ਸੰਗਰੂਰ, 3 ਅਕਤੂਬਰ (ਜਗਸੀਰ ਲੌਂਗੋਵਾਲ) – ਗਾਂਧੀ ਜਯੰਤੀ ਮੌਕੇ ਸਿਵਲ ਸਰਜਨ ਡਾ. ਕਿਰਪਾਲ ਸਿੰਘ ਵਲੋਂ ਗੁਰੂ ਅਰਜਨ ਦੇਵ ਕੁਸ਼ਟ ਆ਼ਸ਼ਰਮ ਸੰਗਰੂਰ ਵਿਖੇ ਰਹਿ ਰਹੇ ਰੋਗੀਆਂ ਨੂੰ ਦਵਾਈਆਂ ਅਤੇ ਘਰੇਲੂ ਵਰਤੋਂ ਵਿੱਚ ਆਉਣ ਵਾਲੇ ਸਮਾਨ ਦੀ ਵੰਡ ਕੀਤੀ ਗਈ।ਉਨ੍ਹਾਂ ਨੇ ਕੁਸ਼ਟ ਰੋਗੀਆਂ ਦੇ ਪਰਿਵਾਰਾਂ ਦਾ ਹਾਲ ਚਾਲ ਪੁੱਛਿਆ।ਉਨ੍ਹਾਂ ਨੂੰ ਸਿਹਤ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਸੰਬੰਧੀ ਜਾਗਰੂਕ ਕਰਦਿਆਂ ਕਿਹਾ ਕਿ ਸਰਕਾਰ ਵਲੋਂ ਕੁਸ਼ਟ ਰੋਗੀਆਂ ਦੀ ਸਾਂਭ ਸੰਭਾਲ ਲਈ ਦਵਾਈਆਂ ਤੇ ਘਰੇਲੂ ਵਰਤੋਂ ਵਿੱਚ ਆਉਣ ਵਾਲਾ ਸਮਾਨ ਮੁਫ਼ਤ ਉਪਲੱਬਧ ਕਰਵਾਇਆ ਜਾਂਦਾ ਹੈ ਅਤੇ ਜਿਲ੍ਹਾ ਹਸਪਤਾਲ ਵਲੋਂ 24 ਘੰਟੇ ਸਿਹਤ ਸੇਵਾਵਾਂ ਵੀ ਮੁਫ਼ਤ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
ਉਹਨਾਂ ਦੱਸਿਆ ਕਿ ਚਮੜੀ ਦੇ ਹਲਕੇ ਪੀਲੇ ਤਾਂਬੇ ਰੰਗ ਦੇ ਧੱਬੇ, ਚਮੜੀ ਦਾ ਸੁੰਨ ਹੋਣਾ, ਹੱਥਾਂ ਪੈਰਾਂ ਦੀਆਂ ਉਂਗਲੀਆਂ ਦਾ ਝੜ ਜਾਣਾ, ਠੰਡੀ ਗਰਮ ਵਸਤੂ ਦਾ ਪਤਾ ਨਾ ਲੱਗਣਾ, ਚਿਹਰਾ ਚਮਕਦਾਰ ਹੋ ਜਾਣਾ, ਪਸੀਨਾ ਨਾ ਆਉਣਾ ਆਦਿ ਇਸ ਰੋਗ ਦੇ ਮੁੱਖ ਲੱਛਣ ਹਨ।ਅਜਿਹੇ ਲੱਛਣ ਦਿਸਣ ‘ਤੇ ਸਾਨੂੰ ਤੁਰੰਤ ਨੇੜੇ ਦੇ ਸਰਕਾਰੀ ਸਿਹਤ ਕੇਂਦਰ ਨਾਲ ਸੰਪਰਕ ਕਰਨਾ ਚਾਹੀਦਾ ਹੈ।
ਇਸ ਮੌਕੇ ਨੋਡਲ ਅਫਸਰ ਡਾ. ਨਵਦੀਪ ਅਰੋੜਾ, ਜਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਕਰਨੈਲ ਸਿੰਘ, ਲੇਪਰੋਸੀ ਸੁਪਰਵਾਈਜਰ ਹਰਪਾਲ ਕੌਰ ਆਦਿ ਹਾਜ਼ਰ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …