ਅੰਮ੍ਰਿਤਸਰ, 6 ਅਕਤੂਬਰ (ਸੁਖਬੀਰ ਸਿੰਘ) – ਪੰਚਾਇਤ ਚੋਣਾਂ ਸਬੰਧੀ ਪ੍ਰਕਿਰਿਆ ਦਾ ਜਾਇਜ਼ਾ ਲੈਣ ਲਈ ਸਰਕਾਰ ਵਲੋਂ ਅੰਮ੍ਰਿਤਸਰ ਵਿਖੇ ਨਿਯੁੱਕਤ ਕੀਤੇ ਗਏ
ਚੋਣ ਆਬਜ਼ਰਵਰ ਹਰਪ੍ਰੀਤ ਸਿੰਘ ਸੂਦਨ ਨੇ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਕੀਤੀ।ਉਹਨਾਂ ਨਾਲ ਡਿਪਟੀ ਕਮਿਸ਼ਨਰ ਕਮ ਜਿਲ੍ਹਾ ਚੋਣ ਅਫ਼ਸਰ ਮੈਡਮ ਸ਼ਾਕਸ਼ੀ ਸਾਹਨੀ, ਵਧੀਕ ਡਿਪਟੀ ਕਮਿਸ਼ਨਰ ਕਮ ਵਧੀਕ ਜਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਪਰਮਜੀਤ ਕੌਰ, ਐਸ.ਐਸ.ਪੀ ਦਿਹਾਤੀ ਚਰਨਜੀਤ ਸਿੰਘ, ਸਹਾਇਕ ਕਮਿਸ਼ਨਰ ਸ੍ਰੀਮਤੀ ਗੁਰਸਿਮਰਨਜੀਤ ਕੌਰ, ਐਸ.ਡੀ.ਐਮ ਅਜਨਾਲਾ ਰਵਿੰਦਰ ਸਿੰਘ ਅਰੋੜਾ, ਐਸ.ਡੀ.ਐਮ ਬਾਬਾ ਬਕਾਲਾ ਅਮਨਦੀਪ ਸਿੰਘ, ਐਸ.ਡੀ.ਐਮ ਅੰਮ੍ਰਿਤਸਰ-2 ਮਨਕੰਵਲ ਸਿੰਘ ਚਾਹਲ, ਡੀ.ਐਸ.ਪੀ ਸਮਰ ਵਿਨੀਤ, ਜਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸੰਦੀਪ ਮਲਹੋਤਰਾ ਅਤੇ ਹੋਰ ਅਧਿਕਾਰੀ ਹਾਜ਼ਰ ਸਨ।
ਚੋਣ ਅਬਜ਼ਰਵਰ ਸੂਦਨ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੰਚਾਇਤੀ ਚੋਣਾਂ ਪੂਰੀ ਤਰ੍ਹਾਂ ਪਾਰਦਰਸ਼ੀ ਅਤੇ ਭੈਅ ਮੁਕਤ ਮਾਹੌਲ ਵਿੱਚ ਕਰਵਾਈਆਂ ਜਾਣ।ਉਨਾਂ ਪੁਲਿਸ ਅਧਿਕਾਰੀਆਂ ਨੂੰ ਕਿਹਾ ਕਿ ਪਿੰਡ ਵਿੱਚ ਸ਼ਰਾਰਤੀ ਅਨਸਰਾਂ ‘ਤੇ ਨਕੇਲ ਕੱਸੀ ਜਾਵੇ ਅਤੇ ਕਿਸੇ ਵੀ ਤਰ੍ਹਾਂ ਦੀ ਗੜਬੜੀ ਨੂੰ ਰੋਕਣ ਲਈ ਪੁਖਤਾ ਇੰਤਜ਼ਾਮ ਪਿੰਡ ਪੱਧਰ ਤੱਕ ਹੋਣੇ ਜ਼ਰੂਰੀ ਹਨ।ਉਨਾਂ ਕਿਹਾ ਕਿ ਚੋਣ ਕਮਿਸ਼ਨ ਪੰਚਾਇਤੀ ਚੋਣਾਂ ਵਲੋਂ ਵੀ ਪੂਰੇ ਸੂਬੇ ਵਿੱਚ ਚੋਣਾਂ ਨਿਰਪੱਖ, ਆਜ਼ਾਦ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਾਰੇ ਪੁਖਤਾ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।ਉਨ੍ਹਾਂ ਦੱਸਿਆ ਕਿ ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ 7.10.2024 (ਸੋਮਵਾਰ) ਦੁਪਹਿਰ 3:00 ਵਜੇ ਤੱਕ ਹੈ।ਵੋਟਾਂ 15.10.2024 (ਮੰਗਲਵਾਰ) ਨੂੰ ਬੈਲਟ ਬਕਸਿਆਂ ਰਾਹੀਂ ਸਵੇਰੇ 8.00 ਵਜੇ ਤੋਂ ਸ਼ਾਮ 4.00 ਵਜੇ ਤੱਕ ਪੈਣਗੀਆਂ।ਪੋਲਿੰਗ ਮੁਕੰਮਲ ਹੋਣ ਉਪਰੰਤ ਵੋਟਾਂ ਦੀ ਗਿਣਤੀ ਉਸੇ ਦਿਨ ਪੋਲਿੰਗ ਸਟੇਸ਼ਨ `ਤੇ ਹੀ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਨੇ ਚੋਣ ਆਬਜ਼ਰਵਰ ਨੂੰ ਦੱਸਿਆ ਕਿ ਜਿਲ੍ਹਾ ਪ੍ਰਸਾਸ਼ਨ ਇਹ ਚੋਣਾਂ ਪਾਰਦਰਸ਼ੀ ਅਤੇ ਭੈਅ ਮੁਕਤ ਮਾਹੌਲ ਵਿੱਚ ਕਰਵਾਉਣ ਲਈ ਵਚਨਬੱਧ ਹੈ।ਇਸ ਸਬੰਧੀ ਅਧਿਕਾਰੀਆਂ/ਕਰਮਚਾਰੀਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ।ਉਨਾਂ ਕਿਹਾ ਕਿ ਚੋਣ ਡਿਊਟੀ ਦੌਰਾਨ ਗੈਰਹਾਜ਼ਰ ਰਹਿਣ ਵਾਲੇ ਅਧਿਕਾਰੀਆਂ/ਕਰਮਚਾਰੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।ਮੀਟਿੰਗ ਦੌਰਾਨ ਐਸ.ਐਸ.ਪੀ ਦਿਹਾਤੀ ਨੇ ਚੋਣ ਅਬਜ਼ਰਵਰ ਨੂੰ ਯਕੀਨ ਦਿਵਾਇਆ ਕਿ ਪੁਲਿਸ ਵਲੋਂ ਚੋਣਾਂ ਦੌਰਾਨ ਸ਼ਾਤੀ ਕਾਇਮ ਰੱਖਣ ਲਈ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਸ਼ਰਾਰਤੀ ਅਨਸਰਾਂ ਵਿਰੁੱਧ ਵੀ ਮੁਹਿੰਮ ਵਿੱਢੀ ਗਈ ਹੈ।
Check Also
ਕਵੀ ਤੇ ਸਾਹਿਤਕ ਫ਼ੋਟੋਗ੍ਰਾਫ਼ਰ ਹਰਭਜਨ ਸਿੰਘ ਬਾਜਵਾ ਦੇ ਦੇਹਾਂਤ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ 14 ਸਤੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਕਵੀ ਅਤੇ ਬੇਹੱਦ ਜ਼ਹੀਨ ਸਾਹਿਤਕ ਫ਼ੋਟੋਗ੍ਰਾਫ਼ਰ …
Punjab Post Daily Online Newspaper & Print Media