Monday, November 17, 2025

ਐਡਵੋਕੇਟ ਧਾਮੀ ਨੇ ਨਕਾਸ਼ ਆਰਟਿਸਟ ਸਤਪਾਲ ਸਿੰਘ ਦਾਨਿਸ਼ ਦੀ ਪਤਨੀ ਦੇ ਚਲਾਣੇ ’ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 3 ਅਕਤੂਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਕਾਸ਼ ਆਰਟਿਸ ਸਤਪਾਲ ਸਿੰਘ ਦਾਨਿਸ਼ ਦੀ ਪਤਨੀ ਸ੍ਰੀਮਤੀ ਮਧੂ ਬਾਲਾ ਦੇ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਦਾਨਿਸ਼ ਪਰਿਵਾਰ ਦੇ ਵਡੇਰਿਆਂ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਨਕਾਸ਼ੀ ਸੇਵਾ ਵਿੱਚ ਅਹਿਮ ਯੋਗਦਾਨ ਰਿਹਾ ਹੈ।ਇਹ ਪਰਿਵਾਰ ਸਿੱਖ ਵਿਰਾਸਤ ਦੀ ਸਾਂਭ-ਸੰਭਾਲ ਨਾਲ ਜੁੜਿਆ ਰਿਹਾ ਹੈ।ਐਡਵੋਕੇਟ ਧਾਮੀ ਨੇ ਸਤਪਾਲ ਸਿੰਘ ਦਾਨਿਸ਼ ਅਤੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿੱਛੜੀ ਰੂਹ ਨੂੰ ਆਪਣੇ ਚਰਣਾਂ ਵਿਚ ਨਿਵਾਸ ਦੇਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਹਰਭਜਨ ਸਿੰਘ ਮਸਾਣਾ, ਜੂਨੀਅਰ ਮੀਤ ਪ੍ਰਧਾਨ ਭਾਈ ਗੁਰਬਖ਼ਸ਼ ਸਿੰਘ ਖਾਲਸਾ, ਜਰਨਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ, ਸਕੱਤਰ ਪ੍ਰਤਾਪ ਸਿੰਘ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਓ.ਐਸ.ਡੀ ਸਤਬੀਰ ਸਿੰਘ ਧਾਮੀ ਨੇ ਵੀ ਵਿਛੜੀ ਰੂਹ ਨਮਿਤ ਅਰਦਾਸ ਕੀਤੀ।

Check Also

ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ

ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …