ਸੰਗਰੂਰ, 5 ਅਕਤੂਬਰ (ਜਗਸੀਰ ਲੌਂਗੋਵਾਲ) – ਤਰਕਸ਼ੀਲ ਸੁਸਾਇਟੀ ਪੰਜਾਬ ਨੇ ਪ੍ਰਸਿੱਧ ਲੋਕਪੱਖੀ ਨਾਟਕਕਾਰ ਅਤੇ ਚਿੰਤਕ ਗੁਰਸ਼ਰਨ ਭਾਅ ਜੀ ਦੀ ਜੀਵਨ ਸਾਥਣ ਅਤੇ ਰੰਗਮੰਚ ਕਲਾਕਾਰ ਕੈਲਾਸ਼ ਕੌਰ ਦੇ ਸਦੀਵੀਂ ਵਿਛੋੜੇ ‘ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਅਤੇ ਉਨ੍ਹਾਂ ਵਲੋਂ ਗੁਰਸ਼ਰਨ ਭਾਅ ਜੀ ਨਾਲ ਇਨਕਲਾਬੀ ਰੰਗ ਮੰਚ ਦੇ ਖੇਤਰ ਵਿੱਚ ਪਾਏ ਵਡਮੁੱਲੇ ਯੋਗਦਾਨ ਨੂੰ ਯਾਦ ਕਰਦਿਆਂ ਉਨ੍ਹਾਂ ਦੇ ਸਮੁੱਚੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ।
ਤਰਕਸ਼ੀਲ ਸੁਸਾਇਟੀ ਪੰਜਾਬ ਦੇ ਸੂਬਾ ਕਮੇਟੀ ਆਗੂਆਂ ਮਾਸਟਰ ਰਾਜਿੰਦਰ ਭਦੌੜ, ਹੇਮ ਰਾਜ ਸਟੈਨੋ, ਬਲਬੀਰ ਲੌਂਗੋਵਾਲ, ਰਾਜਪਾਲ ਬਠਿੰਡਾ, ਰਾਮ ਸਵਰਨ ਲੱਖੇਵਾਲੀ ਅਤੇ ਸੁਮੀਤ ਅੰਮ੍ਰਿਤਸਰ ਨੇ ਤਰਕਸ਼ੀਲ ਭਵਨ ਬਰਨਾਲਾ ਤੋਂ ਜਾਰੀ ਇਕ ਸ਼ੋਕ ਸੁਨੇਹੇ ਵਿੱਚ ਕਿਹਾ ਕਿ ਮਾਤਾ ਕੈਲਾਸ਼ ਕੌਰ ਨੇ ਉਨ੍ਹਾਂ ਸਮਿਆਂ ਵਿੱਚ ਨਾਟਕ ਕੀਤੇ ਜਦੋਂ ਕਿ ਔਰਤਾਂ ਦਾ ਨਾਟਕਾਂ ਵਿੱਚ ਕੰਮ ਕਰਨਾ ਠੀਕ ਨਹੀਂ ਸਮਝਿਆ ਜਾਂਦਾ ਸੀ।ਉਨ੍ਹਾਂ ਨੇ ਗੁਰਸ਼ਰਨ ਭਾਅ ਜੀ ਨਾਲ ਮੋਢੇ ਨਾਲ ਮੋਢਾ ਜੋੜ ਕੇ ਪੂਰੇ ਪੰਜ਼ ਦਹਾਕੇ ਰੰਗ ਮੰਚ ਰਾਹੀਂ ਪੰਜਾਬ ਦੇ ਪਿੰਡਾਂ, ਕਸਬਿਆਂ, ਸ਼ਹਿਰਾਂ ਵਿੱਚ ਲੋਕਪੱਖੀ ਸਮਾਜਿਕ ਤਬਦੀਲੀ ਲਈ ਆਮ ਲੋਕਾਂ ਨੂੰ ਜਾਗਰੂਕ ਅਤੇ ਜਥੇਬੰਦ ਕੀਤਾ।ਆਪਣੀਆਂ ਦੋਵਾਂ ਬੇਟੀਆਂ ਡਾ. ਨਵਸ਼ਰਨ ਅਤੇ ਡਾ. ਅਰੀਤ ਨੂੰ ਵੀ ਰੰਗ ਮੰਚ ਅਤੇ ਜਨਤਕ ਸੰਘਰਸ਼ਾਂ ਰਾਹੀਂ ਕਿਸਾਨਾਂ, ਮਜ਼ਦੂਰਾਂ, ਔਰਤਾਂ, ਨੌਜਵਾਨਾਂ, ਵਿਦਿਆਰਥੀਆਂ, ਆਦਿਵਾਸੀਆਂ, ਪਿੱਛੜੇ ਵਰਗਾਂ ਸਮੇਤ ਹਰ ਵਰਗ ਦੇ ਲੋਕਾਂ ਦੇ ਜਮਹੂਰੀ ਹੱਕਾਂ ਦੀ ਰਾਖੀ ਸੰਘਰਸ਼ ਕਰਨ ਦੇ ਰਸਤੇ ਤੋਰਿਆ।ਤਰਕਸ਼ੀਲ ਆਗੂਆਂ ਨੇ ਦੱਸਿਆ ਕਿ ਉਨ੍ਹਾਂ ਨੇ ਗੁਰਸ਼ਰਨ ਭਾਅ ਜੀ ਦੇ ਰੰਗਮੰਚ ਸਫ਼ਰ ਵੇਲੇ ਐਮਰਜੈਂਸੀ ਦੌਰਾਨ ਪਰਿਵਾਰ ਦੀ ਸਾਂਭ ਸੰਭਾਲ ਦੀ ਜ਼ਿੰਮੇਵਾਰੀ ਨਿਭਾਈ।
ਇਸ ਮੌਕੇ ਸੂਬਾ ਕਮੇਟੀ ਆਗੂਆਂ ਰਾਜੇਸ਼ ਅਕਲੀਆ, ਜੋਗਿੰਦਰ ਕੁੱਲੇਵਾਲ, ਜਸਵੰਤ ਮੋਹਾਲੀ, ਅਜੀਤ ਪ੍ਰਦੇਸੀ, ਜਸਵਿੰਦਰ ਫਗਵਾੜਾ, ਗੁਰਪ੍ਰੀਤ ਸ਼ਹਿਣਾ, ਸੰਦੀਪ ਧਾਰੀਵਾਲ ਭੋਜਾਂ ਅਤੇ ਜੋਨ ਆਗੂ ਮਾਸਟਰ ਪਰਮਵੇਦ ਨੇ ਵੀ ਮਾਤਾ ਕੈਲਾਸ਼ ਕੌਰ ਨੂੰ ਸਤਿਕਾਰ ਭੇਂਟ ਕਰਦਿਆਂ ਉਨ੍ਹਾਂ ਦੀਆਂ ਯਾਦਾਂ ਸਾਂਝੀਆਂ ਕੀਤੀਆਂ।
Check Also
ਪ੍ਰੋ. ਚਾਂਸਲਰ ਛੀਨਾ ਦੀ ਮੌਜ਼ੂਦਗੀ ’ਚ ਮਾਹਣਾ ਸਿੰਘ ਦੇ ਵੰਸ਼ਜ਼ ਨਾਗੀ ਪਰਿਵਾਰ ਨੇ ਕੀਤਾ ਕੰਪਿਊਟਰ ਲੈਬ ਦਾ ਉਦਘਾਟਨ
ਅੰਮ੍ਰਿਤਸਰ, 19 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਸ: ਮਾਹਣਾ ਸਿੰਘ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਸਵ: …