Monday, October 14, 2024

ਡੀ.ਏ.ਵੀ ਰਾਸ਼ਟਰੀ ਖੇਡਾਂ ਦੇ ਰਾਜ ਪੱਧਰੀ ਮੁਕਾਬਲਿਆਂ ‘ਚ ਡੀ.ਏ.ਵੀ ਇੰਟਰਨੈਸ਼ਨਲ ਸਕੂਲ ਨੇ ਜਿੱਤੇ ਸੋਨ ਤਗਮੇ

ਅੰਮ੍ਰਿਤਸਰ, 12 ਅਕਤੂਬਰ (ਜਗਦੀਪ ਸਿੰਘ) – ਡੀ.ਏ.ਵੀ ਇੰਟਰਨੈਸਨਲ ਸਕੂਲ, ਦੀਆਂ 14 ਟੀਮਾਂ ਅਤੇ 33 ਸੋਨੇ ਦੇ ਅਤੇ 37 ਚਾਂਦੀ ਦੇ ਤਗਮੇ ਵਿਜੇਤਾ ਡੀ.ਏ.ਵੀ ਖੇਡਾਂ ਦੀ ਰਾਸ਼ਟਰੀ ਪੱਧਰ ਦੀ ਪ੍ਰਤਿਯੋਗਤਾ ਲਈ ਚੁਣੇ ਗਏ।ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਨੇ ਖੁਸ਼ੀ ਪ੍ਰਗਟ ਕਰਦਿਆਂ ਦੱਸਿਆ ਕਿ ‘ਆਰੀਆ ਰਤਨ’ ਡਾ. ਪੂਨਮ ਸੂਰੀ ਪਦਮ ਸ਼੍ਰੀ ਅਲੰਕ੍ਰਿਤ, ਪ੍ਰਧਾਨ ਡੀ.ਏ.ਵੀ ਪ੍ਰਬੰਧਕੀ ਕਮੇਟੀ ਨਵੀਂ ਦਿੱਲੀ ਦੇ ਆਸ਼ੀਰਵਾਦ ਅਤੇ ਡਾ. ਵੀ.ਸਿੰਘ ਨਿਰਦੇਸ਼ਕ ਡੀ.ਏ.ਵੀ ਪਬਲਿਕ ਸਕੂਲਜ਼ ਅਤੇ ਸੰਯੋਜਕ ਡੀ.ਏ.ਵੀ ਰਾਸ਼ਟਰੀ ਖੇਡ ਮੁਕਾਬਲੇ ਨਵੀਂ ਦਿੱਲੀ ਦੀ ਯੋਗ ਅਗਵਾਈ ਹੇਠ ਇਹਨਾਂ ਰਾਜ ਪੱਧਰੀ ਖੇਡਾਂ ਦਾ ਆਯੋਜਨ ਲੁਧਿਆਣਾ, ਜਲੰਧਰ, ਨਕੋਦਰ ਅਤੇ ਬਿਲਗਾ ਦੇ ਡੀ.ਏ.ਵੀ ਸਕੂਲਾਂ ਵਿੱਚ ਕਰਵਾਇਆ ਗਿਆ ।
ਰਾਜ ਪੱਧਰ ’ਤੇ ਇਨ੍ਹਾਂ ਸਕੂਲਾਂ ਵਿੱਚ ਬੈਡਮਿੰਟਨ, ਤੈਰਾਕੀ, ਸ਼ਤਰੰਜ, ਕਰਾਏ, ਕ੍ਰਿਕਟ, ਰੋਲਰ ਸਕੇਟਿੰਗ, ਟੇਬਲ ਟੈਨਿਸ, ਤਾਈਕਵਾਡੋਂ, ਰੱਸੀ ਟੱਪਣ, ਐਰੋਬਿਕਸ, ਵੇਟ ਲਿਫਟਿੰਗ, ਜੂਡੋ, ਐਥਲੈਟਿਕਸ ਅਤੇ ਕੁਸ਼ਤੀ ਦੇ ਮੁਕਾਬਲੇ ਅੰਡਰ-14, ਅੰਡਰ-17 ਅਤੇ ਅੰਡਰ-19 ਸਾਲ ਦੇ ਉਮਰ ਵਰਗ ਦੇ ਲੜਕੇ ਅਤੇ ਲੜਕੀਆਂ ਦੇ ਵੱਖ-ਵੱਖ ਗਰੁੱਪਾਂ ਵਿੱਚ ਕਰਵਾਏ ਗਏ। ਇਸ ਵਿੱਚ ਪੰਜਾਬ ਭਰ ਦੇ ਵੱਖ-ਵੱਖ ਡੀ.ਏ.ਵੀ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ।ਡੀ.ਏ.ਵੀ ਇੰਟਰਨੈਸ਼ਨਲ ਸਕੂਲ ਦੇ ਲੜਕੇ ਅਤੇ ਲੜਕੀਆਂ ਨੇ ਵੱਖ-ਵੱਖ ਉਮਰ ਵਰਗ ਦੇ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਤਿਭਾ ਦਾ ਲੋਹਾ ਮਨਵਾਇਆ।ਲੜਕਿਆਂ ਨੇ ਐਰੋਬਿਕਸ, ਬੈਡਮਿੰਟਨ, ਰੱਸੀ ਟੱਪਣ, ਟੇਬਲ ਟੈਨਿਸ ਅੰਡਰ-14 ਅਤੇ ਅੰਡਰ-17 ਵਿੱਚ ਪਹਿਲਾ ਸਥਾਨ ਅਤੇ ਲੜਕੀਆਂ ਨੇ ਐਰੋਬਿਕਸ, ਕ੍ਰਿਕਟ, ਸ਼ਤਰੰਜ, ਲਾਨ-ਟੈਨਿਸ ਅਤੇ ਟੇਬਲ ਟੈਨਿਸ ਅੰਡਰ-14 ਅਤੇ ਅੰਡਰ-19 ਵਿੱਚ ਪਹਿਲਾ ਸਥਾਨ ਹਾਸਲ ਕੀਤਾ।ਏਕਲ ਪ੍ਰਤਿਯੋਗਤਾਵਾਂ ਵਿੱਚ ਸਕੂਲ ਦੇ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਨੇ 33 ਸੋਨੇ ਦੇ ਤਗਮੇ ਜਿੱਤ ਕੇ ਸਕੂਲ ਦਾ ਨਾਂ ਰੋਸ਼ਨ ਕੀਤਾ।ਲੜਕੇ ਅਤੇ ਲੜਕੀਆਂ ਦੀਆਂ ਚਾਰ ਟੀਮਾਂ ਦੂਜੇ ਅਤੇ ਤਿੰਨ ਟੀਮਾਂ ਤੀਸਰੇ ਸਥਾਨ ’ਤੇ ਰਹੀਆਂ।ਵਿਦਿਆਰਥੀਆਂ ਨੇ ਏਕਲ ਪ੍ਰਤਿਯੋਗਤਾ ਵਿੱਚ 37 ਚਾਂਦੀ ਦੇ ਅਤੇ 34 ਕਾਂਸੇ ਦੇ ਤਗਮੇ ਜਿੱਤੇ ਅਤੇ ਪੂਰੇ ਪੰਜਾਬ ਵਿੱਚ ਓਵਰਆਲ ਦੂਸਰਾ ਸਥਾਨ ਹਾਸਲ ਕੀਤਾ।ਜੇਤੂ ਖਿਡਾਰੀਆਂ ਨੂੰ ਟਰਾਫੀਆਂ, ਸੋਨੇ, ਚਾਂਦੀ ਅਤੇ ਕਾਂਸੇ ਦੇ ਤਗਮਿਆਂ ਨਾਲ ਸਨਮਾਨਿਤ ਕੀਤਾ ਗਿਆ।ਪਹਿਲਾਂ ਸਥਾਨ ਪ੍ਰਾਪਤ ਕਰਨ ਵਾਲੀਆਂ ਟੀਮਾਂ, ਸੋਨੇ ਅਤੇ ਚਾਂਦੀ ਦੇ ਤਗਮੇਂ ਜਿੱਤਣ ਵਾਲੇ ਸਾਰੇ ਵਿਦਿਆਰਥੀਆਂ ਡੀ.ਏ.ਵੀ ਦੇ ਰਾਸ਼ਟਰੀ ਪੱਧਰ ‘ਤੇ ਹੋਣ ਵਾਲੇ ਮੁਕਾਬਾਲਿਆਂ ’ਚ ਭਾਗ ਲੈਣਗੇ ।
ਪਿ੍ਰੰ. ਡਾ. ਅੰਜ਼ਨਾ ਗੁਪਤਾ ਨੇ ਇਸ ਸ਼ਾਨਦਾਰ ਪ੍ਰਾਪਤੀ ’ਤੇ ਸਾਰੇ ਖਿਡਾਰੀਆਂ ਅਤੇ ਖੇਡ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸਫਲਤਾ ਉਨ੍ਹਾਂ ਦੀ ਮਿਹਨਤ, ਲਗਨ, ਪ੍ਰਤਿਭਾ ਅਤੇ ਨਿਰੰਤਰ ਅਭਿਆਸ ਦਾ ਹੀ ਨਤੀਜਾ ਹੈ। ਸਕੂਲ ਦੇ ਚੇਅਰਮੈਨ ਡਾ. ਵੀ.ਪੀ ਲਖਨਪਾਲ ਅਤੇ ਮੈਨੇਜਰ ਡਾ. ਰਾਜੇਸ਼ ਕੁਮਾਰ ਨੇ ਵੀ ਵਿਦਿਆਰਥੀਆਂ ਨੂੰ ਇਸ ਵਿਸ਼ੇਸ਼ ਪ੍ਰਾਪਤੀ ’ਤੇ ਵਧਾਈ ਦਿੱਤੀ।

 

Check Also

ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਪੁਰਬ ਮੋਕੇ ਦੀਵਾਨ ਅਦਾਰਿਆਂ ਨੂੰ ਰੰਗ ਬਿਰੰਗੀ ਲਾਈਟਾਂ ਨਾਲ ਰੁਸ਼ਨਾਇਆ ਜਾਵੇਗਾ

ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਅਹੁਦੇਦਾਰਾਂ ਨੂੰ ਸ਼੍ਰ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ …