ਅੰਮ੍ਰਿਤਸਰ, 7 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਦਸਮੇਸ਼ ਆਡੀਟੋਰੀਅਮ ਵਿਖੇ ਐਜੂਕੇਸ਼ਨ ਕਾਲਜਾਂ ਦਾ ਦੋ ਰੋਜ਼ਾ ਜ਼ੋਨਲ ਯੁਵਕ ਮੇਲਾ 9 ਅਤੇ 10 ਅਕਤੂਬਰ ਨੂੰ ਹੋਵੇਗਾ। ਯੁਵਕ ਮਾਮਲਿਆਂ ਦੇ ਇੰਚਾਰਜ਼ ਡਾ. ਅਮਨਦੀਪ ਸਿੰਘ ਨੇ ਦੱਸਿਆ ਕਿ ਤਿੰਨ ਦਿਨ ਚੱਲਣ ਵਾਲੇ ਇਸ ਯੁਵਕ ਮੇਲੇ ਵਿੱਚ ਵੀਹ ਐਜੂਕੇਸ਼ਨ ਕਾਲਜਾਂ ਦੇ ਲਗਭਗ 300 ਕਲਾਕਾਰ ਵਿਦਿਆਰਥੀ ਹਿੱਸਾ ਲੈ ਰਹੇ ਹਨ।ਉਹ ਤਿੰਨ ਵੱਖ-ਵੱਖ ਸਟੇਜ਼ਾਂ `ਤੇ 35 ਦੇ ਕਰੀਬ ਮੁਕਾਬਲਿਆਂ ਵਿੱਚ ਆਪੋ ਆਪਣੀ ਕਲਾ ਦਾ ਪ੍ਰਦਰਸ਼ਨ ਕਰਨਗੇ।ਉਹਨਾਂ ਦੱਸਿਆ ਕੇ ਮੇਲੇ ਦੇ ਪਹਿਲੇ ਦਿਨ 9 ਅਕਤੂਬਰ ਨੂੰ ਕੋਸਟਿਉਮ ਪਰੇਡ, ਮਿਮੀਕਰੀ, ਸਕਿੱਟ, ਗੀਤ/ਗਜ਼ਲ ਅਤੇ ਲੋਕ ਗੀਤ ਦੇ ਮੁਕਾਬਲੇ ਦਸਮੇਸ਼ ਆਡੀਟੋਰੀਅਮ ਕਰਵਾਏ ਜਾਣਗੇ।ਆਰਕੀਟੈਕਚਰ ਵਿਭਾਗ ਵਿੱਚ ਪੇਟਿੰਗ ਆਨ ਦਾ ਸਪਾਟ, ਸਕੈਚਿੰਗ, ਪੋਸਟਰ ਮੇਕਿੰਗ, ਕੋਲਾਜ਼, ਕਲੇਅ ਮਾਡਲਿੰਗ, ਸਲੋਗਨ ਰਾਇਟਿੰਗ ਅਤੇ ਕਾਰਟੂਨਿੰਗ ਦੇ ਮੁਕਾਬਲੇ ਹੋਣਗੇ।ਕਾਨਫਰੰਸ ਹਾਲ ਵਿੱਚ ਪੋਇਟੀਕਲ ਸਿੰਪੋਸੀਅਜਮ, ਐਲੋਕਿਉਸ਼ਨ ਅਤੇ ਡੀਬੈਟ ਦੇ ਮੁਕਾਬਲੇ ਕਰਵਾਏ ਜਾਣਗੇ।
ਦੂਜੇ ਦਿਨ 10 ਅਕਤੂਬਰ ਨੂੰ ਦਸਮੇਸ਼ ਆਡੀਟੋਰੀਅਮ ਵਿੱਚ ਹੋਣ ਵਾਲੇ ਮੁਕਾਬਲਿਆਂ ਦੇ ਵਿਚ ਗਰੁੱਪ ਸ਼ਬਦ ਭਜਨ, ਗਰੁੱਪ ਸਾਂਅਗ ਇੰਡੀਅਨ ਅਤੇ ਗਿੱਧਾ ਹੋਵੇਗਾ।ਇਸੇ ਦਿਨ ਆਰਕੀਟੈਕਚਰ ਵਿਭਾਗ ਵਿਚ ਰੰਗੋਲੀ, ਫੁੱਲਕਾਰੀ, ਮਹਿੰਦੀ ਅਤੇ ਪੇਂਟਿੰਗ ਸਟਿਲ ਲਾਇਫ ਦੇ ਮੁਕਾਬਲੇ ਹੋਣਗੇ।ਕਾਨਫਰੰਸ ਹਾਲ ਵਿੱਚ ਕੁਇੱਜ਼ ਅਤੇ ਪ੍ਰੀਲਿਮਨਰੀ ਅਤੇ ਫਾਈਨਲ ਮੁਕਾਬਲਿਆਂ ਤੋਂ ਬਾਅਦ ਦਸਮੇਸ਼ ਆਡੀਟੋਰੀਅਮ ਵਿੱਚ ਇਨਾਮ ਵੰਡ ਸਮਾਰੋਹ ਦੌਰਾਨ ਜੇਤੂ ਟੀਮਾਂ ਨੂੰ ਟਰਾਫੀਆਂ ਤਕਸੀਮ ਕੀਤੀਆ ਜਾਣਗੀਆਂ।
Check Also
ਖ਼ਾਲਸਾ ਕਾਲਜ ਵੈਟਰਨਰੀ ਦੇ ਵਿਦਿਆਰਥੀਆਂ ਦਾ ਯੁਵਕ ਮੇਲੇ ’ਚ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 18 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਸ ਦੇ ਵਿਦਿਆਰਥੀਆਂ …