Tuesday, December 3, 2024

ਲੋਕ ਸੇਵਾ ਕਲੱੱਬ ਵਲੋਂ ਕਬੱਡੀ ਕੱਪ ਦੌਰਾਨ ਸਮਾਜ ਸੇਵੀ ਪ੍ਰਧਾਨ ਰਾਕੇਸ਼ ਕੁਮਾਰ ਦਾ ਸਨਮਾਨ

ਸੰਗਰੂਰ, 8 ਅਕਤੂਬਰ (ਜਗਸੀਰ ਲੌਂਗੋਵਾਲ ) – ਜਿਲ੍ਹਾ ਸੰਗਰੂਰ ਦੇ ਅਧੀਨ ਆਉਂਦੇ ਪਿੰਡ ਭੁਟਾਲ ਕਲਾਂ ਵਲੋਂ ਬ੍ਰਹਮਲੀਨ ਸੰਤ ਬਾਬਾ ਨਰਾਇਣ ਗਿਰੀ ਜੀ ਮਹਾਰਾਜ ਦੇ ਅਸ਼ੀਰਵਾਦ ਸਦਕਾ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਸਦਕਾ ਤੀਸਰਾ ਕਬੱਡੀ ਕੱਪ ਕਰਵਾਇਆ ਗਿਆ।ਕਲੱਬ ਦੇ ਪ੍ਰਧਾਨ ਅਤੇ ਸਮਾਜ ਸੇਵੀ ਪ੍ਰਿਤਪਾਲ ਸਿੱਧੂ ਭੁਟਾਲ ਨੇ ਦੱਸਿਆ ਕਿ ਕਲੱਬ ਦੇ ਸਰਪ੍ਰਸਤ ਪ੍ਰਸਿੱਧ ਸਮਾਜ ਸੇਵੀ ਗੁਰਬਿੰਦਰ ਸਿੰਘ ਭੁਟਾਲ ਏ.ਡੀ.ਸੀ ਰਿਟਾਇਰਡ ਦੀ ਅਗਵਾਈ ਹੇਠ ਪਿੰਡ ਭੁਟਾਲ ਕਲਾਂ ਦੀ ਧਰਤੀ ‘ਤੇ ਤੀਸਰਾ ਕਬੱਡੀ ਕੱਪ ਸ਼ਾਨੋ-ਸ਼ੌਕਤ ਨਾਲ ਕਰਵਾਇਆ ਗਿਆ।ਪਿੰਡ ਦੇ ਕਲੱਬ ਵੱਲੋਂ ਸਮੇਂ ਸਮੇਂ ਤੇ ਧਾਰਮਿਕ ਅਤੇ ਸਮਾਜਿਕ ਕੰਮ ਵੀ ਕਰਵਾਏ ਜਾਂਦੇ ਹਨ ਖਾਸ ਤੌਰ ਤੇ ਵਾਤਾਵਰਣ ਨੂੰ ਬਚਾਉਣ ਲਈ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਸਾਂਝੀਆਂ ਥਾਵਾਂ ਤੇ ਛਾਂਦਾਰ ਅਤੇ ਫਲਾਂ ਦੇ ਪੌਦੇ ਵੀ ਲਗਾਏ ਜਾ ਰਹੇ ਹਨ।ਗਰੀਬ ਲੋਕਾਂ ਦੀ ਹਰ ਸੰਭਵ ਮਦਦ ਕਰਨ ਲਈ ਵੀ ਯਤਨ ਕੀਤੇ ਜਾ ਰਹੇ ਹਨ।ਕਬੱਡੀ ਕੱਪ ਦੇ ਮੁੱਖ ਮਹਿਮਾਨ ਬਲਕਾਰ ਸਿੰਘ ਭੁਟਾਲ ਐਮ.ਡੀ ਅਤੇ ਇਲਾਕੇ ਦੀਆਂ ਪ੍ਰਮੁੱਖ ਸਖਸ਼ੀਅਤਾਂ ਨੇ ਕਬੱਡੀ ਕੱਪ ਵਿੱਚ ਸ਼ਿਰਕਤ ਕੀਤੀ।ਆਖਰੀ ਦਿਨ ਵੱਖ-ਵੱਖ ਖੇਤਰ ਵਿੱਚ ਵਧੀਆ ਸੇਵਾਵਾਂ ਨਿਭਾਉਣ ਵਾਲੀਆਂ ਸਖਸ਼ੀਅਤਾਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨ ਕੀਤਾ ਗਿਆ।ਉਘੇ ਸਮਾਜ ਸੇਵਕ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਰਕੇਸ਼ ਕੁਮਾਰ ਵਾਇਸ ਪ੍ਰਧਾਨ ਆੜ੍ਹਤੀਆ ਐਸੋਸੀਏਸ਼ਨ ਲਹਿਰਾਗਾਗਾ ਨੂੰ ਕਲੱਬ ਵਲੋਂ ਸ਼ਹੀਦ ਭਗਤ ਸਿੰਘ ਯਾਦਗਾਰੀ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਆ ਗਿਆ।ਸਨਮਾਨ ਦੇਣ ਦੀ ਰਸਮ ਸਮਾਜ ਸੇਵੀ ਗੁਰਬਿੰਦਰ ਸਿੰਘ ਭੁਟਾਲ ਵਲੋਂ ਨਿਭਾਈ ਗਈ।
ਇਸ ਮੌਕੇ ਪੱਤਰਕਾਰ ਅਸ਼ੋਕ ਮਸਤੀ ਪ੍ਰਧਾਨ ਲੋਕ ਕਲਾ ਮੰਚ ਵੈਲਫੇਅਰ ਪੰਜਾਬ, ਡੋਗਰ ਕਬੱਡੀ, ਖੁਸ਼ ਭੁਟਾਲ, ਗਾਇਕ ਗੁਰਵਿੰਦਰ ਰਾਜੂ ਭੁਟਾਲ ਅਤੇ ਕਲੱਬ ਮੈਂਬਰ ਹਾਜ਼ਰ ਸਨ।

Check Also

ਮਹਿਲਾ ਸਰਪੰਚ ਅੱਗੇ ਹੋ ਕੇ ਕੰਮ ਕਰਨ ਸਰਕਾਰ ਉਹਨਾਂ ਦੇ ਨਾਲ ਹੈ – ਈ.ਟੀ.ਓ

ਜੰਡਿਆਲਾ ਗੁਰੂ, 2 ਦਸੰਬਰ (ਪੰਜਾਬ ਪੋਸਟ ਬਿਊਰੋ) – ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਰਾਜ …