Thursday, June 25, 2026

ਡਿਊਟੀ ‘ਚ ਕੁਤਾਹੀ ਕਰਨ ‘ਤੇ ਦੋ ਨੰਬਰਦਾਰ ਮੁਅੱਤਲ- ਜ਼ਿਲ੍ਹਾ ਕੁਲੈਕਟਰ

ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ) – ਝੋਨੇ ਦੀ ਕਟਾਈ 2024 ਦੇ ਸੀਜ਼ਨ ਦੋਰਾਨ ਝੋਨੇ ਦੀ ਕਟਾਈ ਉਪਰੰਤ ੳਸਦੀ ਰਹਿੰਦ ਖੁੰਹਦ/ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਥਾਮ ਲਈ ਜਿਲ੍ਹਾ ਪ੍ਰਸ਼ਾਸਨ ਵਲੋਂ ਚਲਾਈ ਜਾ ਰਹੀ ਮੁਹਿੰਮ ਤਹਿਤ ਸਮੂਹ ਨੰਬਰਦਾਰਾਂ ਨੂੰ ਬਤੋਰ ਸਪੈਸ਼ਲ ਟਾਸਕ ਫੋਰਸ ਨਿਯੁੱਕਤ ਕਰਦੇ ਹੋਏ ਹਦਾਇਤ ਕੀਤੀ ਗਈ ਸੀ ਕਿ ਪਿੰਡ ਵਿੱਚ ਕਿਸਾਨਾਂ ਵਲੋ ਝੋਨੇ ਦੀ ਰਹਿੰਦ ਖੁਹੰਦ ਨੂੰ ਅੱਗ ਲਗਾਉਣ ਦੇ ਰੁਝਾਨ ਨੂੰ ਰੋਕਣ ਅਤੇ ਨਾਲ ਹੀ ਕਿਸਾਨਾਂ ਵਲੋਂ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਲਈ ਵਰਤੇ ਜਾਣ ਵਾਲੇ ਸੰਦ ਮੁਹੱਈਆ ਕਰਵਾਉਣ ਵਿੱਚ ਸਹਿਯੋਗ ਦੇਣ।
ਜ਼ਿਲ੍ਹਾ ਕੁਲੈਕਟਰ ਮੈਡਮ ਸ਼ਾਕਸ਼ੀ ਸਾਹਨੀ ਨੇ ਦੱਸਿਆ ਕਿ ਪਿੰਡ ਨਾਗ ਨਵੇਂ ਸੁਮਾਰ ਨੰਬਰ 81 ਪਿੰਡ ਰੱਖ ਦੇਵੀਦਾਸਪੁਰਾ ਅਤੇ ਸੁਮਾਰ ਨੰਬਰ 82 ਪਿੰਡ ਰੱਖ ਦੇਵੀਦਾਸਪੁਰਾ ਦੇ ਨੰਬਰਦਾਰਾਂ ਵਲੋ ਆਪਣੀ ਡਿਊਟੀ ਸਹੀ ਤਰੀਕੇ ਨਾਲ ਨਹੀ ਨਿਭਾਈ ਗਈ, ਜਿਸ ਕਰਕੇ ਇਸ ਪਿੰਡ ਵਿੱਚ ਪਰਾਲੀ ਨੂੰ ਅੱਗ ਲਾਉਣ ਦੇ ਕੁੱਲ 2 ਨਵੇਂ ਕੇਸ ਸਾਹਮਣੇ ਆਏ ਸਨ।ਉਨਾਂ ਦੱਸਿਆ ਕਿ ਇੰਨਾਂ ਦੋਵਾਂ ਨੰਬਰਦਾਰਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ, ਪਰ ਇੰਨ੍ਹਾਂ ਨੰਬਰਦਾਰਾਂ ਵਲੋਂ ਕੋਈ ਜਵਾਬ ਨਹੀ ਦਿੱਤਾ ਗਿਆ।
ਜਿਲ੍ਹਾ ਕੁਲੈਕਟਰ ਨੂੰ ਭੋਂਅ ਮਾਲੀਆ ਨਿਯਮਾਂ ਦੇ ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਪਿੰਡ ਨਾਗ ਨਵੇਂ ਅਤੇ ਪਿੰਡ ਰੱਖ ਦੇਵੀਦਾਸਪੁਰਾ ਦੇ ਕ੍ਰਮਵਾਰ ਸੁਮਾਰ ਨੰਬਰ 81 ਅਤੇ ਸੁਮਾਰ ਨੰਬਰ 82 ਤਹਿਸੀਲ ਅੰਮ੍ਰਿਤਸਰ-1 ਜ਼ਿਲ੍ਹਾ ਅੰਮ੍ਰਿਤਸਰ ਨੂੰ ਆਪਣੀ ਡਿਊਟੀ ਅਤੇ ਫਰਜ਼ ਨਿਭਾਉਣ ਤੋਂ ਅਸਮਰੱਥ ਪਾਏ ਜਾਣ ਕਰਕੇ ਦੋਵਾਂ ਨੰਬਰਦਾਰਾਂ ਨੂੰ ਨੰਬਰਦਾਰੀ ਤੋਂ ਤੁਰੰਤ ਪ੍ਰਭਾਵ ਨਾਲ ਮੁਅੱਤਲ ਕੀਤਾ ਜਾਂਦਾ ਹੈ।

Check Also

12ਵੇਂ ਅੰਤਰਾਸ਼ਟਰੀ ਯੋਗ ਦਿਵਸ ਦੇ ਸਬੰਧ ‘ਚ `ਬੀ.ਵਾਈ.ਐਸ` ਵੱਲੋਂ ਵੱਖ-ਵੱਖ ਥਾਵਾਂ ‘ਤੇ ਕੀਤੇ ਸਮਾਗਮ

ਅੰਮ੍ਰਿਤਸਰ, 24 ਜੂਨ (ਜਗਦੀਪ ਸਿੰਘ) – ਭਾਰਤੀ ਯੋਗ ਸੰਸਥਾਨ (ਬੀ.ਵਾਈ.ਐਸ) ਵੱਲੋਂ ਅੰਮ੍ਰਿਤਸਰ ਸਮੇਤ ਕਈ ਥਾਵਾਂ …