Sunday, April 27, 2025
Breaking News

ਭਾਅ ਜੀ ਗੁਰਸ਼ਰਨ ਸਿੰਘ ਦੀ ਪਤਨੀ ਸ੍ਰੀਮਤੀ ਕੈਲਾਸ਼ ਕੌਰ ਦੇ ਅਕਾਲ ਚਲਾਣੇ `ਤੇ ਦੁੱਖ਼ ਦਾ ਪ੍ਰਗਟਾਵਾ

ਅੰਮ੍ਰਿਤਸਰ, 7 ਅਕਤੂਬਰ (ਦੀਪ ਦਵਿੰਦਰ ਸਿੰਘ) – ਅੰਮ੍ਰਿਤਸਰ ਵਿਕਾਸ ਮੰਚ ਵਲੋਂ ਭਾਅ ਜੀ ਗੁਰਸ਼ਰਨ ਸਿੰਘ ਦੀ ਪਤਨੀ ਸ੍ਰੀਮਤੀ ਕੈਲਾਸ਼ ਕੌਰ ਦੇਹਾਂਤ `ਤੇ ਦੁੱਖ਼ ਦਾ ਪ੍ਰਗਟਾਵਾ ਕੀਤਾ ਹੈ।ਮੀਡੀਆ ਨੂੰ ਜਾਰੀ ਬਿਆਨ ਵਿੱਚ ਮੰਚ ਦੇ ਸਰਪ੍ਰਸਤ ਪ੍ਰੋਫ਼ੈਸਰ ਮੋਹਨ ਸਿੰਘ, ਡਾ. ਚਰਨਜੀਤ ਸਿੰਘ ਗੁਮਟਾਲਾ, ਮਨਮੋਹਨ ਸਿੰਘ ਬਰਾੜ, ਪ੍ਰਿੰਸੀਪਲ ਕੁਲਵੰਤ ਸਿੰਘ ਅਣਖੀ, ਹਰਦੀਪ ਸਿੰਘ ਚਾਹਲ, ਪ੍ਰਧਾਨ ਇੰਜ. ਹਰਜਾਪ ਸਿੰਘ ਔਜਲਾ, ਸੀਨੀਅਰ ਮੀਤ ਪ੍ਰਧਾਨ ਡਾ. ਇੰਦਰਜੀਤ ਸਿੰਘ ਗੋਗੋਆਣੀ, ਜਨਰਲ ਸਕੱਤਰ ਸੁਰਿੰਦਰਜੀਤ ਸਿੰਘ ਬਿੱਟੂ ਤੇ ਮੈਂਬਰਾਨ ਨੇ ਕਿਹਾ ਹੈ ਕਿ ਬੀਬੀ ਜੀ ਐਲ.ਐਲ.ਬੀ ਪੜ੍ਹੇ ਤੇ ਸੂਝਵਾਨ ਸ਼ਖ਼ਸੀਅਤ ਦੇ ਮਾਲਕ ਸਨ।ਭਾਅ ਜੀ ਨੇ 50 ਸਾਲਾਂ ਦੇ ਰੰਗਮੰਚ ਸਫ਼ਰ ਵਿੱਚ 185 ਤੋਂ ਵੱਧ ਨਾਟਕ ਲਿਖੇ, ਉਹਨਾਂ ਨਾਟਕਾਂ ਦੀਆਂ 12000 ਤੋਂ ਵੱਧ ਪੇਸ਼ਕਾਰੀਆਂ ਪੰਜਾਬ ਦੇ ਪਿੰਡਾਂ ਤੋਂ ਲੈ ਕੇ ਦੇਸ਼-ਵਿਦੇਸ਼ ਵਿੱਚ ਕੀਤੀਆਂ।ਇਸ ਸਮੇਂ ਬੀਬੀ ਜੀ ਵੀ ਉਨ੍ਹਾਂ ਦੇ ਨਾਟਕਾਂ ਤੇ ਸਮਾਜਿਕ ਕੰਮਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਂਦੇ ਸਨ।1964 ਵਿੱਚ ਭਾਅ ਜੀ ਨੇ ਅੰਮ੍ਰਿਤਸਰ ਵਿਖੇ ਦੋਸਤਾਂ ਨਾਲ ਰਲ ਕੇ ਅੰਮ੍ਰਿਤਸਰ ਨਾਟਕ ਕਲਾ ਕੇਂਦਰ ਦੀ ਨੀਂਹ ਰੱਖੀ।ਅੱਜ ਇਹ ਸੰਸਥਾ ਨਾਟਕਾਂ ਦੀ ਉੱਘੀ ਸੰਸਥਾ ਹੈ।
ਮੰਚ ਆਗੂਆਂ ਨੇ ਕਿਹਾ ਕਿ ਸੰਨ 1980 ਤੋਂ ਲੈ ਕੇ ਸੰਨ 1989 ਤਕ ਭਾਅ ਜੀ ਨੇ ਮੈਗਜ਼ੀਨ `ਸਮਤਾ` ਦੀ ਸੰਪਾਦਨਾ ਕੀਤੀੇ।ਲੋਕਾਂ ਤੱਕ ਸੱਸਤੀਆਂ ਕਿਤਾਬਾਂ ਪਹੁੰਚਾਉਣ ਲਈ ਉਹ ਬਲਰਾਜ ਸਾਹਨੀ ਯਾਦਗਾਰੀ ਪ੍ਰਕਾਸ਼ਨ ਦੇ ਨਾਂ ਹੇਠ ਕਿਤਾਬਾਂ ਦੀ ਪ੍ਰਕਾਸ਼ਨਾ ਵੀ ਕੀਤੀ।ਸ੍ਰੀਮਤੀ ਕੈਲਾਸ਼ ਕੌਰ ਭਾਅ ਜੀ ਦੇ ਨਾਲ ਇਨ੍ਹਾਂ ਕੰਮਾਂ ਵਿੱਚ ਵੀ ਹੱਥ ਵਟਾਉਂਦੇ ਸਨ।ਅੱਜ ਕੇਵਲ ਧਾਲੀਵਾਲ ਵਰਗੇ ਨਾਮਵਰ ਰੰਗਕਰਮੀ ਉਨ੍ਹਾਂ ਦੀ ਵਿਾਰਧਾਰਾ ‘ਤੇ ਪਹਿਰਾ ਦੇ ਰਹੇ ਹਨ।ਬੀਬੀ ਜੀ ਅੱਜ ਭਾਵੇਂ ਸਾਡੇ ਵਿੱਚ ਨਹੀਂ ਰਹੇ, ਪਰ ਉਨ੍ਹਾਂ ਵੱਲੋਂ ਰੰਗਮੰਚ ਤੇ ਸਮਾਜਿਕ ਕਾਰਜ਼ਾਂ ਕੀਤੇ ਕੰਮਾਂ ਨੂੰ ਹਮੇਸ਼ਾਂ ਯਾਦ ਕੀਤਾ ਜਾਂਦਾ ਰਹੇਗਾ।

Check Also

ਐਡਵੋਕੇਟ ਧਾਮੀ ਨੇ ਪਹਿਲਗਾਮ ’ਚ ਹੋਏ ਹਮਲੇ ਦੇ ਪੀੜ੍ਹਤਾਂ ਨਾਲ ਸੰਵੇਦਨਾ ਪ੍ਰਗਟਾਈ

ਅੰਮ੍ਰਿਤਸਰ, 26 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ …