ਅੰਮ੍ਰਿਤਸਰ, 10 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਅਦਾਰੇ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੁਮੈਨ ਦੀਆਂ
ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਕਰਵਾਏ ਗਏ ਯੂਥ ਫ਼ੈਸਟੀਵਲ-2024 ਦੌਰਾਨ ਆਪਣੀ ਕਾਬਲੀਅਤ ਦਾ ਸ਼ਾਨਦਾਰ ਪ੍ਰਦਰਸ਼ਨ ਕਰਕੇ ਐਸੋਸੀਏਟ ਕਾਲਜਾਂ ਦੀ ਸ਼੍ਰੇਣੀ ’ਚ ਚੈਂਪੀਅਨ ਟਰਾਫ਼ੀ ਆਪਣੇ ਨਾਮ ਕੀਤੀ ਹੈ।
ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਕਾਲਜ ਦੀਆਂ ਵਿਦਿਆਰਥਣਾਂ ਵਲੋਂ ਕੀਤੇ ਬਿਹਤਰੀਨ ਪ੍ਰਦਰਸ਼ਨ ਦੀ ਸ਼ਲਾਘਾ ਕੀਤੀ।ਉਨ੍ਹਾਂ ਕਿਹਾ ਕਿ ਕਾਲਜ ਪ੍ਰਿੰਸੀਪਲ ਨਾਨਕ ਸਿੰਘ ਦੀ ਅਗਵਾਈ ਹੇਠ ਵਿਦਿਆਰਥਣਾਂ ਵਿੱਦਿਆ ਦੇ ਨਾਲ-ਨਾਲ ਹੋਰਨਾਂ ਸਰਗਰਮੀਆਂ ’ਚ ਸ਼ਾਨਦਾਰ ਉਪਲੱਬਧੀਆਂ ਆਪਣੇ ਨਾਮ ’ਤੇ ਦਰਜ਼ ਕਰਵਾ ਰਹੀਆਂ ਹਨ।
ਪ੍ਰਿੰ: ਨਾਨਕ ਸਿੰਘ ਨੇ ਕਿਹਾ ਕਿ ਉਕਤ ਮੁਕਾਬਲੇ ’ਚ ਕਾਲਜ ਦੀ ਟੀਮ ਨੇ ਸੰਗੀਤ (ਸ਼ਬਦ ਗਾਇਨ), ਡਾਂਸ (ਗਿੱਧਾ), ਸਾਹਿਤਕ (ਵਕਸ਼ਨ, ਕਾਵਿ-ਸੰਗ੍ਰਹਿ, ਭਾਸ਼ਣ, ਕੁਇਜ਼), ਥੀਏਟਰ (ਪੋਸ਼ਾਕ ਪਰੇਡ, ਮਿਮਿਕਰੀ, ਸਕਿੱਟ) ਅਤੇ ਫਾਈਨ ਆਰਟ (ਰੰਗੋਲੀ, ਕੋਲਾਜ਼, ਮਹਿੰਦੀ, ਫੁਲਕਾਰੀ, ਕਾਰਟੂਨਿੰਗ, ਪੋਸਟਰ ਮੇਕਿੰਗ) ’ਚ ਆਪਣੇ ਹੁਨਰ ਦਾ ਜਬਰਦਸਤ ਮੁਜ਼ਾਹਰਾ ਕੀਤਾ।ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦਾ ਅਤੇ ਕਾਬਲੀਅਤ ਨੂੰ ਉਭਾਰਣ ਲਈ ਅਜਿਹੇ ਮੁਕਾਬਲਿਆਂ ਦਾ ਹਿੱਸਾ ਬਣਨਾ ਚਾਹੀਦਾ ਹੈ, ਜਿਸ ਨਾਲ ਉਹ ਆਪਣੇ ਜੀਵਨ ’ਚ ਉਪਲੱਬਧੀਆਂ ਹਾਸਲ ਕਰਨ ਲਈ ਉਤਸ਼ਾਹਿਤ ਹੁੰਦੇ ਹਨ।
Check Also
DAV Public School celebrates outstanding success in NEET UG 2026
Amritsar, July 18 (Punjab Post Bureau) – DAV Public School Lawrence Road is proud to …
Punjab Post Daily Online Newspaper & Print Media