Friday, January 10, 2025
Breaking News

ਸਿਲਵਰ ਵਾਟਿਕਾ ਪਬਲਿਕ ਸਕੂਲ ਸਮਾਓਂ ਦੇ ਬੱਚਿਆਂ ਨੇ ਖੇਡਾਂ ‘ਚ ਮਾਰੀਆਂ ਮੱਲ੍ਹਾਂ

ਭੀਖੀ, 14 ਅਕਤੂਬਰ (ਕਮਲ ਜ਼ਿੰਦਲ) – ਸੈਂਟਰ ਪੱਧਰੀ ਖੇਡਾਂ ਵਿੱਚੋਂ ਸਿਲਵਰ ਵਾਟਿਕਾ ਪਬਲਿਕ ਸਕੂਲ ਸਮਾਓਂ ਦੇ ਵਿਦਿਆਰਥੀਆਂ ਨੇ ਖੇਡ ਦੇ ਮੈਦਾਨ ‘ਚ ਆਪਣੇ ਜੌਹਰ ਦਿਖਾਏ।ਇਸ ਵਿੱਚ ਅੰਡਰ 11 ਮੁੰਡੇ ਗੋਲਾ ਸੁੱਟਣ ਵਿੱਚ ਨਵਜੋਤ ਸਿੰਘ ਪਹਿਲਾ ਸਥਾਨ ਅਤੇ ਹਰਜੀਤ ਸਿੰਘ ਨੇ ਤੀਜਾ ਸਥਾਨ ਹਾਸਿਲ ਕੀਤਾ।ਲੰਬੀ ਛਾਲ ਵਿੱਚ ਰਾਜਦੀਪ ਸਿੰਘ ਪਹਿਲਾ ਸਥਾਨ ਅਤੇ 100 ਮੀਟਰ ਰੇਸ ਵਿੱਚੋਂ ਦੂਜਾ ਸਥਾਨ ਹਾਸਿਲ ਕੀਤਾ।600 ਮੀਟਰ ਰੇਸ ਲਕਸ਼ਦੀਪ ਸਿੰਘ ਨੇ ਦੂਜਾ ਸਥਾਨ, 200 ਮੀਟਰ ਰੇਸ ਹਰਮਨਪ੍ਰੀਤ ਸਿੰਘ ਤੀਜਾ ਸਥਾਨ, 400 ਮੀਟਰ ਰੇਸ ਕਾਰਜਪ੍ਰੀਤ ਸਿੰਘ ਤੀਜਾ ਸਥਾਨ, ਰੀਲੇਅ ਮੁੰਡਿਆਂ ਦੀ ਟੀਮ ਨੇ ਪਹਿਲਾ ਸਥਾਨ ਅਤੇ ਰੱਸਾ ਕਸੀ ਵਿੱਚੋਂ ਵੀ ਪਹਿਲਾ ਸਥਾਨ ਹਾਸਿਲ ਕੀਤਾ।600 ਮੀਟਰ ਰੇਸ ਕੁੜੀਆਂ ਵਿਚੋਂ ਕਮਲਪ੍ਰੀਤ ਕੌਰ ਨੇ ਪਹਿਲਾ ਸਥਾਨ, ਗੋਲਾ ਸੁੱਟਣ ਵਿਚੋਂ ਰਵਨੀਤ ਕੌਰ ਨੇ ਪਹਿਲਾ ਸਥਾਨ, ਸੁਖਰੀਤ ਕੌਰ ਨੇ ਦੂਜਾ ਸਥਾਨ ਅਤੇ ਖੋ-ਖੋ ਦੀ ਟੀਮ ਨੇ ਦੂਜਾ ਸਥਾਨ ਹਾਸਲ ਕੀਤਾ।ਸਕੂਲ ਦੇ ਚੇਅਰਮੈਨ ਰਿਸ਼ਵ ਸਿੰਗਲਾ ਨੇ ਇਹਨਾਂ ਬੱਚਿਆਂ ਨੂੰ ਵਧਾਈ ਦਿੱਤੀ ਅਤੇ ਨਾਲ ਹੀ ਹੋਰ ਮਿਹਨਤ ਕਰਨ ਲਈ ਕਿਹਾ।ਉਹਨਾਂ ਕਿਹਾ ਕਿ ਇਹ ਬੱਚੇ ਅੱਗੇ ਜਾ ਕੇ ਸਾਡੇ ਦੇਸ਼ ਦਾ ਨਾਂ ਚਮਕਾਉਣਗੇ।ਪ੍ਰਿੰਸੀਪਲ ਮੈਡਮ ਕਿਰਨ ਰਤਨ ਨੇ ਵੀ ਬੱਚਿਆਂ ਦੀ ਹੌਸਲਾ ਅਫਜ਼ਾਈ ਕੀਤੀ।
ਇਸ ਮੌਕੇ ਹਰਿੰਦਰ ਸਿੰਘ ਡੀ.ਪੀ.ਈ, ਗੁਰਪ੍ਰੀਤ ਸਿੰਘ, ਜਸਵੀਰ ਸਿੰਘ, ਧਰਮਪਾਲ ਸਿੰਘ ਅਤੇ ਸਮੂਹ ਸਟਾਫ ਹਾਜ਼ਰ ਸਨ।

Check Also

ਖ਼ਾਲਸਾ ਗਲੋਬਲ ਰੀਚ ਫ਼ਾਊਂਡੇਸ਼ਨ ਵਲੋਂ ਖ਼ਾਲਸਾ ਕਾਲਜ ਵੂਮੈਨ ਅਤੇ ਗਰਲਜ਼ ਸੀ: ਸੈਕੰ: ਸਕੂਲ ਨੂੰ ਸਹਾਇਤਾ ਦਾ ਚੈਕ ਭੇਟ

ਫ਼ਾਊਂਡੇਸ਼ਨ ਦਾ ਹੋਣਹਾਰ ਤੇ ਜ਼ਰੂਰਤਮੰਦ ਬੱਚੀਆਂ ਦੀ ਭਲਾਈ ਲਈ ਕਾਰਜ਼ ਸ਼ਲਾਘਾਯੋਗ – ਛੀਨਾ ਅੰਮ੍ਰਿਤਸਰ, 9 …