Monday, October 14, 2024

ਭਾਰਤ ਵਿੱਚ ਬ੍ਰਿਟਿਸ਼ ਹਾਈ ਕਮਿਸ਼ਨਰ ਮਿਸ ਲਿੰਡੀ ਕੈਮਰਨ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ

ਅੰਮ੍ਰਿਤਸਰ, 9 ਅਕਤੂਬਰ (ਜਗਦੀਪ ਸਿੰਘ) – ਭਾਰਤ ਵਿੱਚ ਬ੍ਰਿਟਿਸ਼ ਹਾਈ ਕਮਿਸ਼ਨਰ ਮਿਸ ਲਿੰਡੀ ਕੈਮਰਨ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ।ਇਸ ਦੌਰਾਨ ਉਨ੍ਹਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰਬਾਣੀ ਕੀਰਤਨ ਸਰਵਣ ਕੀਤਾ।ਉਹ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਵੀ ਗਏ, ਜਿਥੇ ਉਨ੍ਹਾਂ ਨੇ ਲੰਗਰ ਸੇਵਾ ਕੀਤੀ।ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਜਿੰਦਰ ਸਿੰਘ ਮਹਿਤਾ ਨੇ ਉਨ੍ਹਾਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਤੇ ਪੁਸਤਕਾਂ ਦੇ ਕੇ ਸਨਮਾਨਿਤ ਕੀਤਾ। ਬ੍ਰਿਟਿਸ਼ ਹਾਈ ਕਮਿਸ਼ਨਰ ਨੇ ਯਾਤਰੂ ਪੁਸਤਕ ਵਿੱਚ ਆਪਣੀਆਂ ਭਾਵਨਾਵਾਂ ਪ੍ਰਗਟ ਕਰਦੇ ਹੋਏ ਜ਼ਿਕਰ ਕੀਤਾ ਹੈ ਕਿ ਸ੍ਰੀ ਹਰਿਮੰਦਰ ਸਾਹਿਬ ਸਿੱਖ ਧਰਮ ਦਾ ਕੇਂਦਰੀ ਅਸਥਾਨ ਹੈ, ਜਿੱਥੇ ਅੱਜ ਲੱਖਾਂ ਸ਼ਰਧਾਲੂਆਂ ਵਿੱਚੋਂ ਇੱਕ ਉਨ੍ਹਾਂ ਨੂੰ ਵੀ ਨਤਮਸਤਕ ਹੋ ਕੇ ਚੰਗਾ ਮਹਿਸੂਸ ਹੋਇਆ।ਇਹ ਬੰਦਗੀ ਦਾ ਸ਼ਾਤਮਈ ਅਤੇ ਮਨਮੋਹਿਕ ਅਸਥਾਨ ਹੈ।ਉਨ੍ਹਾਂ ਸਨਮਾਨ ਲਈ ਪ੍ਰਬੰਧਕਾਂ ਦਾ ਧੰਨਵਾਦ ਵੀ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਜਸਵਿੰਦਰ ਸਿੰਘ ਜੱਸੀ, ਸੂਚਨਾ ਅਧਿਕਾਰੀ ਅੰਮ੍ਰਿਤਪਾਲ ਸਿੰਘ ਤੇ ਰਣਧੀਰ ਸਿੰਘ ਆਦਿ ਹਾਜ਼ਰ ਸਨ।

Check Also

ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਪੁਰਬ ਮੋਕੇ ਦੀਵਾਨ ਅਦਾਰਿਆਂ ਨੂੰ ਰੰਗ ਬਿਰੰਗੀ ਲਾਈਟਾਂ ਨਾਲ ਰੁਸ਼ਨਾਇਆ ਜਾਵੇਗਾ

ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਅਹੁਦੇਦਾਰਾਂ ਨੂੰ ਸ਼੍ਰ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ …