
ਅਲਗੋਂ ਕੋਠੀ, 4 ਜਨਵਰੀ (ਹਰਦਿਆਲ ਸਿੰਘ ਕੋਠੀ/ਕੁਲਵਿੰਦਰ ਸਿੰਘ ਕੰਬੋਕੇ)- ਵਿਧਾਨ ਸਭਾ ਹਲਕਾ ਖੇਮਕਰਨ ਅਧੀਨ ਆਉਂਦੇ ਅੱਡਾ ਅਲਗੋਂ ਕੋਠੀ ਦੇ ਵਸਨੀਕਾਂ ਨੂੰ ਘਰ ਬੈਠਿਆਂ ਹੀ ਅਕਾਲੀ ਦਲ ਸਰਕਾਰ ਵੱਲੋਂ ਸਾਰੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ।ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮੌਜੂਦਾ ਸਰਪੰਚ ਮਨਜੀਤ ਸਿੰਘ ਅਲਗੋ ਕੋਠੀ ਨੇ ਕੀਤਾ।ਇਸ ਮੌਕੇ ਸਰਪੰਚ ਮਨਜੀਤ ਸਿੰਘ ਨੇ ਗੱਲਬਾਤ ਕਰਦਿਆਂ ਕਿਹਾ ਕਿ ਸz: ਵਿਰਸਾ ਸਿੰਘ ਵਲਟੋਹਾ ਦੀ ਅਗਵਾਈ ਵਿੱਚ ਪਿੰਡ ਅਲਗੋਂ ਕੋਠੀ ਦੇ ਵਸਨੀਕਾਂ ਨੂੰ ਕੋਈ ਵੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਸਰਕਾਰ ਵੱਲੋਂ ਮਿਲਦੀਆਂ ਸਾਰੀਆਂ ਸਹੂਲਤ ਘਰ-ਘਰ ਪਹੁੰਚਾਈ ਜਾਵੇਗੀ।ਉਨ੍ਹਾਂ ਕਿਹਾ ਕਿ ਸz: ਵਿਰਸਾ ਸਿੰਘ ਵਲਟੋਹਾ ਵਲੋਂ ਹਲਕਾ ਖੇਮਕਰਨ ਦਾ ਵਿਕਾਸ ਬਿਨ੍ਹਾਂ ਕਿਸੇ ਭੇਦ-ਭਾਵ ਤੋਂ ਕਰਵਾਇਆ ਜਾਵੇਗਾ।ਇਸ ਮੌਕੇ ਸਰਪੰਚ ਬਚਨ ਸਿੰਘ, ਮੈਂਬਰ ਪੰਚਾਇਤ ਵੈਦ ਪ੍ਰਕਾਸ਼, ਗਗਨ ਮਹਿਤਾ, ਮੈਂਬਰ ਮਨਦੀਪ ਸਿੰਘ, ਮੈਂਬਰ ਬਲਵਿੰਦਰ ਸਿੰਘ ਆਦਿ ਹਾਜ਼ਰ ਸਨ।
Check Also
ਸਿਹਤ ਵਿਭਾਗ ਵੱਲੋਂ ਵਿਸ਼ਵ ਖ਼ੂਨਦਾਨ ਦਿਹਾੜੇ ਨੂੰ ਸਮਰਪਿਤ ਜਾਗਰੂਕਤਾ ਮੁਹਿੰਮ ਦਾ ਆਯੋਜਨ
ਅੰਮ੍ਰਿਤਸਰ, 17 ਜੂਨ (ਜਗਦੀਪ ਸਿੰਘ) – ਵਿਸ਼ਵ ਖ਼ੂਨਦਾਨ ਦਿਹਾੜੇ `ਤੇ ਸਿਹਤ ਵਿਭਾਗ ਵੱਲੋਂ ਸਵੈਇੱਛਕ ਖ਼ੂਨਦਾਨ …
Punjab Post Daily Online Newspaper & Print Media