Tuesday, September 29, 2026

ਕਾਨਫਰੰਸ ‘ਚ ਭਾਗ ਲੈਣ ਵਾਲੇ ਆਸ਼ੀਰਵਾਦ ਡੇ-ਬੋਰਡਿੰਗ ਸਕੂਲ ਦੇ ਵਿਦਿਆਰਥੀਆਂ ਦਾ ਸਨਮਾਨ

ਸੰਗਰੂਰ, 5 ਅਕਤੂਬਰ (ਜਗਸੀਰ ਲੌਂਗੋਵਾਲ) – ਗੁਰੂ ਨਾਨਕ ਮਲਟੀਵਰਸਿਟੀ ਲੁਧਿਆਣਾ ਵਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ 2 ਅਕਤੂਬਰ ਨੂੰ ਵਿਸ਼ਾਲ ਵਿਦਿਆਰਥੀ ਕਾਨਫਰੰਸ ਕਰਵਾਈ ਗਈ, ਜਿਸ ਵਿੱਚ ਆਸ਼ੀਰਵਾਦ ਡੇ-ਬੋਰਡਿੰਗ ਪਬਲਿਕ ਸੀਨੀ. ਸੈਕੰਡਰੀ ਸਕੂਲ ਝਾੜੋਂ (ਸੰਗਰੂਰ) ਦੇ ਵਿਦਿਆਰਥੀ ਖੁਸ਼ਪ੍ਰੀਤ ਕੌਰ, ਦਿਲਪ੍ਰੀਤ ਕੌਰ, ਧਰਮਜੋਤ ਸਿੰਘ, ਸੁੰਦਰਵੀਰ ਕੌਰ, ਖੁਸ਼ਪ੍ਰੀਤ ਸਿੰਘ ਸ਼ਾਮਲ ਹੋਏ।ਮੈਡਮ ਕੁਮਾਰੀ ਪਿੰਦਰਜੀਤ ਸਿੰਘ ਸਮੇਤ ਜ਼ੋਨ ਇੰਚਾਰਜ਼ ਕੁਲਵੀਰ ਕੌਰ ਵਲੋਂ ਵਿਦਿਆਰਥੀਆਂ ਦਾ ਸਕੂਲ ਵਿੱਚ ਪਹੁੰਚ ਕੇ ਸਨਮਾਨ ਕੀਤਾ ਗਿਆ।ਇਸ ਮੌਕੇ ਪ੍ਰਿੰਸੀਪਲ ਜਗਸੀਰ ਸਿੰਘ, ਵਾਇਸ ਪ੍ਰਿੰਸੀਪਲ ਮੈਡਮ ਗੁਰਮੀਤ ਕੌਰ ਅਤੇ ਗੁਰਮਤਿ ਅਧਿਆਪਕਾ ਮੈਡਮ ਚਰਨਜੀਤ ਕੌਰ ਹਾਜ਼ਰ ਸਨ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …