ਅੰਮ੍ਰਿਤਸਰ, 12 ਅਕਤੂਬਰ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਅੰਮ੍ਰਿਤਸਰ ਦੇ ਵਿਦਿਆਰਥੀਆਂ ਨੇ ਦੁਸਹਿਰੇ `ਤੇ ਖ਼ਾਸ ਪ੍ਰਾਰਥਨਾ ਸਭਾ ਆਯੋਜਿਤ ਕੀਤੀ।ਉਨ੍ਹਾਂ ਨੇ ਬੜੇ ਜੋਸ਼ ਤੇ ਉਤਸ਼ਾਹ ਨਾਲ ਬੁਰਾਈ ਤੇ ਚੰਗਿਆਈ ਦੀ ਜਿੱਤ ਨੂੰ ਪ੍ਰਦਰਸ਼ਿਤ ਕੀਤਾ ਅਤੇ ਵਿਸ਼ਵ ਕੰਨਿਆ ਦਿਵਸ ਦੀ ਮਹੱਤਤਾ `ਤੇ ਰੌਸ਼ਨੀ ਪਾਈ।ਵਿਦਿਆਰਥੀਆਂ ਵਲੋਂ ਭਾਸ਼ਣ ਰਾਹੀਂ ਦੁਸਹਿਰੇ ਦੀ ਅਜੋਕੇ ਸਮੇਂ ਵਿੱਚ ਮਹੱਤਤਾ ਨੂੰ ਦਰਸਾਇਆ।ਮਨਮੋਹਕ ਰਾਮ ਲੀਲਾ ਦੁਆਰਾ ਰਾਵਣ ‘ਤੇ ਭਗਵਾਨ ਰਾਮ ਦੀ ਜਿੱਤ ਨੂੰ ਦਿਖਾਇਆ ਗਿਆ। ਵਿਦਿਆਰਥੀਆਂ ਦੁਆਰਾ ਪ੍ਰੇਰਨਾਦਾਇਕ ਸੰਦੇਸ਼ ਤੇ ਵਿਚਾਰ ਪ੍ਰਗਟ ਕੀਤੇ ਗਏ।ਵਿਦਿਆਰਥੀਆਂ ਵੱਲੋਂ ਵਿਸ਼ਵ ਕੰਨਿਆਂ ਦਿਵਸ ਮੌਕੇ ਕੰਨਿਆਵਾਂ ਨੂੰ ਸਨਮਾਨ ਦੇਣ ਦੇ ਲਈ ਕਵਿਤਾਵਾਂ ਤੇ ਭਾਸ਼ਣ ਦਿੱਤੇ ਗਏ।
ਪੰਜਾਬ ਜ਼ੋਨ-ਏ ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ ਤੇ ਸਕੂਲ ਮੈਨੇਜਰ ਡਾ. ਪੁਸ਼ਪਿੰਦਰ ਵਾਲੀਆ ਪ੍ਰਿੰਸੀਪਲ ਬੀ.ਬੀ.ਕੇ ਡੀ.ਏ.ਵੀ ਕਾਲਜ ਅੰਮ੍ਰਿਤਸਰ ਨੇ ਨੈਤਿਕ ਕਦਰਾਂ ਕੀਮਤਾਂ ਦੀ ਮਹੱਤਤਾ ਦੱਸਦੇ ਹੋਏ ਕਿਹਾ ਕਿ ਦੁਸਹਿਰਾ ਸਾਨੂੰ ਹਮੇਸ਼ਾਂ ਸੱਚਾਈ ਤੇ ਇਨਸਾਫ਼ ਦੀ ਯਾਦ ਤਾਜ਼ਾ ਕਰਵਾਉਂਦਾ ਹੈ।
ਸਕੂਲ ਪ੍ਰਿੰਸੀਪਲ ਡਾ. ਪੱਲਵੀ ਸੇਠੀ ਨੇ ਸਭਾ ਨੂੰ ਸੰਬੋਧਨ ਕਰਦਿਆਂ ਵਿਦਿਆਰਥੀਆਂ ਨੂੰ ਭਗਵਾਨ ਰਾਮ ਦੁਆਰਾ ਦਰਸਾਏ ਗਏ ਸਾਹਸ, ਇਮਾਨਦਾਰੀ ਅਤੇ ਦਇਆ ਦੇ ਮੁੱਲਾਂ ਨੂੰ ਧਾਰਨ ਕਰਨ ਲਈ ਪ੍ਰੇਰਿਤ ਕੀਤਾ ਅਤੇ ਲੜਕੀਆਂ ਦੇ ਸਸ਼ਕਤੀਕਰਨ ਅਤੇ ਸਿੱਖਿਆ ਦੇ ਮਹੱਤਵ `ਤੇ ਜ਼ੋਰ ਦਿੱਤਾ।
Check Also
ਉਦਯੋਗਪਤੀਆਂ ਦੇ ਬਕਾਇਆ ਕੇਸਾਂ ਨੂੰ ਸਮਬੱਧ ਤਰੀਕੇ ਨਾਲ ਕੀਤਾ ਜਾਵੇਗਾ ਹੱਲ – ਖਰਬੰਦਾ
ਅੰਮ੍ਰਿਤਸਰ, 20 ਨਵੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਉਦਯੋਗਪਤੀਆਂ ਦੀਆਂ ਮੁਸ਼ਕਲਾਂ ਦਾ ਹੱਲ ਕਰਨ ਲਈ …