ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਕੁੱਝ ਸ਼ਰਾਰਤੀ
ਅਨਸਰਾਂ ਵਲੋਂ ਕਿਸਾਨਾਂ ਨੂੰ ਆਪਣੀ ਫਸਲ ਐਮ.ਐਸ.ਪੀ ਤੋਂ ਹੇਠਾਂ ਵੇਚਣ ਲਈ ਗੁੰਮਰਾਹ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਜੇਕਰ ਅਜਿਹੀ ਘਟਨਾ ਸਾਹਮਣੇ ਆਉਂਦੀ ਹੈ ਤਾਂ ਸਬੰਧਤ ਮੰਡੀ ਦੇ ਆੜਤੀਆਂ, ਇੰਸਪੈਕਟਰ, ਸਕੱਤਰ, ਸ਼ੈਲਰ ਅਤੇ ਪ੍ਰਾਈਵੇਟ ਖਰੀਦਦਾਰਾਂ ਖਿਲਾਫ ਉਨ੍ਹਾਂ ਦੀ ਸ਼ਮੂਲੀਅਤ ਪਾਏ ਜਾਣ ਤੇ ਸਖਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।ਡਿਪਟੀ ਕਮਿਸ਼ਨਰ ਨੇ ਕਿਸਾਨਾਂ ਅਤੇ ਆਮ ਵਿਅਕਤੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਉਨ੍ਹਾਂ ਦੇ ਧਿਆਨ ਵਿੱਚ ਇਸ ਤਰ੍ਹਾਂ ਦੀ ਕੋਈ ਘਟਨਾ ਆਉਂਦੀ ਹੈ ਤਾਂ ਉਹ ਮੋਬਾਇਲ ਨੰਬਰ 7973867446 ਤੇ ਜਾਣਕਾਰੀ ਸਾਂਝੀ ਕਰਨ ਤਾਂ ਜੋ ਇਨ੍ਹਾਂ ਸ਼ਰਾਰਤੀ ਅਨਸਰਾਂ ਖਿਲਾਫ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕੇ।
Check Also
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਕਾਰੀ ਹਾਈ ਸਕੂਲ ਹਕੀਮਾਂ ਗੇਟ ਵਿਖੇ ਬੂਟੇ ਲਗਾਏ
ਅੰਮ੍ਰਿਤਸਰ, 20 ਅਗਸਤ (ਜਗਦੀਪ ਸਿੰਘ) – ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ …
Punjab Post Daily Online Newspaper & Print Media