Friday, April 25, 2025
Breaking News

ਡਿਪਟੀ ਕਮਿਸ਼ਨਰ ਵਲੋਂ ਬਿਹਤਰ ਕਾਰਗੁਜ਼ਾਰੀ ਦਿਖਾਉਣ ਵਾਲੇ ਤਿੰਨ ਕਰਮਚਾਰੀ ਸਨਮਾਨਿਤ

ਅੰਮ੍ਰਿਤਸਰ, 8 ਅਕਤੂਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਜਿਲ੍ਹੇ ਦੇ ਵੱਖ-ਵੱਖ ਵਿਭਾਗਾਂ ਵਿੱਚ ਕੰਮ ਕਰਨ ਵਾਲੇ ਤਿੰਨ ਕਰਮਚਾਰੀਆਂ ਨੂੰ ਬਿਹਤਰ ਕਾਰਗੁਜ਼ਾਰੀ ਲਈ “ਮਹੀਨੇ ਦੇ ਬਿਹਤਰ ਕਰਮਚਾਰੀ” ਐਵਾਰਡ ਦੇ ਕੇ ਸਨਮਾਨਿਤ ਕੀਤਾ ਹੈ।ਇਹਨਾਂ ਮੁਲਾਜ਼ਮਾਂ ਵਿੱਚ ਸੁਪਰਡੈਂਟ ਅਸ਼ਨੀਲ ਕੁਮਾਰ, ਜਿਲ੍ਹਾ ਤਕਨੀਕੀ ਕੋਆਰਡੀਨੇਟਰ ਪ੍ਰਿੰਸ ਸਿੰਘ ਅਤੇ ਲੀਗਲ ਸੈਲ ਕਲਰਕ ਸ਼੍ਰੀਮਤੀ ਨੇਹਾ ਸ਼ਾਮਲ ਹਨ।ਅੱਜ ਮਹੀਨਾਵਾਰੀ ਮੀਟਿੰਗ ਦੌਰਾਨ ਵੱਖ-ਵੱਖ ਵਿਭਾਗਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਸਨਮਾਨਿਤ ਕਰਮਚਾਰੀਆਂ ਦੀ ਕਾਰਗੁਜ਼ਾਰੀ ਦੀ ਪ੍ਰਸ਼ੰਸ਼ਾ ਕਰਦਿਆਂ ਕਿਹਾ ਕਿ ਇਹਨਾਂ ਨੇ ਕੇਵਲ ਆਪਣੇ ਡਿਊਟੀ ਸਮੇਂ ਦੌਰਾਨ ਹੀ ਨਹੀਂ ਬਲਕਿ ਦੇਰ ਰਾਤ ਤੱਕ ਆਪਣੇ ਵਿਭਾਗਾਂ ਵਿੱਚ ਕੰਮ ਕਰਕੇ ਲੰਬਿਤ ਪਏ ਕੰਮਾਂ ਨੂੰ ਮੁਕੰਮਲ ਕੀਤਾ ਹੈ।ਉਨਾਂ ਸਾਰੇ ਹਾਜ਼ਰ ਕਰਮਚਾਰੀਆਂ ਅਤੇ ਅਧਿਕਾਰੀਆਂ ਨੂੰ ਇਨ੍ਹਾ ਮੁਲਾਜ਼ਮਾਂ ਤੋਂ ਪ੍ਰੇਰਨਾ ਲੈਣ ਦੀ ਅਪੀਲ ਕੀਤੀ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਨਲਾਈਨ ਸੇਵਾਵਾਂ ਉਪਰ ਕੰਮ ਕਰ ਰਹੇ ਕਰਮਚਾਰੀਆਂ ਨੂੰ ਭਵਿੱਖ ਵਿੱਚ ਬਿਹਤਰ ਕਾਰਗੁਜ਼ਾਰੀ ਵਿਖਾਉਣ ‘ਤੇ ਇਸ ਸ਼੍ਰੇਣੀ ਵਿੱਚ ਸਨਮਾਨਿਆ ਜਾਵੇਗਾ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਜੋਤੀ ਬਾਲਾ, ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਅਮਿਤ ਸਰੀਨ, ਸਹਾਇਕ ਕਮਿਸ਼ਨਰ ਸ੍ਰੀਮਤੀ ਸੋਨਮ, ਸਹਾਇਕ ਕਮਿਸਸ਼ਨਰ ਗੁਰਸਿਮਰਨ ਕੌਰ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Check Also

ਇੰਸਟੀਚਿਊਟ ਫਾਰ ਦ ਬਲਾਈਂਡ ਨੇ 102 ਸਾਲਾ ਸਥਾਪਨਾ ਦਿਵਸ ਮਨਾਇਆ

ਵਿਧਾਇਕ ਡਾ. ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਨੇਤਰਹੀਣਾਂ ਦੀ ਸੇਵਾ ਲਈ ਸੰਸਥਾ ਦੀ ਕੀਤੀ ਸ਼ਲਾਘਾ …