Saturday, February 15, 2025

ਤ੍ਰਿਪੁਰਾ ਦੇ ਰਾਜਪਾਲ ਸ੍ਰੀ ਰੈਡੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ, 6 ਅਕਤੂਬਰ (ਜਗਦੀਪ ਸਿੰਘ) – ਤ੍ਰਿਪੁਰਾ ਦੇ ਰਾਜਪਾਲ ਸ੍ਰੀ ਇੰਦਰਾਸੇਨਾ ਰੈਡੀ ਨਲੂ ਨੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ।ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ, ਮੀਤ ਸਕੱਤਰ ਜਸਵਿੰਦਰ ਸਿੰਘ ਜੱਸੀ ਆਦਿ ਅਧਿਕਾਰੀਆਂ ਨੇ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ੍ਰੀ ਇੰਦਰਾਸੇਨਾ ਰੈਡੀ ਅਤੇ ਉਨ੍ਹਾਂ ਦੀ ਪਤਨੀ ਸ੍ਰੀਮਤੀ ਰੇਣੁਕਾ ਨਲੂ ਨੂੰ ਸ੍ਰੀ ਦਰਬਾਰ ਸਾਹਿਬ ਦਾ ਸੁਨਹਿਰੀ ਮਾਡਲ, ਲੋਈ ਅਤੇ ਧਾਰਮਿਕ ਪੁਸਤਕਾਂ ਦੇ ਕੇ ਸਨਮਾਨਿਤ ਕੀਤਾ।ਰਾਜਪਾਲ ਆਪਣੇ ਪਰਿਵਾਰ ਨਾਲ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਵੀ ਗਏ, ਜਿਥੇ ਉਨ੍ਹਾਂ ਨੇ ਲੰਗਰ ਛਕਿਆ ਅਤੇ ਸੇਵਾ ਕੀਤੀ।
ਇਸ ਮੌਕੇ ਰਾਜਪਾਲ ਸ੍ਰੀ ਇੰਦਰਾਸੇਨਾ ਰੈਡੀ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੁੱਚੀ ਮਨੁੱਖਤਾ ਲਈ ਅਧਿਆਤਮਿਕ ਕੇਂਦਰ ਹੈ।ਇਸ ਪਾਵਨ ਅਸਥਾਨ ਦੇ ਦਰਸ਼ਨਾਂ ਦਾ ਸੁਭਾਗ ਮਿਲਣ ’ਤੇ ਉਹ ਪਰਮਾਤਮਾ ਦਾ ਸ਼ੁਕਰਾਨਾ ਕਰਦੇ ਹਨ ਅਤੇ ਗੁਰੂ ਕੇ ਲੰਗਰ ਵਿਚ ਸੇਵਾ ਕਰਨਾ ਉਨ੍ਹਾਂ ਲਈ ਯਾਦਗਾਰੀ ਰਹੇਗਾ।ਉਨ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਮਿਲੇ ਸਨਮਾਨ ਲਈ ਪ੍ਰਬੰਧਕਾਂ ਦਾ ਧੰਨਵਾਦ ਵੀ ਕੀਤਾ।
ਇਸ ਮੌਕੇ ਰਾਜਪਾਲ ਦੇ ਨਾਲ ਆਏ ਮੇਜਰ ਅਰਜਨ ਮਲਿਕ ਤੋਂ ਇਲਾਵਾ ਅੰਮ੍ਰਿਤਸਰ ਦੇ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਜੋਤੀ ਬਾਲਾ, ਸ਼੍ਰੋਮਣੀ ਕਮੇਟੀ ਦੇ ਸੁਪਰਡੈਂਟ ਨਿਸ਼ਾਨ ਸਿੰਘ, ਮੈਨੇਜਰ ਨਰਿੰਦਰ ਸਿੰਘ, ਸਤਨਾਮ ਸਿੰਘ ਰਿਆੜ, ਵਧੀਕ ਮੈਨੇਜਰ ਇਕਬਾਲ ਸਿੰਘ, ਸੂਚਨਾ ਅਧਿਕਾਰੀ ਅੰਮ੍ਰਿਤਪਾਲ ਸਿੰਘ, ਮੀਤ ਮੈਨੇਜਰ ਗੁਰਤਿੰਦਰਪਾਲ ਸਿੰਘ ਆਦਿ ਮੌਜ਼ੂਦ ਸਨ।

Check Also

ਡੀ.ਏ.ਵੀ ਪਬਲਿਕ ਸਕੂਲ ਨੇ ਗੁਰੂ ਰਵੀਦਾਸ ਜਯੰਤੀ ਅਤੇ ਮਹਾਂਰਿਸ਼ੀ ਦਇਆਨੰਦ ਸਰਸਵਤੀ ਜਯੰਤੀ ਮਨਾਈ

ਅੰਮ੍ਰਿਤਸਰ, 15 ਫਰਵਰੀ (ਜਗਦੀਪ ਸਿੰਘ) – ਆਰਿਆ ਸਮਾਜ ਦੇ ਸੰਸਥਾਪਕ ਮਹਾਂਰਿਸ਼ੀ ਦਇਆਨੰਦ ਸਰਸਵਤੀ ਅਤੇ ਜਾਤ-ਪਾਤ …