Tuesday, April 22, 2025
Breaking News

ਵਿਦਿਆਰਥੀਆਂ ਨੂੰ ਕੂੜੇ ਦੇ ਪ੍ਰਬੰਧਨ ਬਾਰੇ ਜਾਣਕਾਰੀ ਦਿੱਤੀ

ਸੰਗਰੂਰ, 9 ਅਕਤੂਬਰ (ਜਗਸੀਰ ਲੌਂਗੋਵਾਲ) – ਪੀ.ਐਮ.ਆਈ.ਡੀ.ਸੀ ਦੀਆਂ ਹਦਾਇਤਾਂ ਅਨੁਸਾਰ ਸਵੱਛ ਭਾਰਤ ਮਿਸ਼ਨ ਤਹਿਤ ਜਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਸੰਗਰੂਰ ਸ਼੍ਰੀਮਤੀ ਤਰਵਿੰਦਰ ਕੌਰ, ਉਪ ਜਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਸੰਗਰੂਰ ਸ਼੍ਰੀਮਤੀ ਮਨਜੀਤ ਕੌਰ ਤੇ ਸਕੂਲ ਪ੍ਰਿੰਸੀਪਲ ਬਿਪਿਨ ਕੁਮਾਰ ਦੀ ਰਹਿਨੁਮਾਈ ਹੇਠ ਅਤੇ ਜਿਲ੍ਹਾ ਨੋਡਲ ਅਫਸਰ ਸ਼੍ਰੀਮਤੀ ਸ਼ੀਨੂੰ ਦੀਆਂ ਹਦਾਇਤਾਂ ਅਨੁਸਾਰ ਸ਼ਹੀਦ ਭਾਈ ਮਤੀ ਦਾਸ ਸਕੂਲ ਆਫ ਐਮੀਂਨੈਸ ਲੌਂਗੋਵਾਲ ਵਿਖੇ ਸੀ.ਐਫ ਮੈਡਮ ਰੀਤੂ ਸ਼ਰਮਾ ਵਲੋਂ ਵਿਦਿਆਰਥੀਆਂ ਨੂੰ ਸੁੱਕਾ ਅਤੇ ਗਿੱਲਾ ਕੂੜਾ ਪ੍ਰਬੰਧਨ ਸਬੰਧੀ ਜਾਣਕਾਰੀ ਦਿੱਤੀ ਗਈ।ਇਸ ਮੌਕੇ ਮੈਡਮ ਮਨੋਜ ਗੁਪਤਾ ਜੀਵ ਵਿਗਿਆਨ ਲੈਕਚਰਾਰ, ਮੈਡਮ ਸ਼ਸ਼ੀ ਬਾਲਾ ਵਪਾਰ ਲੈਕਚਰਾਰ, ਸਕੂਲ ਨੋਡਲ ਪਰਮਪ੍ਰੀਤ ਕੌਰ, ਸਵਾਤੀ ਕਸ਼ਯਪ ਅਤੇ ਕਮਲਜੀਤ ਕੌਰ ਵਿਗਿਆਨ ਮਿਸਟਰਸ ਮੌਜ਼ੂਦ ਸਨ।

Check Also

ਜਥੇਦਾਰ ਦੀ ਨਿਯੁੱਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਲਈ ਸੁਝਾਵਾਂ ਦੇ ਸਮੇਂ ਵਿੱਚ 20 ਮਈ ਤੱਕ ਕੀਤਾ ਵਾਧਾ

ਅੰਮ੍ਰਿਤਸਰ, 21 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ …