ਅੰਮ੍ਰਿਤਸਰ, 10 ਅਕਤੂਬਰ (ਜਗਦੀਪ ਸਿੰਘ) – ਪਦਮਸ਼੍ਰੀ ਰਤਨ ਟਾਟਾ ਦਾ ਦੇਹਾਂਤ ਸਮੁੱਚੇ ਭਾਰਤ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ।ਉਹ ਹਰ ਵਰਗ ਲਈ ਪ੍ਰੇਰਨਾ ਸਰੋਤ ਸਨ।ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਨਿਮਰਤਾ ਅਤੇ ਦੂਰਅੰਦੇਸ਼ੀ ਅਗਵਾਈ ਨੇ ਦੇਸ਼ ਨੂੰ ਨਵੀਂ ਦਿਸ਼ਾ ਦਿੱਤੀ।ਉਨ੍ਹਾਂ ਦਾ ਇਸ ਫਾਨੀ ਦੁਨੀਆਂ ਤੋਂ ਚਲੇ ਜਾਣਾ ਨਾ ਸਿਰਫ਼ ਪਰਿਵਾਰ ਤੇ ਉਦਯੋਗ, ਸਗੋਂ ਪੂਰੇ ਦੇਸ਼ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ।ਪ੍ਰਮਾਤਮਾ ਉਹਨਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਅਤੇ ਪਰਿਵਾਰ ਤੇ ਪ੍ਰਸ਼ੰਸਕਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।
ਔਜਲਾ ਨੇ ਕਿਹਾ ਕਿ ਰਤਨ ਟਾਟਾ ਨੇ ਆਪਣਾ ਪੂਰਾ ਜੀਵਨ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਸੀ। ਉਹ ਗਰੀਬਾਂ ਦੀ ਸਹਾਇਤਾ ਲਈ ਹਰ ਸਮੇਂ ਹਾਜ਼ਰ ਸਨ।ਉਨ੍ਹਾਂ ਦੀ ਦਰਿਆਦਿਲੀ ਤੇ ਸ਼ਖਸੀਅਤ ਦੀ ਨਾ ਸਿਰਫ਼ ਦੇਸ਼ ਦੇ ਲੋਕਾਂ ਨੇ ਪ੍ਰਸਸਾ ਕੀਤੀ, ਬਲਕਿ ਵਿਦੇਸ਼ਾਂ ਵਿੱਚ ਵੀ ਉਨ੍ਹਾਂ ਬਹੁਤ ਨਾਮਣਾ ਖੱਟਿਆ।ਸੰਸਦ ਮੈਂਬਰ ਔਜਲਾ ਨੇ ਕਿਹਾ ਕਿ ਉਹ ਅਜਿਹੀ ਮਹਾਨ ਸ਼ਖਸੀਅਤ ਨੂੰ ਦਿਲੋਂ ਸ਼ਰਧਾਂਜਲੀ ਭੇਟ ਕਰਦੇ ਹਨ।
Check Also
ਯੂਨੀਵਰਸਿਟੀ ‘ਚ 54ਵੀਂ ਸਾਲਾਨਾ ਅੰਤਰ-ਕਾਲਜ ਅਥਲੈਟਿਕਸ 14 ਦਸੰਬਰ ਤੋਂ
ਅੰਮ੍ਰਿਤਸਰ, 12 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਕੈਂਪਸ ਵਿਖੇ ਯੂਨੀਵਰਸਿਟੀ ਦੀ …