ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਅਧੀਨ ਆਉਂਦੇ ਸਰਕਾਰੀ, ਕੰਸਟੀਚਿਊਟ, ਐਸੋਸੀਏਟ ਕਾਲਜ਼ਾਂ /ਸੰਸਥਾਵਾਂ ਦੇ ਯੁਵਕ ਮੇਲੇ ਦੇ ਪਹਿਲੇ ਦਿਨ ਹੀ ਵਿਦਿਆਰਥੀ ਕਲਾਕਾਰਾਂ ਦੀ ਕਲਾਂ ਸਿਰ ਚੜ੍ਹ ਕੇ ਬੋਲ ਰਹੀ ਸੀ।ਯੂਨੀਵਰਸਿਟੀ ਦੇ ਆਡੀਟੋਰੀਅਮ ਹਾਲ ਦੇ ਵਿੱਚ ਭੰਗੜਾ ਕਲਾਕਾਰਾਂ ਨੇ ਹਾਜ਼ਰ ਦਰਸ਼ਕਾਂ ਦਾ ਦਿਲ ਜਿੱਤ ਲਿਆ।ਅੱਜ ਦੇ ਮੁੱਖ ਮਹਿਮਾਨ ਆਈ.ਪੀ.ਐਸ ਚਰਨਜੀਤ ਸਿੰਘ ਸੋਹਲ ਐਸ.ਐਸ.ਪੀ ਦਿਹਾਤੀ ਨੇ ਕਿਹਾ ਕਿ ਅਜਿਹੇ ਯੁਵਕ ਮੇਲੇ ਵਿਦਿਆਰਥੀਆਂ ਵਿਚ ਉਤਸ਼ਾਹ ਭਰਨ ਅਤੇ ਨਵੀਂ ਊਰਜ਼ਾ ਪੈਦਾ ਕਰਦੇ ਹਨ।ਮੁੱਖ ਮਹਿਮਾਨ ਸੋਹਲ ਨੇ ਕਿਹਾ ਕਿ ਯੁਵਕ ਮੇਲੇ ਇੱਕ ਅਜਿਹਾ ਮੰਚ ਪ੍ਰਦਾਨ ਕਰਦੇ ਹਨ ਜਿਥੇ ਨੌਜਵਾਨਾਂ ਵਿੱਚ ਏਕਤਾ ਅਤੇ ਭਾਈਚਾਰਕ ਸਾਂਝ ਦੀ ਭਾਵਨਾ ਪੈਦਾ ਹੁੰਦੀ ਹੈ।
ਇਸ ਤੋਂ ਪਹਿਲਾਂ ਪ੍ਰੋ: ਡਾ: ਪ੍ਰੀਤ ਮਹਿੰਦਰ ਸਿੰਘ ਬੇਦੀ ਡੀਨ ਵਿਦਿਆਰਥੀ ਭਲਾਈ ਨੇ ਮੁੱਖ ਮਹਿਮਾਨ ਅਤੇ ਕਲਾਕਾਰਾਂ ਦੀਆਂ ਟੀਮਾਂ ਨੂੰ ‘ਜੀ ਆਇਆਂ’ ਕਿਹਾ ਅਤੇ ਮੁੱਖ ਮਹਿਮਾਨ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ।
ਯੁਵਕ ਭਲਾਈ ਵਿਭਾਗ ਦੇ ਇੰਚਾਰਜ਼ ਡਾ: ਅਮਨਦੀਪ ਸਿੰਘ ਨੇ ਦੱਸਿਆ ਕਿ ਫੈਸਟੀਵਲ ਦੇ ਪਹਿਲੇ ਦਿਨ ਭੰਗੜਾ, ਵੈਸਟਰਨ ਵੋਕਲ ਸੋਲੋ, ਵੈਸਟਰਨ ਗਰੁੱਪ ਸਾਂਗ, ਵੈਸਟਰਨ ਇੰਸਟ. ਸੋਲੋ, ਵਾਰ ਗਾਇਨ, ਕਵੀਸ਼ਰੀ, ਕਲਾਸੀਕਲ ਇੰਸਟੀਚਿਊਟ ਦੇ ਮੁਕਾਬਲੇ (ਪੀ), ਕਲਾਸੀਕਲ ਸੰਸਥਾ (ਐਨ.ਪੀ), ਕਲਾਸੀਕਲ ਵੋਕਲ, ਫੋਕ ਆਰਕੈਸਟਰਾ, ਪੇਂਟਿੰਗ ਆਨ ਦਾ ਸਪਾਟ, ਕਾਰਟੂਨਿੰਗ, ਕੋਲਾਜ਼, ਪੋਸਟਰ ਮੇਕਿੰਗ, ਕਲੇਅ ਮਾਡਲਲਿੰਗ, ਆਨ ਦਾ ਸਪਾਟ ਫੋਟੋਗ੍ਰਾਫੀ ਅਤੇ ਇੰਸਟਾਲੇਸ਼ਨ, ਕੁਇਜ਼ ਪ੍ਰੀਲਿਮਨਰੀ ਅਤੇ ਫਾਈਨਲ ਦੇ ਮੁਕਾਬਲੇ ਕਰਵਾਏ ਗਏ।
ਉਨ੍ਹਾਂ ਦੱਸਿਆ ਕਿ ਦੂਜੇ ਦਿਨ 4 ਅਕਤੂਬਰ ਨੂੰ ਦਸਮੇਸ਼ ਆਡੀਟੋਰੀਅਮ ਵਿੱਚ ਕਾਸਟਿਊਮ ਪਰੇਡ, ਮਾਈਮ, ਸਕਿੱਟ, ਮਿਮਿਕਰੀ ਅਤੇ ਵਨ ਐਕਟ ਨਾਟਕ ਦਾ ਆਯੋਜਨ ਕੀਤਾ ਗਿਆ।ਆਰਕੀਟੈਕਚਰ ਵਿਭਾਗ ਵਿੱਚ ਸਮੂਹ ਸ਼ਬਦ ਭਜਨ ਅਤੇ ਸਮੂਹ ਗਾਣ ਦੇ ਮੁਕਾਬਲੇ ਗੋਲਡਨ ਜੁਬਲੀ ਕਨਵੈਨਸ਼ਨ ਸੈਂਟਰ ਵਿੱਚ ਕਰਵਾਏ ਗਏ। ਰੰਗੋਲੀ, ਫੁਲਕਾਰੀ ਅਤੇ ਮਹਿੰਦੀ ਦੇ ਮੁਕਾਬਲੇ ਵੀ ਹੋਏ।ਯੂਨੀਵਰਸਿਟੀ ਦੇ ਕਾਨਫਰੰਸ ਹਾਲ ਵਿੱਚ ਪੋਇਟੀਕਲ ਸੰਪੋਜ਼ੀਅਮ ਅਤੇ ਭਾਸ਼ਣ ਮੁਕਾਬਲੇ ਕਰਵਾਏ।5 ਅਕਤੂਬਰ ਨੂੰ ਫੈਸਟੀਵਲ ਦੇ ਆਖ਼ਰੀ ਦਿਨ ਦਸਮੇਸ਼ ਆਡੀਟੋਰੀਅਮ ਵਿੱਚ ਜਨਰਲ ਡਾਂਸ ਅਤੇ ਗਿੱਧਾ ਦੀ ਸਮਾਪਤੀ ਹੋਵੇਗੀ।ਗੋਲਡਨ ਜੁਬਲੀ ਕਨਵੈਨਸ਼ਨ ਸੈਂਟਰ ਵਿੱਚ ਗੀਤ/ਗਜ਼ਲ ਅਤੇ ਲੋਕ ਗੀਤ ਦੇ ਮੁਕਾਬਲੇ ਅਤੇ ਕਾਨਫਰੰਸ ਹਾਲ ਵਿੱਚ ਵਾਦ-ਵਿਵਾਦ ਦਾ ਆਯੋਜਨ ਕੀਤਾ ਜਾਵੇਗਾ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …