Tuesday, October 15, 2024

ਸੰਗਰੂਰ ਜ਼ੋਨ ਦੇ ਖੇਤਰੀ ਯੁਵਕ ਮੇਲੇ ਦਾ ਸ਼ਾਨੋ ਸ਼ੌਕਤ ਨਾਲ ਆਗਾਜ਼

ਸੰਗਰੂਰ, 12 ਅਕਤੂਬਰ (ਜਗਸੀਰ ਲੌਂਗੋਵਾਲ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸੰਗਰੂਰ ਜ਼ੋਨ ਦੇ ਖੇਤਰੀ ਯੁਵਕ ਮੇਲੇ ਦਾ ਆਗਾਜ਼ ਅਕਾਲ ਡਿਗਰੀ ਕਾਲਜ ਮਸਤੂਆਣਾ ਸਾਹਿਬ ਵਿਖੇ ਸ਼ਾਨੋ ਸ਼ੌਕਤ ਨਾਲ ਹੋਇਆ।ਅਕਾਲ ਕਾਲਜ ਕੌਂਸਲ ਦੇ ਸਕੱਤਰ ਜਸਵੰਤ ਸਿੰਘ ਖਹਿਰਾ ਦੀ ਅਗਵਾਈ ‘ਚ ਕਰਵਾਏ ਜਾ ਰਹੇ ਮੇਲੇ ਦੇ ਪਹਿਲੇ ਦਿਨ ਸਟੇਜ਼ ਨੰਬਰ 1 ਤੋਂ ਸ਼ਮਾ ਰੌਸ਼ਨ ਕੀਤੀ ਗਈ।ਉਪਰੰਤ ਕਾਲਜ ਪ੍ਰਿੰਸੀਪਲ ਡਾ. ਅਮਨਦੀਪ ਕੌਰ ਵਲੋਂ ਵੱਖ-ਵੱਖ ਕਾਲਜਾਂ ਤੋਂ ਆਏ ਵਿਦਿਆਰਥੀ, ਇੰਚਾਰਜ਼ਾਂ, ਯੂਨੀਵਰਸਟੀ ਦੇ ਅਧਿਕਾਰੀਆਂ ਅਤੇ ਮਹਿਮਾਨਾਂ ਨੂੰ ‘ਜੀ ਆਇਆਂ’ ਕਿਹਾ।ਆਪਣੇ ਉਦਘਾਟਨੀ ਭਾਸ਼ਨ ਵਿੱਚ ਡਾਇਰੈਕਟਰ ਯੁਵਕ ਭਲਾਈ ਵਿਭਾਗ ਡਾ. ਵਰਿੰਦਰ ਕੁਮਾਰ ਕੌਸ਼ਿਕ ਨੇ ਜਿਥੇ ਕਾਲਜ ਦੀ ਮੈਨੇਜਮੈਂਟ ਨੂੰ ਵਧਾਈ ਦਿੱਤੀ ਉਥੇ ਹੀ ਮੇਲੇ ਨੂੰ ਪੂਰੀ ਨਿਰਪੱਖਤਾ ਨਾਲ ਕਰਾਉਣ ਲਈ ਆਪਣੀ ਵਚਨਬੱਧਤਾ ਦੁਹਰਾਈ।
ਇਸ ਮੇਲੇ ਵਿੱਚ ਪਰਮਜੀਤ ਸਿੰਘ ਪੰਮੀ ਬਾਈ, ਹੌਬੀ ਧਾਲੀਵਾਲ, ਜੱਸੀ ਲੌਂਗੋਵਾਲੀਆ, ਲੱਕੀ ਧਾਲੀਵਾਲ, ਪਾਲੀ ਧਨੌਲਾ, ਗੋਸ਼ਾ ਪਟਿਆਲਾ ਵਿਸੇਸ਼ ਤੌਰ ਤੇ ਪਹੁੰਚੇ।ਅੱਜ ਦੇ ਮੁਕਾਬਲਿਆਂ ਵਿੱਚ ਭੰਗੜੇ ਵਿੱਚ ਅਕਾਲ ਡਿਗਰੀ ਕਾਲਜ ਮਸਤੂਆਣਾ ਸਾਹਿਬ ਪਹਿਲੇ ਨਾਲ ਅਤੇ ਸਰਕਾਰੀ ਰਿਪੁਦਮਨ ਕਾਲਜ ਨਾਭਾ ਦੂਜੇ ਅਤੇ ਸਰਕਾਰੀ ਰਣਵੀਰ ਕਾਲਜ ਸੰਗਰੂਰ ਤੀਜੇ ਸਥਾਨ ‘ਤੇ ਰਹੇ।ਗਰੁੱਪ ਸ਼ਬਦ ਗਾਇਨ ਵਿੱਚ ਅਕਾਲ ਡਿਗਰੀ ਕਾਲਜ ਮਸਤੂਆਣਾ ਸਾਹਿਬ ਪਹਿਲੇ, ਦੂਜੇ ਸਥਾਨ ‘ਤੇ ਸਰਕਾਰੀ ਰਿਪੁਦਮਨ ਕਾਲਜ ਨਾਭਾ ਅਤੇ ਸ਼ਹੀਦ ਉਧਮ ਸਿੰਘ ਸਰਕਾਰੀ ਕਾਲਜ ਸੁਨਾਮ ਤੀਜੇ ਸਥਾਨ ‘ਤੇ ਰਹੇ, ਇਸ ਤਰਾਂ ਹੀ ਕਲਾਸੀਕਲ ਵੋਕਲ ਮੁਕਾਬਲਿਆਂ ਵਿੱਚ ਅਕਾਲ ਡਿਗਰੀ ਕਾਲਜ ਮਸਤੂਆਣਾ ਸਾਹਿਬ ਨੇ ਪਹਿਲਾ, ਸਰਕਾਰੀ ਰਿਪੁਦਮਨ ਕਾਲਜ ਨਾਭਾ ਦੂਜਾ ਅਤੇ ਸਰਕਾਰੀ ਰਣਵੀਰ ਕਾਲਜ ਸੰਗਰੂਰ ਨੇ ਤੀਜ਼ਾ ਸਥਾਨ ਹਾਸਲ ਕੀਤਾ।ਗੀਤ/ਗਜ਼ਲ ਮੁਕਾਬਲਿਆਂ ਵਿੱਚ ਅਕਾਲ ਡਿਗਰੀ ਕਾਲਜ ਮਸਤੂਆਣਾ ਪਹਿਲਾ, ਤਾਰਾ ਵਿਵੇਕ ਕਾਲਜ ਗੱਜਣਮਾਜਰਾ ਨੇ ਦੂਜਾ ਅਤੇ ਸ਼ਹੀਦ ਉਧਮ ਸਿੰਘ ਸਰਕਾਰੀ ਕਾਲਜ ਸੁਨਾਮ ਨੇ ਤੀਜਾ ਸਥਾਨ ਹਾਸਲ ਕੀਤਾ।ਸਮੂਹ ਗੀਤ ਗਾਇਨ ਮੁਕਾਬਲਿਆਂ ਵਿਚ ਅਕਾਲ ਡਿਗਰੀ ਕਾਲਜ ਮਸਤੂਆਣਾ ਸਾਹਿਬ ਨੇ ਪਹਿਲਾ, ਸਰਕਾਰੀ ਰਿਪੁਦਮਨ ਕਾਲਜ ਨਾਭਾ ਨੇ ਦੂਜਾ ਅਤੇ ਤਾਰਾ ਵਿਵੇਕ ਕਾਲਜ ਗੱਜਣਮਾਜਰਾ ਨੇ ਤੀਜਾ ਸਥਾਨ ਹਾਸਲ ਕੀਤਾ।ਗਰੁੱਪ ਸੌਂਗ ਵਿੱਚ ਪਹਿਲਾ ਅਕਾਲ ਡਿਗਰੀ ਕਾਲਜ ਮਸਤੂਆਣਾ ਸਾਹਿਬ, ਦੂਜਾ ਸਥਾਨ ਸਰਕਾਰੀ ਰਿਪੁਦਮਨ ਕਾਲਜ ਨਾਭਾ ਅਤੇ ਤਾਰਾ ਵਿਵੇਕ ਕਾਲਜ ਗੱਜਣਮਾਜਰਾ ਤੀਜ਼ੇ ਸਥਾਨ ‘ਤੇ ਰਹੇ।ਕੁਇਜ਼ ਮੁਕਾਬਲਿਆਂ ਵਿੱਚ ਸਰਕਾਰੀ ਰਿਪੁਦਮਨ ਕਾਲਜ ਨਾਭਾ ਨੇ ਪਹਿਲਾ, ਤਾਰਾ ਵਿਵੇਕ ਕਾਲਜ ਮਲੇਰਕੋਟਲਾ ਨੇ ਦੂਜਾ ਅਤੇ ਸਰਕਾਰੀ ਰਣਵੀਰ ਕਾਲਜ ਸੰਗਰੂਰ ਨੇ ਤੀਜ਼ਾ ਸਥਾਨ ਪ੍ਰਾਪਤ ਕੀਤਾ।ਰੰਗੋਲੀ ਮੁਕਾਬਲਿਆਂ ਵਿੱਚ ਅਕਾਲ ਡਿਗਰੀ ਕਾਲਜ ਮਸਤੂਆਣਾ ਸਾਹਿਬ ਨੇ ਪਹਿਲਾ, ਸਰਕਾਰੀ ਰਣਵੀਰ ਕਾਲਜ ਸੰਗਰੂਰ ਨੇ ਦੂਜਾ ਅਤੇ ਸ਼ਹੀਦ ਉਧਮ ਸਿੰਘ ਸਰਕਾਰੀ ਕਾਲਜ ਸੁਨਾਮ ਨੇ ਤੀਜ਼ਾ ਸਥਾਨ ਹਾਸਲ ਕੀਤਾ।ਇਸੇ ਤਰਾਂ ਹੀ ਫੋਟੋਗ੍ਰਾਫੀ ਵਿਚ ਅਕਾਲ ਡਿਗਰੀ ਕਾਲਜ ਮਸਤੂਆਣਾ ਸਾਹਿਬ ਨੇ ਪਹਿਲਾ, ਤਾਰਾ ਵਿਵੇਕ ਕਾਲਜ ਮਲੇਰਕੋਟਲਾ ਨੇ ਦੂਜਾ ਅਤੇ ਸ਼ਹੀਦ ਸਿੰਘ ਕਾਲਜ ਆਫ ਐਜੂਕੇਸ਼ਨ ਸੰਗਰੂਰ ਨੇ ਤੀਜ਼ਾ ਸਥਾਨ ਹਾਸਲ ਕੀਤਾ।ਮਹਿੰਦੀ ਮੁਕਾਬਲਿਆਂ ਵਿਚ ਸਰਕਾਰੀ ਕਾਲਜ ਮਲੇਰਕੋਟਲਾ ਨੇ ਪਹਿਲਾ, ਸਰਕਾਰੀ ਰਿਪੋਦਮਨ ਕਾਲਜ ਨਾਭਾ ਨੇ ਦੂਜਾ ਅਤੇ ਸਰਕਾਰੀ ਰਣਵੀਰ ਕਾਲਜ ਸੰਗਰੂਰ ਨੇ ਤੀਜ਼ਾ ਸਥਾਨ ਹਾਸਲ ਕੀਤਾ।ਕਾਰਟੁਨਿੰਗ ਵਿੱਚ ਸਰਕਾਰੀ ਰਿਪੁਦਮਨ ਕਾਲਜ ਨਾਭਾ ਨੇ ਪਹਿਲਾ ਸਥਾਨ, ਹਾਰਦਿਕ ਕਾਲਜ ਆਫ ਐਜੂਕੇਸ਼ਨ ਸੰਗਰੂਰ ਨੇ ਦੂਜਾ ਸਥਾਨ ਅਤੇ ਸ਼ਹੀਦ ਉਧਮ ਸਿੰਘ ਸਰਕਾਰੀ ਕਾਲਜ ਸੁਨਾਮ ਨੇ ਤੀਜਾ ਸਥਾਨ ਹਾਸਲ ਕੀਤਾ।ਇੰਸਟਾਲੇਸ਼ਨ ਮੁਕਾਬਲਿਆਂ ਵਿੱਚ ਸਰਕਾਰੀ ਰਿਪੁਦਮਨ ਕਾਲਜ ਨਾਭਾ ਨੇ ਪਹਿਲਾ, ਸਰਕਾਰੀ ਰਣਵੀਰ ਕਾਲਜ ਸੰਗਰੂਰ ਨੇ ਦੂਜਾ ਸਥਾਨ ਅਤੇ ਸ਼ਹੀਦ ਉਧਮ ਸਿੰਘ ਸਰਕਾਰੀ ਕਾਲਜ ਸੁਨਾਮ ਨੇ ਤੀਜਾ ਸਥਾਨ ਹਾਸਲ ਕੀਤਾ।ਪੋਸਟਰ ਮੇਕਿੰਗ ਮੁਕਾਬਲਿਆਂ ਵਿੱਚ ਸ਼ਹੀਦ ਉਧਮ ਸਿੰਘ ਸਰਕਾਰੀ ਕਾਲਜ ਸੁਨਾਮ ਨੇ ਪਹਿਲਾ, ਅਕਾਲ ਡਿਗਰੀ ਕਾਲਜ ਮਸਤੂਆਣਾ ਸਾਹਿਬ ਨੇ ਦੂਜਾ ਅਤੇ ਸਰਕਾਰੀ ਰਿਪੁਦਮਨ ਕਾਲਜ ਨਾਭਾ ਨੇ ਤੀਜ਼ਾ ਸਥਾਨ ਹਾਸਲ ਕੀਤਾ।ਕਲਾਜ਼ ਮੇਕਿੰਗ ਮੁਕਾਬਲਿਆਂ ਵਿਚ ਸ਼ਹੀਦ ਉਧਮ ਸਿੰਘ ਸਰਕਾਰੀ ਕਾਲਜ ਸੁਨਾਮ ਨੇ ਪਹਿਲਾ, ਸਰਕਾਰੀ ਰਿਪੁਦਮਨ ਕਾਲਜ ਨਾਭਾ ਨੇ ਦੂਜਾ ਅਤੇ ਅਕਾਲ ਕਾਲਜ ਆਫ ਐਜੂਕੇਸ਼ਨ ਫਤਿਹਗੜ ਛੰਨਾਂ ਨੇ ਤੀਜਾ ਸਥਾਨ ਹਾਸਲ ਕੀਤਾ।ਮੌਕੇ ‘ਤੇ ਚਿਤਰਕਾਰੀ ਮੁਕਾਬਲਿਆਂ ਵਿੱਚ ਅਕਾਲ ਡਿਗਰੀ ਕਾਲਜ ਮਸਤੂਆਣਾ ਸਾਹਿਬ ਨੇ ਪਹਿਲਾ, ਸਰਕਾਰੀ ਰਿਪੁਦਮਨ ਕਾਲਜ ਨਾਭਾ ਨੇ ਦੂਜਾ ਅਤੇ ਹਾਰਦਿਕ ਕਾਲਜ ਆਫ ਐਜੂਕੇਸ਼ਨ ਸੰਗਰੂਰ ਨੇ ਤੀਜਾ ਸਥਾਨ ਹਾਸਲ ਕੀਤਾ।ਸਮਾਗਮ ਦੇ ਅੰਤ ‘ਚ ਸਕੱਤਰ ਜਸਵੰਤ ਸਿੰਘ ਖਹਿਰਾ ਵਲੋਂ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ।
ਇਸ ਮੌਕੇ ਡਾ. ਭੁਪਿੰਦਰ ਸਿੰਘ ਪੂਨੀਆ, ਗੁਰਜੰਟ ਸਿੰਘ ਦੁੱਗਾਂ, ਸਿਆਸਤ ਸਿੰਘ ਦੁੱਗਾਂ, ਗਮਦੂਰ ਸਿੰਘ, ਮਨਜੀਤ ਸਿੰਘ ਏਡੀ, ਪ੍ਰਿੰਸੀਪਲ ਡਾ. ਗੁਰਵੀਰ ਸਿੰਘ, ਇੰਜਨੀਅਰ ਸੁਖਵਿੰਦਰ ਸਿੰਘ ਭੱਠਲ, ਪ੍ਰੋ. ਮੇਜਰ ਸਿੰਘ, ਪ੍ਰੋ. ਨਿਰਪਜੀਤ ਸਿੰਘ, ਡਾ. ਹਰਜਿੰਦਰ ਸਿੰਘ ਯੂਥ ਕੋਆਰਡੀਨੇਟਰ, ਪ੍ਰੋ. ਮਨਪ੍ਰੀਤ ਸਿੰਘ ਗਿੱਲ, ਸਤਨਾਮ ਸਿੰਘ ਦਮਦਮੀ ਅਤੇ ਸਮੂਹ ਸਟਾਫ ਮੈਂਬਰ ਮੌਜ਼ਦ ਸਨ।ਸਟੇਜ਼ ਦੀ ਜ਼ਿੰਮੇਵਾਰੀ ਸਤਨਾਮ ਸਿੰਘ ਪੰਜਾਬੀ ਵਲੋਂ ਨਿਭਾਈ ਗਈ।

Check Also

ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਪੁਰਬ ਮੋਕੇ ਦੀਵਾਨ ਅਦਾਰਿਆਂ ਨੂੰ ਰੰਗ ਬਿਰੰਗੀ ਲਾਈਟਾਂ ਨਾਲ ਰੁਸ਼ਨਾਇਆ ਜਾਵੇਗਾ

ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਅਹੁਦੇਦਾਰਾਂ ਨੂੰ ਸ਼੍ਰ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ …