ਅੰਮ੍ਰਿਤਸਰ, 14 ਅਕਤੂਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਭਾਸ਼ਾ, ਸਾਹਿਤ ਅਤੇ ਸਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ ਨਿਰੰਤਰ ਕਾਰਜ਼ਸ਼ੀਲ ਅਦਾਰੇ ਪੰਜਾਬ
ਕਲਾ ਪ੍ਰੀਸ਼ਦ ਅਧੀਨ ਆਉਂਦੇ ਪੰਜਾਬ ਸਾਹਿਤ ਅਕਾਦਮੀ ਚੰਡੀਗੜ੍ਹ ਜਨਰਲ ਕੌਂਸਲ ਦੇ ਕਹਾਣੀਕਾਰ ਦੀਪ ਦੇਵਿੰਦਰ ਸਿੰਘ ਮੈਂਬਰ ਨਿਯੁੱਕਤ ਕੀਤੇ ਗਏ ਹਨ।
ਪ੍ਰਾਪਤ ਜਾਣਕਾਰੀ ਅਨੁਸਾਰ ਪਿੱਛਲੇ ਦਿਨੀਂ ਕਲਾ ਪ੍ਰੀਸ਼ਦ ਦੇ ਪ੍ਰਧਾਨ ਸਵਰਨਜੀਤ ਸਵੀ, ਪੰਜਾਬ ਸਾਹਿਤ ਅਕਾਦਮੀ ਚੰਡੀਗੜ੍ਹ ਦੇ ਨਵ-ਨਿਯੁੱਕਤ ਪ੍ਰਧਾਨ ਡਾ. ਆਤਮ ਰੰਧਾਵਾ ਅਤੇ ਡਾ. ਰਵੇਲ ਸਿੰਘ ਦੀ ਅਗਵਾਈ ਹੇਠ ਹੋਈ ਮੀਟਿੰਗ ਵਿੱਚ ਇਹ ਫੈਸਲਾ ਲਿਆ ਗਿਆ।
ਕਹਾਣੀਕਾਰ ਦੀਪ ਦੇਵਿੰਦਰ ਸਿੰਘ ਨੇ ਇਸ ਬਹੁ-ਵੱਕਾਰੀ ਅਹੁੱਦੇ ਲਈ ਕਲਾ ਪ੍ਰੀਸ਼ਦ ਦੇ ਪ੍ਰਧਾਨ ਸਵਰਨਜੀਤ ਸਵੀ ਅਤੇ ਪੰਜਾਬ ਸਾਹਿਤ ਅਕਾਦਮੀ ਚੰਡੀਗੜ੍ਹ ਦੇ ਪ੍ਰਧਾਨ ਡਾ. ਆਤਮ ਰੰਧਾਵਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬੀ ਸਾਹਿਤ ਅਕਾਦਮੀ ਚੰਡੀਗੜ੍ਹ ਵਲੋਂ ਪੰਜਾਬ ਅਤੇ ਪੰਜਾਬੋਂ ਬਾਹਰ ਪੰਜਾਬੀ ਸਾਹਿਤ, ਭਾਸ਼ਾ ਅਤੇ ਸਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ ਹੋਣ ਵਾਲੇ ਸੈਮੀਨਾਰਾਂ, ਵਰਕਸ਼ਾਪਾਂ ਅਤੇ ਸਭਿਆਚਾਰਕ ਸਮਾਗਮਾਂ ਵਿੱਚ ਅਕਾਦਮੀ ਦੇ ਅਹੁੱਦੇਦਾਰ ਜਿਹੜੀ ਵੀ ਜਿੰਮੇਵਾਰੀ ਸੌਂਪਣਗੇ ਉਸ ਨੂੰ ਉਹ ਤਨਦੇਹੀ ਨਾਲ ਨਿਭਾਇਆ ਜਾਵੇਗਾ।
ਇਸ ਮੌਕੇ ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ, ਸ਼੍ਰੋਮਣੀ ਸ਼ਾਇਰ ਦਰਸ਼ਨ ਬੁੱਟਰ, ਸੁਸ਼ੀਲ ਦੁਸਾਂਝ, ਪ੍ਰਿੰ. ਡਾ. ਮਹਿਲ ਸਿੰਘ, ਮੱਖਣ ਕੁਹਾੜ, ਡਾ. ਪਰਮਿੰਦਰ, ਡਾ. ਹੀਰਾ ਸਿੰਘ, ਸ਼ੈਲਿੰਦਰਜੀਤ ਰਾਜਨ, ਹਰਜੀਤ ਸਿੰਘ ਸੰਧੂ, ਵਜ਼ੀਰ ਸਿੰਘ ਰੰਧਾਵਾ, ਐਸ.ਪਰਸ਼ੋਤਮ, ਪ੍ਰਤੀਕ ਸਹਿਦੇਵ, ਸ਼ੁਕਰਗੁਜ਼ਾਰ ਸਿੰਘ, ਪ੍ਰਿੰ. ਕੁਲਵੰਤ ਸਿੰਘ ਅਣਖੀ, ਡਾ. ਮੋਹਨ, ਸਰਬਜੀਤ ਸੰਧੂ ਅਤੇ ਜਗਤਾਰ ਗਿੱਲ ਆਦਿ ਨੇ ਦੀਪ ਦੇਵਿੰਦਰ ਸਿੰਘ ਨੂੰ ਵਧਾਈ ਦਿੰਦਿਆਂ ਪੰਜਾਬ ਕਲਾ ਪਰਿਸ਼ਦ ਅਤੇ ਪੰਜਾਬ ਸਾਹਿਤ ਅਕਾਦਮੀ ਚੰਡੀਗੜ੍ਹ ਦਾ ਧੰਨਵਾਦ ਕੀਤਾ ਹੈ।
Check Also
ਖ਼ਾਲਸਾ ਪਬਲਿਕ ਸਕੂਲ ਅਤੇ ਇੰਟਰਨੈਸ਼ਨਲ ਪਬਲਿਕ ਸਕੂਲ ਦਾ 10ਵੀਂ ਦਾ ਸੀ.ਬੀ.ਐਸ.ਈ ਨਤੀਜ਼ਾ ਸ਼ਾਨਦਾਰ
ਵਿਦਿਆਰਥੀ ਦੇਵਾਂਸ਼ ਅਰੋੜਾ ਨੇ 99.6 ਅੰਕ ਨਾਲ ਪਹਿਲਾਂ ਸਥਾਨ ਹਾਸਲ ਕੀਤਾ – ਪ੍ਰਿੰ: ਅਮਰਜੀਤ ਸਿੰਘ …
Punjab Post Daily Online Newspaper & Print Media