ਅੰਮ੍ਰਿਤਸਰ, 8 ਜਨਵਰੀ (ਗੁਰਪ੍ਰੀਤ ਸਿੰਘ) – ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉੱਤਰ ਪ੍ਰਦੇਸ਼ ਦੀ ਜੇਲ੍ਹ ਵਿੱਚ ਸਜ਼ਾ ਪੂਰੀ ਕਰ ਚੁੱਕਿਆ ਸ. ਵਰਿਆਮ ਸਿੰਘ ਜੋ ਆਪਣੀ ਅੱਖਾਂ ਦੀ ਰੌਸ਼ਨੀ ਗਵਾ ਚੁੱਕਿਆ ਹੈ, ਨੂੰ ਰਿਹਾਅ ਕਰਵਾਉਣ ਲਈ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਵਿੱਚ ਪੰਜ ਮੈਂਬਰੀ ਵਫਦ 9 ਜਨਵਰੀ ਨੂੰ ਉੱਤਰ ਪ੍ਰਦੇਸ਼ ਦੇ ਗਵਰਨਰ ਸ੍ਰੀ ਰਾਮ ਨਾਇਕ ਨੂੰ ਦੁਪਹਿਰ 2 ਵਜੇ ਗਵਰਨਰ ਹਾਊਸ ਵਿਖੇ ਮਿਲੇਗਾ। ਉੱਤਰ ਪ੍ਰਦੇਸ਼ ਦੇ ਗਵਰਨਰ ਨੂੰ ਮਿਲਣ ਵਾਲੇ ਪੰਜ ਮੈਂਬਰੀ ਵਫਦ ਵਿੱਚ ਸ. ਕਰਨੈਲ ਸਿੰਘ ਪੰਜੋਲੀ ਅੰਤ੍ਰਿੰਗ ਮੈਂਬਰ, ਸ. ਦਲਮੇਘ ਸਿੰਘ ਤੇ ਸ. ਮਨਜੀਤ ਸਿੰਘ ਸਕੱਤਰ ਅਤੇ ਸ. ਦਿਲਜੀਤ ਸਿੰਘ ਬੇਦੀ ਵਧੀਕ ਸਕੱਤਰ ਆਦਿ ਸ਼ਾਮਲ ਹਨ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media