Monday, September 28, 2026

ਐਮ.ਪੀ ਔਜਲਾ ਨੇ ਅਭਿਸ਼ੇਕ ਨੂੰ ਟੀ-20 ‘ਚ ਓਪਨਰ ਬੱਲੇਬਾਜ਼ ਚੁਣੇ ਜਾਣ ’ਤੇ ਦਿੱਤੀ ਵਧਾਈ

ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ) – ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ ਵਾਸੀ ਭਾਰਤੀ ਕ੍ਰਿਕਟ ਟੀਮ ਦੇ ਨੌਜਵਾਨ ਖਿਡਾਰੀ ਅਭਿਸ਼ੇਕ ਸ਼ਰਮਾ ਨੂੰ ਟੀ-20 ਵਿੱਚ ਓਪਨਰ ਵਜੋਂ ਚੁਣੇ ਜਾਣ ’ਤੇ ਵਧਾਈ ਦਿੱਤੀ ਹੈ।
ਐਮ.ਪੀ ਔਜਲਾ ਨੇ ਕਿਹਾ ਕਿ ਅਭਿਸ਼ੇਕ ਸ਼ਰਮਾ ਨੂੰ ਬੰਗਲਾ ਦੇਸ਼ ਸੀਰੀਜ਼ ਵਿੱਚ ਟੀ-20 ਟੀਮ ‘ਚ ਓਪਨਰ ਬੱਲੇਬਾਜ਼ ਵਜੋਂ ਚੁਣਿਆ ਗਿਆ ਹੈ।ਉਸ ਨੇ ਆਪਣੇ ਸ਼ਹਿਰ ਅਤੇ ਦੇਸ਼ ਦਾ ਮਾਣ ਵਧਾਇਆ ਹੈ।ਉਨ੍ਹਾਂ ਕਿਹਾ ਕਿ ਜਦੋਂ ਗੁਰੂ ਨਗਰੀ ਦੇ ਬੱਚੇ ਦੇਸ਼-ਵਿਦੇਸ਼ ਵਿੱਚ ਨਾਮਣਾ ਖੱਟਦੇ ਹਨ ਤਾਂ ਸ਼ਹਿਰ ਦੇ ਹੋਰ ਨੌਜਵਾਨਾਂ ਨੂੰ ਵੀ ਪ੍ਰੇਰਨਾ ਮਿਲਦੀ ਹੈ। ਐਮ.ਪੀ ਔਜਲਾ ਨੇ ਕਿਹਾ ਕਿ ਅਭਿਸ਼ੇਕ ਨੇ ਆਈ.ਪੀ.ਐਲ 2024 ਵਿੱਚ ਆਪਣੇ ਸ਼ਾਨਦਾਰ ਪ੍ਰਦਰਸ਼ਨ ਰਾਹੀਂ ਇਹ ਸ਼ਾਨਦਾਰ ਮੁਕਾਮ ਹਾਸਲ ਕੀਤਾ ਹੈ।ਅਭਿਸ਼ੇਕ ਇਸ ਸੀਜ਼ਨ ਦੇ ਸਭ ਤੋਂ ਪ੍ਰਭਾਵਸ਼ਾਲੀ ਨੌਜਵਾਨ ਖਿਡਾਰੀਆਂ ਵਿਚੋਂ ਇੱਕ ਰਹੇ ਹਨ।ਸੰਸਦ ਮੈਂਬਰ ਔਜਲਾ ਨੇ ਅਭਿਸ਼ੇਕ ਅਤੇ ਉਸ ਦੇ ਮਾਤਾ-ਪਿਤਾ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …