ਅੰਮ੍ਰਿਤਸਰ, 8 ਅਕਤੂਬਰ (ਸੁਖਬੀਰ ਸਿੰਘ) – ਬੀਤੀ 5 ਅਕਤੂਬਰ ਨੂੰ ਦੇਰ ਰਾਤ ਆਈ ਤੇਜ਼ ਹਨੇਰੀ ਅਤੇ ਤੂਫਾਨ ਕਾਰਨ ਫਸਲਾਂ ਦੇ ਨੁਕਸਾਨ ਹੋਣ ਦੀਆਂ ਆਈਆਂ ਖਬਰਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਜਿਲ੍ਹਾ ਮੈਜਿਸਟਰੇਟ ਕਮ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਹਰੇਕ ਖੇਤ ਤੱਕ ਪਹੁੰਚ ਕਰਕੇ ਫਸਲਾਂ ਦੇ ਨੁਕਸਾਨ ਦਾ ਜਾਇਜ਼ਾ ਲੈਣ ਅਤੇ ਇਸ ਬਾਰੇ ਕਿਸਾਨਾਂ ਨੂੰ ਢੁੱਕਵਾਂ ਮਸ਼ਵਰਾ ਦੇਣ, ਤਾਂ ਜੋ ਉਹ ਆਪਣੀ ਫਸਲ ਆਸਾਨੀ ਨਾਲ ਸਾਂਭ ਸਕਣ।ਜਾਰੀ ਹੁਕਮਾਂ ਵਿੱਚ ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਚੀਫ ਖੇਤੀਬਾੜੀ ਅਫਸਰ ਅੰਮ੍ਰਿਤਸਰ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਆਪਣੇ ਅਧੀਨ ਆਉਂਦੇ ਸਮੁੱਚੇ ਫੀਲਡ ਸਟਾਫ ਦੀ ਡਿਊਟੀ ਲਗਾਉਣ, ਜੋ ਤੁਰੰਤ ਫੀਲਡ ਵਿੱਚ ਇਸ ਦਾ ਜਾਇਜ਼ਾ ਲੈਣ ਅਤੇ ਕਿਸਾਨਾਂ ਨਾਲ ਤਾਲਮੇਲ ਬਣਾਉਣ।ਜਿਥੇ ਕਿਤੇ ਵੀ ਤੁਫ਼ਾਨ ਝੋਨੇ ਦੀ ਫਸਲ ਡਿੱਗਣ ਦਾ ਕੇਸ ਸਾਹਮਣੇ ਆਉਂਦਾ ਹੈ ਤਾਂ ਤੁਰੰਤ ਫਸਲ ਦੀ ਸਾਂਭ-ਸੰਭਾਲ ਲਈ ਸਲਾਹ ਅਤੇ ਮਦਦ ਕਿਸਾਨਾਂ ਨੂੰ ਪ੍ਰਦਾਨ ਕਰਨਾ ਯਕੀਣੀ ਬਣਾਉਣ।
Check Also
ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਅਦਾਰਿਆਂ ਨੇ ਦੀਵਾਲੀ ਮਨਾਈ
ਅੰਮ੍ਰਿਤਸਰ, 3 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਰਣਜੀਤ ਐਵੀਨਿਊ ਸਥਿਤ …