Friday, December 13, 2024

ਲੋਕ ਸੰਪਰਕ ਵਿਭਾਗ ਦੇ ਕਲਰਕ ਬਲਦੇਵ ਸਿੰਘ ਦਾ ਅਚਾਨਕ ਦੇਹਾਂਤ

ਅੰਮ੍ਰਿਤਸਰ, 9 ਅਕਤੂਬਰ (ਸੁਖਬੀਰ ਸਿੰਘ) – ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ ਅੰਮ੍ਰਿਤਸਰ ਵਿੱਚ ਬਤੌਰ ਕਲਰਕ ਸੇਵਾਵਾਂ ਨਿਭਾਅ ਰਹੇ ਬਲਦੇਵ ਸਿੰਘ ਅੱਜ ਆਪਣੇ ਪਰਿਵਾਰ ਨੂੰ ਅਚਾਨਕ ਸਦੀਵੀ ਵਿਛੋੜਾ ਦੇ ਗਏ ਹਨ।ਦੱਸਣਯੋਗ ਹੈ ਕਿ ਉਹ ਪਿਛਲੇ 30 ਸਾਲਾਂ ਤੋਂ ਪੂਰੀ ਤਨਦੇਹੀ ਨਾਲ ਆਪਣੀ ਡਿਊਟੀ ਨਿਭਾਅ ਰਹੇ ਸਨ।ਉਨ੍ਹਾਂ ਦਾ ਅੰਤਿਮ ਸੰਸਕਾਰ ਗੁ. ਸ਼ਹੀਦਾਂ ਸਾਹਿਬ ਨੇੜਲੇ ਸ਼ਮਸ਼ਾਨ ਘਾਟ ਵਿਖੇ ਕੀਤਾ ਗਿਆ, ਜਿਥੇ ਉਨ੍ਹਾਂ ਦੇ ਪੁੱਤਰ ਨੇ ਉਨ੍ਹਾਂ ਦੇ ਮ੍ਰਿਤਕ ਸਰੀਰ ਨੂੰ ਅਗਨ ਭੇਂਟ ਕੀਤਾ।ਉਹ ਆਪਣੇ ਪਿੱਛੇ ਪਤਨੀ ਤੋਂ ਇਲਾਵਾ ਇੱਕ ਲੜਕਾ ਅਤੇ ਇੱਕ ਲੜਕੀ ਛੱਡ ਗਏ ਹਨ।
ਇਸ ਮੌਕੇ ਜਿਲ੍ਹਾ ਲੋਕ ਸੰਪਰਕ ਅਫਸਰ ਸ਼ੇਰ ਜੰਗ ਸਿੰਘ ਹੁੰਦਲ, ਰਿਟਾ: ਡਿਪਟੀ ਡਾਇਰੈਕਟਰ ਸੁਖਦੇਵ ਸਿੰਘ ਰੰਧਾਵਾ, ਸਹਾਇਕ ਲੋਕ ਸੰਪਰਕ ਅਫਸਰ ਯੋਗੇਸ਼ ਕੁਮਾਰ, ਜਗਵਿੰਦਰ ਸਿੰਘ, ਸਦਾਨੰਦ ਕੁਮਾਰ, ਨਰਿੰਦਰ ਸਿੰਘ, ਅੰਮ੍ਰਿਤ ਸਿੰਘ, ਅਰਵਿੰਦਰਪਾਲ ਸਿੰਘ ਅਤੇ ਸ਼ਿਵਾ ਕੁੰਦਰ ਵੀ ਹਾਜ਼ਰ ਸੀ।

Check Also

ਯੂਨੀਵਰਸਿਟੀ ‘ਚ 54ਵੀਂ ਸਾਲਾਨਾ ਅੰਤਰ-ਕਾਲਜ ਅਥਲੈਟਿਕਸ 14 ਦਸੰਬਰ ਤੋਂ

ਅੰਮ੍ਰਿਤਸਰ, 12 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਕੈਂਪਸ ਵਿਖੇ ਯੂਨੀਵਰਸਿਟੀ ਦੀ …