Tuesday, October 15, 2024

ਐਮ.ਐਲ.ਜੀ ਕਾਨਵੈਂਟ ਸਕੂਲ ਵਿਖੇ ਧੂਮਧਾਮ ਨਾਲ ਮਨਾਇਆ ਦੁਸਹਿਰੇ ਦਾ ਤਿਉਹਾਰ

ਸੰਗਰੂਰ, 11 ਅਕਤੂਬਰ (ਜਗਸੀਰ ਲੌਂਗੋਵਾਲ) – ਐਮ.ਐਲ.ਜੀ ਕਾਨਵੈਂਟ ਸਕੂਲ (ਸੀ.ਬੀ.ਐਸ.ਸੀ) ਦੇ ਕੈਂਪਸ ਵਿੱਚ ਦੁਸਹਿਰੇ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ।ਬੱਚਿਆਂ ਵਲੋਂ ਭਾਸ਼ਣ, ਕਵਿਤਾਵਾਂ ਆਦਿ ਪੇਸ਼ ਕੀਤੀਆਂ ਗਈਆਂ।ਤੀਸਰੀ ਕਲਾਸ ਦੇ ਛੋਟੇ-ਛੋਟੇ ਬੱਚਿਆਂ ਨੇ ਰਾਮਲੀਲਾ ਦੀਆਂ ਬਣਾਈਆਂ ਝਾਕੀਆਂ ‘ਚ ਰਾਵਣ, ਭਗਵਾਨ ਸ਼੍ਰੀ ਰਾਮ ਚੰਦਰ, ਲਕਸ਼ਮਣ, ਸੀਤਾ ਮਾਤਾ, ਹੰਨੁਮਾਨ ਆਦਿ ਦੇ ਰੋਲ ਅਦਾ ਕੀਤੇ।ਬੱਚਿਆਂ ਵਲੋਂ ਰਾਵਣ ਦਾ ਬੁੱਤ ਵੀ ਤਿਆਰ ਕੀਤਾ ਗਿਆ ਅਤੇ ਅੰਤ ‘ਚ ਰਾਵਣ ਦੇ ਪੁਤਲੇ ਦਾ ਦਹਿਨ ਕੀਤਾ ਗਿਆ।ਸਕੂਲ ਪ੍ਰਿੰਸੀਪਲ ਡਾਕਟਰ ਵਿਕਾਸ ਸੂਦ ਨੇ ਬੱਚਿਆਂ ਨੂੰ ਦੱਸਿਆ ਕਿ ਰਾਵਣ ਦੇ 10 ਸਿਰ ਦਸ ਬੁਰਾਈਆਂ ਕਾਮ, ਕ੍ਰੋਧ, ਮੋਹ, ਲੋਭ, ਹੰਕਾਰ, ਦਹੇਜ ਪ੍ਰਥਾ, ਅਨਪੜ੍ਹਤਾ, ਭਰੁਣ ਹੱਤਿਆ, ਨਸ਼ਾਖੋਰੀ ਤੇ ਭ੍ਰਿਸ਼ਟਾਚਾਰ ਦਾ ਪ੍ਰਤੀਕ ਹਨ।ਉਨ੍ਹਾਂ ਧਰਮ ਦੀ ਅਧਰਮ ‘ਤੇ ਜਿੱਤ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਸਾਨੂੰ ਹਮੇਸ਼ਾਂ ਤਨ ਅਤੇ ਮਨ ਨਾਲ ਚੰਗੇ ਕਰਮ ਕਰਨੇ ਚਾਹੀਦੇ ਹਨ, ਕਿਉਂਕਿ ਬੁਰੇ ਕਰਮਾਂ ਦਾ ਨਤੀਜ਼ਾ ਹਮੇਸ਼ਾਂ ਮਾੜਾ ਹੀ ਹੁੰਦਾ ਹੈ।ਉਹਨਾਂ ਨੇ ਵਿਦਿਆਰਥੀਆਂ ਨੂੰ ਭਗਵਾਨ ਸ੍ਰੀ ਰਾਮ ਚੰਦਰ ਜੀ ਦੇ ਜੀਵਨ ਤੋਂ ਪ੍ਰੇਰਣਾ ਲੈਂਦੇ ਹੋਏ ਧਰਮ ਅਤੇ ਸੱਚਾਈ ਦੇ ਮਾਰਗ ‘ਤੇ ਚੱਲਣ ਦੀ ਪ੍ਰੇਰਣਾ ਦਿੱਤੀ।ਸਕੂਲ ਦੀ ਮੈਨੇਜਮੈਂਟ ਨੇ ਵੀ ਆਪਣੇ ਭਾਸ਼ਣ ਵਿੱਚ ਬੱਚਿਆਂ ਨੂੰ ਹਮੇਸ਼ਾਂ ਸੱਚਾਈ ਦੇ ਮਾਰਗ ‘ਤੇ ਚੱਲਣ ਦੀ ਪ੍ਰੇਰਨਾ ਦਿੱਤੀ ਅਤੇ ਸਾਰਿਆਂ ਨੂੰ ਦੁਸਹਿਰੇ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ।
ਇਸ ਮੌਕੇ ਮੈਨੇਜਮੈਂਟ ਮੈਬਰ ਸੋਨੀਆ ਰਾਣੀ, ਮਧੂ ਰਾਣੀ, ਰਜਿੰਦਰ ਕੁਮਾਰ, ਹੈਪੀ ਕੁਮਾਰ, ਪ੍ਰਿੰਸੀਪਲ ਡਾ. ਵਿਕਾਸ ਸੂਦ ਅਤੇ ਸਮੂਹ ਸਟਾਫ ਮਂੈਬਰ ਮਜ਼ੌੂਦ ਸਨ।

Check Also

ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਪੁਰਬ ਮੋਕੇ ਦੀਵਾਨ ਅਦਾਰਿਆਂ ਨੂੰ ਰੰਗ ਬਿਰੰਗੀ ਲਾਈਟਾਂ ਨਾਲ ਰੁਸ਼ਨਾਇਆ ਜਾਵੇਗਾ

ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਅਹੁਦੇਦਾਰਾਂ ਨੂੰ ਸ਼੍ਰ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ …