ਡਾ. ਰੰਧਾਵਾ ਨੇ ਵਿਦਿਆਰਥੀਆਂ ਨੂੰ ਤਕਨੀਕੀ, ਰਚਨਾਤਮਕ ਅਤੇ ਬੌਧਾਤਮਕ ਹੁਨਰ ਨੂੰ ਨਿਖਾਰਣ ਸਬੰਧੀ ਪ੍ਰੇਰਿਤ ਕੀਤਾ।ਡਾ. ਮਹਿਲ ਸਿੰਘ ਨੇ ਮੁਕਾਬਲਿਆਂ ’ਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ।

Check Also

ਭਾਅ ਜੀ ਗੁਰਸ਼ਰਨ ਸਿੰਘ ਦੀ ਪਤਨੀ ਸ੍ਰੀਮਤੀ ਕੈਲਾਸ਼ ਕੌਰ ਦੇ ਅਕਾਲ ਚਲਾਣੇ `ਤੇ ਦੁੱਖ਼ ਦਾ ਪ੍ਰਗਟਾਵਾ

ਅੰਮ੍ਰਿਤਸਰ, 7 ਅਕਤੂਬਰ (ਦੀਪ ਦਵਿੰਦਰ ਸਿੰਘ) – ਅੰਮ੍ਰਿਤਸਰ ਵਿਕਾਸ ਮੰਚ ਵਲੋਂ ਭਾਅ ਜੀ ਗੁਰਸ਼ਰਨ ਸਿੰਘ …