Monday, October 14, 2024

ਪੰਜਾਬੀ ਯੂਨੀਵਰਸਿਟੀ ਦਾ ਸੰਗਰੂਰ ਜ਼ੋਨ ਯੁਵਕ ਮੇਲਾ ਅਮਿੱਟ ਪੈੜਾਂ ਛੱਡਦਾ ਸੰਪਨ

ਸੰਗਰੂਰ, 14 ਅਕਤੂਬਰ (ਜਗਸੀਰ ਲੌਂਗੋਵਾਲ) – ਅਕਾਲ ਡਿਗਰੀ ਕਾਲਜ ਮਸਤੂਆਣਾ ਸਾਹਿਬ ਵਿਖੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦਾ ਚੱਲ ਰਿਹਾ ਯੁਵਕ ਮੇਲਾ ਅਮਿੱਟ ਪੈੜਾਂ ਛੱਡਦਾ ਹੋਇਆ ਸੰਪਨ ਹੋ ਗਿਆ ਹੈ।ਮੇਲੇ ਦੇ ਤੀਸਰੇ ਅਤੇ ਆਖਰੀ ਦਿਨ ਚਾਰੇ ਪਾਸੇ ਠਾਠਾਂ ਮਾਰਦਾ ਇਕੱਠ ਵੱਖਰਾ ਹੀ ਨਜ਼ਾਰਾ ਪੇਸ਼ ਕਰ ਰਿਹਾ ਸੀ।ਪ੍ਰਿੰਸੀਪਲ ਡਾ. ਅਮਨਦੀਪ ਕੌਰ ਦੀ ਅਗਵਾਈ ਅਤੇ ਡਾ. ਹਰਜਿੰਦਰ ਸਿੰਘ ਯੂਥ ਕੋਆਰਡੀਨੇਟਰ ਦੀ ਰਹਿਨੁਮਾਈ ਹੇਠ ਅਕਾਲ ਡਿਗਰੀ ਕਾਲਜ ਮਸਤੂਆਣਾ ਨੇ ਯੁਵਕ ਮੇਲੇ ਵਿੱਚ ਸਭ ਤੋਂ ਵੱਧ ਆਈਟਮਾਂ ‘ਚ ਜਿੱਤ ਦਰਜ਼ ਕਰਕੇ ਓਵਰਆਲ ਟਰਾਫੀ ਜਿੱਤੀ।
ਸਮਾਗਮ ਦੇ ਮੁੱਖ ਮਹਿਮਾਨ ਗੁਰਮੀਤ ਸਿੰਘ ਮੀਤ ਹੇਅਰ ਨੇ ਮੇਲੇ ਵਿੱਚ ਹਿੱਸਾ ਲੈ ਰਹੇ ਵਿਦਿਆਰਥੀਆਂ ਨੂੰ ਆਸ਼ੀਰਵਾਦ ਦਿੰਦਿਆਂ ਆਪਣੇ ਵਿਦਿਆਰਥੀ ਜੀਵਨ ਦੀਆਂ ਯਾਦਾਂ ਸਾਂਝੀਆਂ ਕੀਤੀਆਂ।ਮੇਲੇ ਦੇ ਵਿਸ਼ੇਸ਼ ਮਹਿਮਾਨ ਸਰਤਾਜ ਸਿੰਘ ਚਾਹਲ ਐਸ.ਐਸ.ਪੀ ਸੰਗਰੂਰ ਨੇ ਵਿਦਿਆਰਥੀਆਂ ਨੂੰ ਮੇਲਿਆਂ ਦੇ ਮਹੱਤਵ ਦੇ ਨਾਲ਼-ਨਾਲ਼ ਸਾਈਬਰ ਕਰਾਇਮ ਸਬੰਧੀ ਵੀ ਜਾਣਕਾਰੀ ਦਿੱਤੀ।ਇਸ ਤੋਂ ਪਹਿਲਾਂ ਅਕਾਲ ਕਾਲਜ ਕੌਂਸਲ ਦੇ ਸਕੱਤਰ ਜਸਵੰਤ ਸਿੰਘ ਖਹਿਰਾ ਨੇ ਆਪਣੇ ਸਵਾਗਤੀ ਭਾਸ਼ਣ ਵਿੱਚ ਸਮੂਹ ਮਹਿਮਾਨਾਂ ਅਤੇ ਵਿਦਿਆਰਥੀਆਂ ਨੂੰ ‘ਜੀ ਆਇਆਂ’ ਕਿਹਾ।
ਮੁਕਾਬਲਿਆਂ ਵਿੱਚ ਲੜਕੀਆਂ ਦੇ ਲੋਕ ਨਾਚ ਗਿੱਧੇ ਦੇ ਮੁਕਾਬਲਿਆਂ ਵਿੱਚ ਅਕਾਲ ਡਿਗਰੀ ਕਾਲਜ ਮਸਤੂਆਣਾ ਨੇ ਪਹਿਲਾ, ਸਰਕਾਰੀ ਕਾਲਜ ਸੰਗਰੂਰ ਨੇ ਦੂਜਾ ਅਤੇ ਰਿਪੁਦਮਨ ਕਾਲਜ ਨਾਭਾ ਨੇ ਤੀਜਾ ਸਥਾਨ ਹਾਸਲ ਕੀਤਾ।ਸਕਿੱਟ ਦੇ ਮੁਕਾਬਲਿਆਂ ਵਿੱਚ ਸੁਨਾਮ ਨੇ ਪਹਿਲਾ, ਮਸਤੂਆਣਾ ਨੇ ਦੂਜਾ, ਅਕਾਲ ਕਾਲਜ ਆਫ ਐਜੂਕੇਸ਼ਨ ਨੇ ਤੀਜ਼ਾ, ਮਾਇਮ ਵਿੱਚ ਸਰਕਾਰੀ ਕਿਰਤੀ ਕਾਲਜ ਨੇ ਪਹਿਲਾ, ਸਰਕਾਰੀ ਕਾਲਜ ਸੁਨਾਮ ਨੇ ਦੂਜਾ ਅਤੇ ਡਿਗਰੀ ਕਾਲਜ ਮਸਤੂਆਣਾ ਨੇ ਤੀਜਾ ਸਥਾਨ ਹਾਸਲ ਕੀਤਾ।ਵਾਦ-ਵਿਵਾਦ ਵਿੱਚ ਰਣਬੀਰ ਕਾਲਜ ਪਹਿਲਾ, ਸਰਕਾਰੀ ਕਾਲਜ ਮਲੇਰਕੋਟਲਾ ਦੂਜਾ ਅਤੇ ਤਾਰਾ ਵਿਵੇਕ ਕਾਲਜ ਨੇ ਤੀਜਾ ਸਥਾਨ ਹਾਸਲ ਕੀਤਾ।ਭਾਸ਼ਣ ਵਿੱਚ ਡਿਗਰੀ ਕਾਲਜ ਨੇ ਪਹਿਲਾ, ਸਰਕਾਰੀ ਕਾਲਜ ਨਾਭਾ ਨੇ ਦੂਜਾ ਅਤੇ ਅਕਾਲ ਕਾਲਜ ਫਾਰ ਵੁਮੈਨ ਨੇ ਤੀਜਾ, ਕਵਿਤਾ ਉਚਾਰਨ ਵਿੱਚ ਸਰਕਾਰੀ ਕਾਲਜ ਮਲੇਰਕੋਟਲਾ ਨੇ ਪਹਿਲਾ, ਤਾਰਾ ਵਿਵੇਕ ਕਾਲਜ ਨੇ ਦੂਜਾ ਅਤੇ ਡਿਗਰੀ ਕਾਲਜ ਮਸਤੂਆਣਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ।
ਯੁਵਕ ਮੇਲੇ ਵਿੱਚ ਅਕਾਲ ਡਿਗਰੀ ਕਾਲਜ ਨੇ ਸਭ ਤੋਂ ਵੱਧ ਨੰਬਰ ਲੈ ਕੇ ਓਵਰਆਲ ਪਹਿਲਾ ਸਥਾਨ ਪ੍ਰਾਪਤ ਕੀਤਾ।ਸਰਕਾਰੀ ਰਿਪੁਦਮਨ ਕਾਲਜ ਨਾਭਾ ਦੂਜੇ ਅਤੇ ਸਰਕਾਰੀ ਕਾਲਜ ਸੁਨਾਮ ਤੀਜੇ ਸਥਾਨ ‘ਤੇ ਰਿਹਾ।
ਇਸ ਮੌਕੇ ਸੀਨੀਅਰ ਕੌਂਸਲ ਮੈਂਬਰ ਗੁਰੰਜਟ ਸਿੰਘ ਦੁੱਗਾਂ, ਗਮਦੂਰ ਸਿੰਘ ਬਹਾਦਰਪੁਰ, ਮਨਜੀਤ ਸਿੰਘ ਕੋਚ, ਪ੍ਰਿੰਸੀਪਲ ਗੁਰਬੀਰ ਸਿੰਘ, ਸੁਖਵਿੰਦਰ ਸਿੰਘ ਭੱਠਲ, ਪ੍ਰਿੰਸੀਪਲ ਸੁਖਦੀਪ ਕੌਰ, ਪ੍ਰਿੰਸੀਪਲ ਗੀਤਾ ਠਾਕੁਰ ਅਤੇ ਪ੍ਰਿੰਸੀਪਲ ਮੇਜਰ ਸਿੰਘ ਮੌਜ਼ੂਦ ਸਨ।

Check Also

ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਪੁਰਬ ਮੋਕੇ ਦੀਵਾਨ ਅਦਾਰਿਆਂ ਨੂੰ ਰੰਗ ਬਿਰੰਗੀ ਲਾਈਟਾਂ ਨਾਲ ਰੁਸ਼ਨਾਇਆ ਜਾਵੇਗਾ

ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਅਹੁਦੇਦਾਰਾਂ ਨੂੰ ਸ਼੍ਰ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ …