Thursday, November 21, 2024

ਸਾਹਿਤਕਾਰ ਸੁਰਜੀਤ ਸਿੰਘ ਮੌਜੀ ਨੂੰ ਗਹਿਰਾ ਸਦਮਾ, ਪਤਨੀ ਸੁਖਵਿੰਦਰ ਕੌਰ ਦਾ ਦੇਹਾਂਤ

ਸੰਗਰੂਰ, 5 ਅਕਤੂਬਰ (ਜਗਸੀਰ ਲੌਂਗੋਵਾਲ) – ਸਾਹਿਤਕਾਰ ਅਤੇ ਸਤਗੁਰ ਤੂੰ ਡੇਰਾ ਈਲਵਾਲ ਦੇ ਸੇਵਾਦਾਰ ਸੁਰਜੀਤ ਸਿੰਘ ਮੌਜੀ ਨੂੰ ਉਸ ਸਮੇਂ ਗਹਿਰਾ ਸਦਮਾ ਪਹੁੰਚਿਆ ਜਦੋਂ ਉਨ੍ਹਾਂ ਦੀ ਧਰਮ ਪਤਨੀ ਸਰਦਾਰਨੀ ਸੁਖਵਿੰਦਰ ਕੌਰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ।ਇਸ ਦੁੱਖ ਦੀ ਘੜੀ ਹਲਕਾ ਸੰਗਰੂਰ ਤੋਂ ਆਮ ਆਦਮੀ ਦੀ ਵਿਧਾਇਕਾ ਨਰਿੰਦਰ ਕੌਰ ਭਰਾਜ, ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ, ਪ੍ਰਮਿੰਦਰ ਸਿੰਘ ਢੀਂਡਸਾ ਸਾਬਕਾ ਖਜ਼ਾਨਾ ਮੰਤਰੀ ਪੰਜਾਬ, ਗੀਤਕਾਰ ਬਚਨ ਬੇਦਿਲ ਬਡਰੁੱਖਾਂ, ਗਾਇਕ ਲਵਲੀ ਨਿਰਮਾਣ ਧੂਰੀ, ਗਾਇਕ ਸ਼ਿੰਗਾਰਾ ਚਹਿਲ, ਫਿਲਮੀ ਅਦਾਕਾਰ ਟੀਟਾ ਵੈਲੀ ਸੰਗਰੂਰ, ਸਰਬਜੀਤ ਸਿੱਧੂ ਸੰਗਰੂਰ, ਗਾਇਕ ਨਿਰਮਲ ਮਾਹਲਾ ਸੰਗਰੂਰ, ਗੀਤਕਾਰ ਮਸਤਾਕ ਲਸਾੜਾ, ਬਿੰਦਰ ਅਕੋਈ ਵਾਲਾ, ਗੀਤਕਾਰ ਰਾਮਫਲ ਰਾਜਲਹੇੜੀ, ਗੀਤਕਾਰ ਲਵਲੀ ਬਡਰੁਖਾਂ, ਗੀਤਕਾਰ ਰਮੇਸ਼ ਬਰੇਟਾ, ਗਾਇਕ ਜੱਗੀ ਧੂਰੀ ਸਾਬਕਾ ਸਰਪੰਚ, ਪੱਤਰਕਾਰ ਅਸ਼ੋਕ ਮਸਤੀ ਪ੍ਰਧਾਨ ਲੋਕ ਕਲਾ ਮੰਚ ਵੈਲਫੇਅਰ ਕਮੇਟੀ ਪੰਜਾਬ, ਮਨਜੀਤ ਸ਼ਰਮਾ ਜੇ.ਈ, ਪ੍ਰੈਸ ਕਲੱਬ ਲੌਂਗੋਵਾਲ (ਰਜਿ:) ਦੇ ਪ੍ਰਧਾਨ ਜਗਸੀਰ ਸਿੰਘ, ਜਨਰਲ ਸਕੱਤਰ ਸ਼ੇਰ ਸਿੰਘ ਖੰਨਾ, ਮੀਤ ਪ੍ਰਧਾਨ ਜੰਮਾ ਸਿੰਘ ਲੌਂਗੋਵਾਲ, ਪੱਤਰਕਾਰ ਗੁਰਪ੍ਰੀਤ ਸਿੰਘ ਖਾਲਸਾ, ਮੰਚ ਸੰਚਾਲਕ ਗੁਰਮੀਤ ਲਹਿਰਾ, ਗੁਰਦੀਪ ਸਿੰਘ ਬੰਟੀ ਆਦਿ ਪਤਵੰਤਿਆਂ ਨੇ ਸਰਦਾਰਨੀ ਸੁਖਵਿੰਦਰ ਕੌਰ ਦੇ ਅਕਾਲ ਚਲਾਣੇ ‘ਤੇ ਅਫਸੋਸ ਦਾ ਪ੍ਰਗਟਾਵਾ ਕੀਤਾ ਅਤੇ ਲੇਖਕ ਸੁਰਜੀਤ ਸਿੰਘ ਮੌਜੀ ਨਾਲ ਹਮਦਰਦੀ ਪ੍ਰਗਟ ਕੀਤੀ।

 

Check Also

ਉਦਯੋਗਪਤੀਆਂ ਦੇ ਬਕਾਇਆ ਕੇਸਾਂ ਨੂੰ ਸਮਬੱਧ ਤਰੀਕੇ ਨਾਲ ਕੀਤਾ ਜਾਵੇਗਾ ਹੱਲ – ਖਰਬੰਦਾ

ਅੰਮ੍ਰਿਤਸਰ, 20 ਨਵੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਉਦਯੋਗਪਤੀਆਂ ਦੀਆਂ ਮੁਸ਼ਕਲਾਂ ਦਾ ਹੱਲ ਕਰਨ ਲਈ …