ਅੰਮ੍ਰਿਤਸਰ, 9 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਰੋਟਰੈਕਟ ਕਲੱਬ ਅਤੇ ਰੈਡ ਰਿਬਨ ਕਲੱਬ ਵੱਲੋਂ ਪ੍ਰੋਕਟਰ ਐਂਡ ਗੈਂਬਲ ਦੇ ਸਹਿਯੋਗ ਨਾਲ ‘ਨਿੱਜੀ ਪ੍ਰਭਾਵ ਅਤੇ ਸ਼ਿੰਗਾਰ’ (ਪਰਸਨਲ ਇਫੈਕਟਿਵਨੇਸ ਐਂਡ ਗਰੂਮਿੰਗ) ਵਿਸ਼ੇ ’ਤੇ ਵਰਕਸ਼ਾਪ ਕਰਵਾਈ ਗਈ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕਰਵਾਈ ਉਕਤ ਵਰਕਸ਼ਾਪ ’ਚ ਲਗਭਗ 502 ਵਿਦਿਆਰਥਣਾਂ ਨੇ ਭਾਗ ਲਿਆ।ਜਿਸ ਦਾ ਮੁੱਖ ਉਦੇਸ਼ ਵਿਦਿਆਰਥਣਾਂ ਨੂੰ ਆਤਮਵਿਸ਼ਵਾਸੀ ਔਰਤਾਂ ਬਣਨ ਲਈ ਰਣਨੀਤੀਆਂ ਦੇ ਗਿਆਨ ਨਾਲ ਉਚਾ ਚੁੱਕਣਾ ਅਤੇ ਉਨ੍ਹਾਂ ਨੂੰ ਮਜ਼ਬੂਤ ਬਣਾਉਣਾ ਸੀ।
ਕਾਲਜ ਦੇ ਅਕਾਦਮਿਕ ਮਾਮਲੇ ਡੀਨ ਡਾ: ਤਮਿੰਦਰ ਭਾਟੀਆ, ਕੋਆਰਡੀਨੇਟਰ ਡਾ: ਸਵਰਾਜ ਕੌਰ ਦੀ ਦੇਖ-ਰੇਖ ਹੇਠ ਕਰਵਾਏ ਗਏ ਉਕਤ ਸਮਾਗਮ ਮੌਕੇ ਡਾ. ਮਹਿਲ ਸਿੰਘ ਨੇ ਰੋਟਰੈਕਟ ਕਲੱਬ ਅਤੇ ਰੈਡ ਰਿਬਨ ਕਲੱਬ ਦੇ ਉਦਮ ਦੀ ਸ਼ਲਾਘਾ ਕਰਦਿਆਂ ਇਸ ਦੇ ਸਫਲ ਆਯੋਜਨ ਲਈ ਵਧਾਈ ਦਿੱਤੀ।ਉਨ੍ਹਾਂ ਨੇ ਵਿਦਿਆਰਥਣਾਂ ਨੂੰ ਪ੍ਰੇਰਣਾਦਾਇਕ ਭਾਸ਼ਣ ਦਿੰਦਿਆਂ ਔਰਤਾਂ ਵੱਲੋਂ ਆਪਣੀ ਪ੍ਰਤੀਨਿਧਤਾ ਕੀਤੇ ਜਾਣ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨਾਲ ਔਰਤਾਂ ਦੀ ਆਤਮ-ਵਿਸ਼ਵਾਸ ਭਰੀ ਤਸਵੀਰ ਉਜਾਗਰ ਹੋ ਰਹੀ ਹੈ, ਜੋ ਕਿ ਬਹੁਤ ਹੀ ਸਲਾਹੁਣਯੋਗ ਹੈ।
ਡਾ: ਸਵਰਾਜ ਕੌਰ ਨੇ ਵਰਕਸ਼ਾਪ ਦੇ ਵਿਸ਼ੇ ਸਬੰਧੀ ਜਾਣੂ ਕਰਵਾਇਆ ਅਤੇ ਮੁੱਖ ਬੁਲਾਰੇ ਸ੍ਰੀਮਤੀ ਅਮਰਦੀਪ ਕੌਰ ਅਤੇ ਡਾ. ਗੁਰਪ੍ਰੀਤ ਕੌਰ (ਸਾਬਕਾ ਪ੍ਰੋਫੈਸਰ ਸਮਾਜ ਸ਼ਾਸਤਰ, ਜੀ.ਐਨ.ਡੀ.ਯੂ ਅਤੇ ਰੋਟਰੈਕਟ ਕਲੱਬ ਦੇ ਮੌਜ਼ੂਦਾ ਇੰਚਾਰਜਜ਼) ਦਾ ਸਵਾਗਤ ਕੀਤਾ।ਸਮਾਗਮ ਦੌਰਾਨ ਬੁਲਾਰਿਆਂ ਨੇ ਨਿੱਜੀ ਦੇਖ-ਭਾਲ ਅਤੇ ਪਰਸਨੈਲਟੀ ਡਿਵੈਲਪਮੈਂਟ ਦੇ ਮਹੱਤਵ ਨੂੰ ਉਜਾਗਰ ਕਰਦਿਆਂ ਭਾਗੀਦਾਰਾਂ ਨੂੰ ਨਿੱਜੀ ਪ੍ਰਭਾਵ ਸਬੰਧੀ ਵਿਸਥਾਰਪੂਰਵਕ ਚਾਨਣਾ ਪਾਇਆ।ਵਿਦਿਆਰਥੀਆਂ ਵਲੋਂ ਬੇਟੀਆਂ ਵਿਸ਼ੇ ’ਤੇ ਨੁੱਕੜ ਨਾਟਕ ਵੀ ਪੇਸ਼ ਕੀਤਾ ਗਿਆ।ਅੰਗਰੇਜ਼ੀ ਵਿਭਾਗ ਮੁਖੀ ਸੁਪਨਿੰਦਰ ਕੌਰ ਨੇ ਮਹਿਮਾਨਾਂ ਅਤੇ ਹਾਜ਼ਰੀਨ ਦਾ ਧੰਨਵਾਦ ਕੀਤਾ।
ਇਸ ਮੌਕੇ ਡਾ: ਗੁਰਵੇਲ ਸਿੰਘ, ਡਾ: ਪਰਮਿੰਦਰ ਸਿੰਘ, ਡਾ: ਜਸਵਿੰਦਰ ਕੌਰ, ਪ੍ਰੋ: ਰੀਮਾ ਸਚਦੇਵਾ, ਡਾ: ਸਾਕਸ਼ੀ ਸ਼ਰਮਾ, ਐਮ.ਪੀ ਮਸੀਹ, ਕਿਰਨਪ੍ਰੀਤ ਕੌਰ, ਡਾ. ਜਪਨੀਤ ਕੌਰ, ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
Check Also
ਮਹਿਲਾ ਸਰਪੰਚ ਅੱਗੇ ਹੋ ਕੇ ਕੰਮ ਕਰਨ ਸਰਕਾਰ ਉਹਨਾਂ ਦੇ ਨਾਲ ਹੈ – ਈ.ਟੀ.ਓ
ਜੰਡਿਆਲਾ ਗੁਰੂ, 2 ਦਸੰਬਰ (ਪੰਜਾਬ ਪੋਸਟ ਬਿਊਰੋ) – ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਰਾਜ …