ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਕਿਸਾਨਾਂ ਨੂੰ ਝੋਨੇ ਦੀ ਖਰੀਦ ਸਬੰਧੀ ਕਿਸੇ ਤਰ੍ਹਾਂ ਦੀ ਕੋਈ ਵੀ ਮੁਸ਼ਕਿਲ ਨਹੀਂ ਆਉਣ ਦੇਵੇਗੀ ਅਤੇ
24 ਘੰਟੇ ਦੇ ਅੰਦਰ-ਅੰਦਰ ਕਿਸਾਨਾਂ ਦੇ ਝੋਨੇ ਦੀ ਅਦਾਇਗੀ ਕਰਨੀ ਯਕੀਨੀ ਬਣਾਈ ਜਾਵੇਗੀ।
ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਜੰਡਿਆਲਾ ਦਾਣਾ ਮੰਡੀ ਵਿਖੇ ਝੋਨੇ ਦੀ ਖਰੀਦ ਪ੍ਰਬੰਧਾਂ ਦਾ ਜਾਇਜਾ ਲੈਣ ਉਪਰੰਤ ਇਹ ਪ੍ਰਗਟਾਵਾ ਕਰਦਿਆਂ ਦੱਸਿਆ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਮੰਡੀਆਂ ਵਿੱਚ ਪੀਣ ਵਾਲਾ ਪਾਣੀ, ਲਾਈਟਾਂ, ਪਖਾਨੇ, ਆਦਿ ਸਾਰੀਆਂ ਸਹੂਲਤਾਂ ਕਿਸਾਨਾਂ ਨੂੰ ਮੁਹੱਈਆ ਕਰਵਾਈਆਂ ਜਾਣਗੀਆਂ।ਕੈਬਿਨਟ ਮੰਤਰੀ ਈ.ਟੀ.ਓ ਨੇ ਕਿਹਾ ਕਿ ਕਿਸਾਨਾਂ ਦੀ ਫਸਲ ਦਾ ਇੱਕ ਇੱਕ ਦਾਣਾ ਖਰੀਦਿਆ ਜਾਵੇਗਾ, ਪਰ ਮੰਡੀਆਂ ਵਿੱਚ ਝੋਨੇ ਦੇ ਅੰਬਾਰ ਨਾ ਲੱਗਣ ਲਈ ਜਰੂਰੀ ਹੈ ਕਿ ਕਿਸਾਨ ਮੰਡੀ ਵਿੱਚ ਸੁੱਕੀ ਫਸਲ ਲੈ ਕੇ ਹੀ ਆਉਣ।ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਸੂਬੇ ਭਰ ਵਿੱਚ ਝੋਨੇ ਦੀ ਹੋ ਰਹੀ ਖਰੀਦ ਦੇ ਪ੍ਰਬੰਧਾਂ ਦਾ ਖੁੱਦ ਜਾਇਜ਼ਾ ਲੈ ਰਹੇ ਹਨ।
ਇਸ ਮੌਕੇ ਚੇਅਰਮੈਨ ਮਾਰੀਕਟ ਕਮੇਟੀ ਗਹਿਰੀ ਛਨਾਖ ਸਿੰਘ, ਪ੍ਰਧਾਨ ਆੜਤੀ ਐਸੋਸੀਏਸ਼ਨ ਜੰਡਿਆਲਾ ਗੁਰੂ ਸੁਰਜੀਤ ਸਿੰਘ ਕੰਗ, ਸਤਿੰਦਰ ਸਿੰਘ, ਸੁਖਵਿੰਦਰ ਸਿੰਘ ਆਦਿ ਹਾਜ਼ਰ ਸਨ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media