Monday, October 14, 2024

ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਪੁਰਬ ਮੋਕੇ ਦੀਵਾਨ ਅਦਾਰਿਆਂ ਨੂੰ ਰੰਗ ਬਿਰੰਗੀ ਲਾਈਟਾਂ ਨਾਲ ਰੁਸ਼ਨਾਇਆ ਜਾਵੇਗਾ

ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਅਹੁਦੇਦਾਰਾਂ ਨੂੰ ਸ਼੍ਰ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਸੰਬੰਧੀ ਕਰਵਾਏ ਜਾ ਰਹੇ ਗੁਰਮਤਿ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਅੱਜ ਸੱਦਾ ਪੱਤਰ ਭੇਜਿਆ ਗਿਆ।ਸ੍ਰੀ ਦਰਬਾਰ ਸਾਹਿਬ ਦੇ ਐਡੀ. ਮੈਨੇਜਰ ਰਜਿੰਦਰ ਸਿੰਘ ਰੂਬੀ ਸੱਦਾ ਪੱਤਰ ਲੈ ਕੇ ਚੀਫ਼ ਖ਼ਾਲਸਾ ਦੀਵਾਨ ਮੁੱਖ ਦਫ਼ਤਰ ਪੁੱਜੇ।ਉਹਨਾਂ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜ਼ਰ, ਐਡੀ. ਸਕੱਤਰ ਸੁਖਜਿੰਦਰ ਸਿੰਘ ਪ੍ਰਿੰਸ, ਐਡੀ. ਸਕੱਤਰ ਜਸਪਾਲ ਸਿੰਘ ਢਿੱਲੋਂ ਨੂੰ ਇਹ ਸੱਦਾ ਪੱਤਰ ਸੌਂਪਿਆ। ਉਨ੍ਹਾਂ ਨੇ ਐਸ.ਜੀ.ਪੀ.ਸੀ ਵੱਲੋਂ ਗੁਰਪੁਰਬ ਮੋਕੇ ਸ਼ਹਿਰ ਦੇ ਵੱਖ-ਵੱਖ ਧਾਰਮਿਕ ਅਸਥਾਨਾਂ ਤੇ ਕਰਵਾਏ ਜਾ ਰਹੇ ਪ੍ਰੋਗਰਾਮਾਂ, ਧਾਰਮਿਕ ਮੁਕਾਬਲਿਆਂ, 18 ਅਕਤੂਬਰ ਨੂੰ ਸਜਾਏ ਜਾ ਰਹੇ ਵਿਸ਼ਾਲ ਨਗਰ-ਕੀਰਤਨ ਅਤੇ ਰਾਗ ਦਰਬਾਰ/ਪੜਤਾਲ ਸ਼ਬਦ ਗਾਇਨ ਕੀਰਤਨ ਦਰਬਾਰ ਅਤੇ ਗੁਰਪੁਰਬ ਦੇ ਪਾਵਨ ਦਿਵਸ 19 ਅਕਤੂਬਰ 2024 ਨੂੰ ਆਯੋਜਿਤ ਪ੍ਰਭਾਤ ਫੇਰੀਆਂ, ਆਲੌਕਿਕ ਜਲੌ, ਵਿਸ਼ਾਲ ਦੀਵਾਨ, ਕਵੀ ਦਰਬਾਰ, ਅੰਮ੍ਰਿਤ ਸੰਚਾਰ ਅਤੇ ਰੈਣ ਸਬਾਈ ਕੀਰਤਨ ਬਾਬਤ ਜਾਣਕਾਰੀ ਸਾਂਝੀ ਕੀਤੀ।
ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਗੁਰਪੁਰਬ ਸੰਬੰਧੀ ਕਰਵਾਏ ਜਾ ਰਹੇ ਗੁਰਮਤਿ ਪ੍ਰੋਗਰਾਮਾਂ ਵਿਚ ਦੀਵਾਨ ਵੱਲੋਂ ਵੱਧ ਤੋ ਵੱਧ ਸਮੂਲੀਅਤ ਦਾ ਭਰੋਸਾ ਦਿੱਤਾ।ਉਹਨਾਂ ਨੇ ਕਿਹਾ ਕਿ ਦੀਵਾਨ ਵੱਲੋਂ ਗੁਰਪੁਰਬ ਮੌਕੇ ਸਮੂਹ ਚੀਫ਼ ਖ਼ਾਲਸਾ ਦੀਵਾਨ ਅਦਾਰਿਆਂ ਨੂੰ ਰੰਗ-ਬਿਰੰਗੀਆਂ ਲਾਈਟਾਂ ਨਾਲ ਰੁਸ਼ਨਾਇਆ ਜਾਵੇਗਾ ਅਤੇ 18 ਅਕਤੂਬਰ ਨੂੰ ਐਸ.ਜੀ.ਪੀ.ਸੀ ਵੱਲੋਂ ਸਜਾਏ ਜਾ ਰਹੇ ਗੁਰਪੁਰਬ ਮੋਕੇ ਨਗਰ ਕੀਰਤਨ ਦਾ ਦੀਵਾਨ ਦੇ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਭਗਤਾਂ ਵਾਲਾ ਵਿਖੇ ਪੁੱਜਣ ‘ਤੇ ਸ਼ਾਨਦਾਰ ਸੁਆਗਤ ਕੀਤਾ ਜਾਵੇਗਾ।

Check Also

ਸਿਲਵਰ ਵਾਟਿਕਾ ਪਬਲਿਕ ਸਕੂਲ ਸਮਾਓਂ ਦੇ ਬੱਚਿਆਂ ਨੇ ਖੇਡਾਂ ‘ਚ ਮਾਰੀਆਂ ਮੱਲ੍ਹਾਂ

ਭੀਖੀ, 14 ਅਕਤੂਬਰ (ਕਮਲ ਜ਼ਿੰਦਲ) – ਸੈਂਟਰ ਪੱਧਰੀ ਖੇਡਾਂ ਵਿੱਚੋਂ ਸਿਲਵਰ ਵਾਟਿਕਾ ਪਬਲਿਕ ਸਕੂਲ ਸਮਾਓਂ …