ਸੰਗਰੂਰ, 9 ਅਕਤੂਬਰ (ਜਗਸੀਰ ਲੌਂਗੋਵਾਲ) – ਕਲਗੀਧਰ ਟਰੱਸਟ ਬੜੂ ਸਾਹਿਬ ਦੀ ਸ਼ਾਖਾ ਅਕਾਲ ਅਕੈਡਮੀ ਥੇਹ ਕਲੰਦਰ ਵਿਖੇ ਅੱਜ ਏਅਰ ਮਾਰਸ਼ਲ
ਪਰਮਜੀਤ ਸਿੰਘ ਭੰਗੂ ਪਹੁੰਚੇ ਅਤੇ ਉਹਨਾਂ ਨੇ ਬੱਚਿਆਂ ਨੂੰ ਦੱਸਿਆ ਕਿ ਉਹ ਆਪਣੇ ਜੀਵਨ ਵਿੱਚ ਕਿਸ ਤਰ੍ਹਾਂ ਅਤੇ ਕਿਸ ਦਾਇਰੇ ਦੇ ਵਿੱਚ ਰਹਿ ਕੇ ਆਪਣੀ ਮੰਜ਼ਿਲ ਤੱਕ ਪਹੁੰਚ ਸਕਦੇ ਹਨ।ਜਾਗਰੂਕ ਕੀਤਾ।ਉਨ੍ਹਾਂ ਨੇ ਕਿਹਾ ਕਿ ਅਕਾਲ ਅਕੈਡਮੀ ਬੜੂ ਸਾਹਿਬ ਦੀ ਸ਼ਾਖਾ ਨੈਸ਼ਨਲ ਡਿਫੈਂਸ ਅਕੈਡਮੀ ਚੁੰਨੀ ਕਲਾਂ ਵਿਖੇ ਪੜ੍ਹਾਈ ਦੇ ਨਾਲ-ਨਾਲ ਐਨ.ਡੀ.ਏ ਦੀ ਕੋਚਿੰਗ ਕਰਕੇ ਉਹ ਦੇਸ਼ ਦੀਆਂ ਸੁਰੱਖਿਆ ਫੋਰਸਾਂ ਨਾਲ ਜੁੜ ਸਕਦੇ ਹਨ।ਉਹਨਾਂ ਬੱਚਿਆਂ ਨਾਲ ਨੈਸ਼ਨਲ ਡਿਫੈਂਸ ਅਕੈਡਮੀ ਵਿੱਚ ਦਸਵੀਂ ਕਲਾਸ ਤੋਂ ਬਾਅਦ ਦਾਖਲਾ ਲੈਣ ਸਬੰਧੀ ਵੀ ਜਾਣਕਾਰੀ ਵੀ ਸਾਂਝੀ ਕੀਤੀ।
Check Also
ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ
ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …
Punjab Post Daily Online Newspaper & Print Media