ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ) – ਜਿਲ੍ਹਾ ਪ੍ਰਸ਼ਾਸ਼ਨ ਅੰਮ੍ਰਿਤਸਰ ਵਲੋਂ 14 ਤੋਂ 18 ਅਕਤੂਬਰ ਤੱਕ ਇੱਕ ਹਫਤਾ ਚੱਲਣ ਵਾਲਾ ਸਿਟੀ ਨੀਡਜ਼ ਦਾਨ ਉਤਸਵ ਕਮਿਊਨਟੀ ਸੈਂਟਰ ਈ ਬਲਾਕ ਰਣਜੀਤ ਐਵੀਨਿਊ ਅੰਮ੍ਰਿਤਸਰ ਸਵੇਰੇ 11 ਵਜੇ ਤੋਂ ਬਾ:ਦੁ: 3 ਵਜੇ ਤੱਕ ਮਨਾਇਆ ਜਾਵੇਗਾ।
ਸਹਾਇਕ ਕਮਿਸ਼ਨਰ ਜਨਰਲ ਮੈਡਮ ਗੁਰਸਿਮਰਨਜੀਤ ਕੌਰ ਨੇ ਜਿਲੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ, ਵੱਖ-ਵੱਖ ਸੰਸਥਾਵਾਂ ਅਤੇ ਗੈਰ ਸਰਕਾਰੀ ਸੰਗਠਨਾਂ ਨਾਲ ਮੀਟਿੰਗ ਕਰਦਿਆਂ ਦੱਸਿਆ ਕਿ ਦਾਨ ਉਤਸਵ ਮਨਾਉਣ ਦਾ ਮੁੱਖ ਉਦੇਸ਼ ਲੋੜਵੰਦਾਂ ਦੀ ਸਹਾਇਤਾ ਕਰਨਾ ਹੈ ਅਤੇ ਸਾਡਾ ਸਭ ਦਾ ਫਰਜ਼ ਬਣਦਾ ਹੈ ਕਿ ਲੋੜਵੰਦਾਂ ਨੂੰ ਵੰਡਣ ਲਈ ਵਰਤੇ ਹੋਏ ਕੱਪੜੇ, ਜੁੱਤੀਆਂ, ਖਿਡੌਣੇ, ਕਿਤਾਬਾਂ, ਇਲੈਕਟ੍ਰੋਨਿਕਸ ਅਤੇ ਹੋਰ ਮੁੜ ਵਰਤੋਂ ਯੋਗ ਵਸਤੂਆਂ ਇਕੱਠੀਆਂ ਕਰਕੇ ਦੇਣਾ ਹੈ।
ਸਹਾਇਕ ਕਮਿਸ਼ਨਰ ਜਨਰਲ ਨੇ ਸਾਰੇ ਭਾਗ ਲੈਣ ਵਾਲੀਆਂ ਸੰਸਥਾਵਾਂ ਅਤੇ ਗੈਰ ਸਰਕਾਰੀ ਸੰਗਠਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਭਾਈਚਾਰਿਆਂ ਵਿੱਚ ਇਸ ਸਮਾਗਮ ਨੂੰ ਉਤਸ਼ਾਹਿਤ ਕਰਨ, ਵਿਆਪਕ ਜਾਗਰੂਕਤਾ ਅਤੇ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਉਪਰਾਲੇ ਕਰਨ ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਦੁਆਰਾ ਮਿਸ਼ਨ ਮੇਰੀ ਲਾਈਫ ਪ੍ਰੋਗਰਾਮ ਦੇ ਅਨੁਰੂਪ ਅਜਿਹੀਆਂ ਪਹਿਲਕਦਮੀਆਂ ਦਾ ਸਮਰਥਨ ਕਰਨ ਲਈ ਜਿਲ੍ਹਾ ਪ੍ਰਸ਼ਾਸ਼ਨ ਹਮੇਸ਼ਾਂ ਤਤਪਰ ਹੈ।
ਉਨ੍ਹਾਂ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਗੈਰ ਸਰਕਾਰੀ ਸੰਸਥਾਵਾਂ ਨੂੰ ਵੱਧ ਚੜ੍ਹ ਕੇ ਇਸ ਸਮਾਗਮ ਵਿੱਚ ਭਾਗ ਲੈਣਾ ਚਾਹੀਦਾ ਹੈ।ਉਨ੍ਹਾਂ ਦੱਸਿਆ ਕਿ ਸ਼ਹਿਰ ਵਾਸੀ ਲੋੜਵੰਦਾਂ ਨੂੰ ਦਾਨ ਦੇਣ ਲਈ ਮੋਬਾਇਲ ਨੰ: 7877778803 `ਤੇ ਮਿਸ ਕਾਲ ਦੇ ਕੇ ਆਪਣੇ ਨਜ਼ਦੀਕੀ ਕਲੈਕਸ਼ਨ ਸੈਂਟਰ ਦੀ ਸੂਚੀ ਪ੍ਰਾਪਤ ਕਰ ਸਕਦੇ ਹਨ।
ਸਹਾਇਕ ਕਮਿਸ਼ਨਰ ਨੇ ਦੱਸਿਆ ਕਿ ਵਧੇਰੇ ਜਾਣਕਾਰੀ ਲਈ <http://www.cityneeds.info>
`ਤੇ ਜਾ ਕੇ ਸਿਟੀਨੀਡਜ਼ ਦਾਨ ਉਤਸਵ `ਤੇ ਕਲਿੱਕ ਕਰਕੇ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ।
ਇਸ ਮੀਟਿੰਗ ਵਿੱਚ ਜਿਲ੍ਹਾ ਭਲਾਈ ਅਫ਼ਸਰ ਪੱਲਵ ਸ਼੍ਰੇਸ਼ਠ, ਸਕੱਤਰ ਰੈਡ ਕਰਾਸ ਸੈਮਸਨ ਮਸੀਹ, ਜਿਲ੍ਹਾ ਸਿਖਿਆ ਅਫਸਰ ਹਰਭਗਵੰਤ ਸਿੰਘ, ਜਿਲ੍ਹਾ ਸਮਾਜ ਭਲਾਈ ਅਫਸਰ ਮੈਡਮ ਮੀਨਾ ਦੇਵੀ, ਮਿਸ਼ਨ ਆਗਾਜ਼ ਤੋਂ ਦੀਪਕ ਬੱਬਰ, ਮੈਡਮ ਸਵਰਾਜ ਗਰੋਵਰ ਤੋਂ ਇਲਾਵਾ ਵੱਡੀ ਗਿਣਤੀ ‘ਚ ਐਨ.ਜੀ.ਓਜ਼ ਦੇ ਮੈਂਬਰ ਹਾਜ਼ਰ ਸਨ।
Check Also
ਮਹਿਲਾ ਸਰਪੰਚ ਅੱਗੇ ਹੋ ਕੇ ਕੰਮ ਕਰਨ ਸਰਕਾਰ ਉਹਨਾਂ ਦੇ ਨਾਲ ਹੈ – ਈ.ਟੀ.ਓ
ਜੰਡਿਆਲਾ ਗੁਰੂ, 2 ਦਸੰਬਰ (ਪੰਜਾਬ ਪੋਸਟ ਬਿਊਰੋ) – ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਰਾਜ …