ਅੰਮ੍ਰਿਤਸਰ, 14 ਅਕਤੂਬਰ (ਸੁਖਬੀਰ ਸਿੰਘ) -ਚੇਅਰਮੈਨ ਨਗਰ ਸੁਧਾਰ ਟਰਸੱਟ ਅਸ਼ੋਕ ਤਲਵਾੜ ਅਤੇ ਵਧੀਕ ਕਮਿਸ਼ਨਰ ਜਨਰਲ ਸ੍ਰੀਮਤੀ ਜੋਤੀ ਬਾਲਾ ਦੀ
ਹਾਜ਼ਰੀ ਵਿੱਚ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਅੱਜ ਪਟਾਖੇ ਵੇਚਣ ਵਾਲਿਆਂ ਦੇ ਡਰਾਅ ਪਾਰਦਰਸ਼ੀ ਢੰਗ ਨਾਲ ਕੱਢੇ ਗਏ।
ਸ੍ਰੀਮਤੀ ਜੋਤੀ ਬਾਲਾ ਨੇ ਦੱਸਿਆ ਕਿ ਪਟਾਖਾ ਵਪਾਰੀਆਂ ਵਲੋਂ 1822 ਬਿਨੈ ਪੱਤਰ ਪ੍ਰਾਪਤ ਹੋਏ ਸਨ, ਜਿੰਨਾਂ ਵਿਚੋਂ 15 ਡਰਾਅ ਕੱਢੇ ਗਏ ਹਨ।ਉਨ੍ਹਾਂ ਕਿਹਾ ਕਿ ਕੇਵਲ ਗਰੀਨ ਪਟਾਖੇ ਜੋ ਕਿ ਸੀ.ਐਸ.ਆਈ.ਆਰ-ਨੀਰੀ ਤੋਂ ਪ੍ਰਵਾਨਿਤ ਹੋਣਗੇ, ਉਹੀ ਵੇਚੇ ਜਾਣਗੇ।ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਵੇਰੇ 10:00 ਵਜੇ ਤੋਂ ਸ਼ਾਮ 7:30 ਵਜੇ ਤੱਕ ਪਟਾਖੇ ਵੇਚਣ ਦੀ ਹੀ ਇਜਾਜ਼ਤ ਹੋਵੇਗੀ ਅਤੇ ਜਿੰਨਾਂ ਵਿਅਕਤੀਆਂ ਦੇ ਡਰਾਅ ਨਿਕਲੇ ਹਨ, ਉਹੀ ਵਪਾਰੀ ਪਟਾਖੇ ਵੇਚ ਸਕਣਗੇ।
ਵਧੀਕ ਡਿਪਟੀ ਕਮਿਸ਼ਨਰ ਨੇ ਪਟਾਖਾ ਵਪਾਰੀਆਂ ਨੂੰ ਕਿਹਾ ਕਿ ਉਹ ਪਟਾਖੇ ਵੇਚਣ ਵਾਲੀ ਜਗ੍ਹਾ ‘ਤੇ ਪੂਰੀ ਸਾਵਧਾਨੀ ਵਰਤਣ ਅਤੇ ਸਕਰਾਰ ਵਲੋਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਅਤੇ ਨਿਯਮਾਂ ਦੀ ਪਾਲਣਾ ਕਰਨ।ਉਨਾਂ ਨੇ ਦੱਸਿਆ ਕਿ ਪਟਾਖੇ ਵੇਚਣ ਵਾਲੀ ਜਗ੍ਹਾ ‘ਤੇ ਸੁਰੱਖਿਆ ਦੇ ਮੁਕੰਮਲ ਪ੍ਰਬੰਧ ਕੀਤੇ ਗਏ ਹਨ।ਬਗੈਰ ਲਾਇਸੰਸ ਤੋਂ ਪਟਾਖੇ ਵੇਚਣ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
Check Also
ਮਨੁੱਖੀ ਜੀਵਨ ਲਈ ਰਾਹ ਦਸੇਰੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ
ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਕਰਕੇ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ …
Punjab Post Daily Online Newspaper & Print Media