ਅੰਮ੍ਰਿਤਸਰ, 8 ਅਕਤੂਬਰ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਝਰ, ਮੀਤ ਪ੍ਰਧਾਨ ਜਗਜੀਤ ਸਿੰਘ ਅਤੇ ਐਡੀ. ਆਨਰੇਰੀ ਸਕੱਤਰ ਸੁਖਜਿੰਦਰ ਸਿੰੰਘ ਪ੍ਰਿੰਸ ਪੰਜਾਬ ਵਿਧਾਨ ਸਭਾ ਦੇ ਦਫ਼ਤਰ ਵਿਖੇ ਪੁੱਜੇ।ਉਨ੍ਹਾਂ ਪੰਜਾਬ ਵਿਧਾਨ ਸਭਾ ਸਪੀਕਰ ਮਾਨਯੋਗ ਕੁਲਤਾਰ ਸਿੰਘ ਸੰਧਵਾਂ ਨੂੰ ਚੀਫ਼ ਖ਼ਾਲਸਾ ਦੀਵਾਨ ਵੱਲੋਂ 21, 22, 23 ਨਵੰਬਰ 2024 ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ 68ਵੀਂ ਵਿਸ਼ਵ ਸਿੱਖ ਵਿਦਿਅਕ ਕਾਨਫਰੰਸ ਦੀ ਸੁਆਗਤੀ ਕਮੇਟੀ ਦੇ ਚੇਅਰਮੈਨ ਵਜੋਂ ਸੇਵਾ ਨਿਭਾਉਣ ਲਈ ਪੇਸ਼ਕਸ਼ ਕੀਤੀ ਹੈ, ਜਿਸ ਲਈ ਉਨਾਂ ਆਪਣੀ ਸਹਿਮਤੀ ਦੇ ਦਿੱਤੀ ਹੈ।
ਡਾ. ਇੰਦਰਬੀਰ ਸਿੰਘ ਨਿੱਝਰ ਨੇ ਪੰਜਾਬੀ ਭਾਸ਼ਾ ਨੂੰ ਸਮਰਪਿਤ ਸਿੱਖੀ-ਸਿੱਖਿਆ ਨੂੰ ਸਮਰਪਿਤ 122 ਸਾਲ ਪੁਰਾਤਨ ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਦੇ ਮੋਢੀਆਂ, ਇਸ ਦੇ ਸ਼ਾਨਦਾਰ ਪੁਰਾਤਨ ਇਤਿਹਾਸ, ਸੰਸਥਾ ਦੇ ਨਿਸ਼ਕਾਮ ਮਨੋਰਥਾਂ ਅਤੇ ਦੀਵਾਨ ਅਧੀਨ ਸਫਲਤਾਪੂਰਵਕ ਚੱਲ ਰਹੇ 50 ਸਕੂਲਾਂ, 3 ਕਾਲਜਾਂ, ਸੈਂਟਰਲ ਖ਼ਾਲਸਾ ਯਤੀਮਖਾਨਾ, ਬਿਰਧ ਘਰ, ਹਸਪਤਾਲਾਂ ਅਤੇ ਹੋਰਨਾਂ ਲੋਕ ਭਲਾਈ ਕਾਰਜ਼ਾਂ ਬਾਬਤ ਜਾਣਕਾਰੀ ਦਿੱਤੀ।ਉਨ੍ਹਾਂ ਦੱਸਿਆ ਕਿ ਕਾਨਫਰੰਸ ਦਾ ਉਦੇਸ਼ ਸਿੱਖ ਪਰੰਪਰਾ ਅਤੇ ਗੁਰੂ ਸਾਹਿਬਾਨ ਦੇ ਜੀਵਨ, ਫਲਸਫੇ ਅਤੇ ਬਾਣੀ ਦੇ ਪ੍ਰਚਾਰ ਕਰਨ ਦੇ ਨਾਲ-ਨਾਲ ਸਿੱਖਾਂ ਦੀਆਂ ਸਮਾਜਿਕ, ਆਰਥਿਕ, ਸਭਿਆਚਾਰਕ ਅਤੇ ਵਿਦਿਅਕ ਸਮੱਸਿਆਵਾਂ ਦਾ ਮੁਲਾਂਕਣ ਕਰਨਾ ਹੈ।
ਕੁਲਤਾਰ ਸਿੰਘ ਸੰਧਵਾਂ ਨੇ ਚੀਫ਼ ਖ਼ਾਲਸਾ ਦੀਵਾਨ ਵੱਲੋਂ ਸਮਾਜਿਕ, ਧਾਰਮਿਕ ਅਤੇ ਵਿਦਿਅਕ ਖੇਤਰ ਵਿਚ ਦਿੱਤੇ ਗਏ ਵੱਡਮੁੱਲੇ ਯੋਗਦਾਨ ਦੀ ਸ਼ਲਾਘਾ ਕੀਤੀ ਅਤੇ ਚੀਫ਼ ਖ਼ਾਲਸਾ ਦੀਵਾਨ 68ਵੀਂ ਵਿਸ਼ਵ ਵਿਦਿਅਕ ਕਾਨਫਰੰਸ ਦੀ ਸੁਆਗਤੀ ਕਮੇਟੀ ਦਾ ਚੇਅਰਮੈਨ ਵਜੋਂ ਸੇਵਾ ਨਿਭਾਉਣ ਦੀ ਸਹਿਮਤੀ ਪ੍ਰਗਟਾਈ।
Check Also
ਸ਼ੋਮਣੀ ਕਮੇਟੀ ਦੇ ਵਫ਼ਦ ਨੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਸ੍ਰੀ ਵਿਸ਼ਨੂੰਦੇਵ ਸਾਏ ਨਾਲ ਕੀਤੀ ਮੁਲਾਕਾਤ
ਅੰਮ੍ਰਿਤਸਰ, 19 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਕ ਵਫ਼ਦ ਨੇ …