Sunday, December 22, 2024

15 ਅਕਤੂਬਰ ਨੂੰ ਸਵੇਰੇ 8.00 ਤੋਂ ਸ਼ਾਮ 4.00 ਵਜੇ ਤੱਕ ਪੈਣਗੀਆਂ ਪੰਚਾਇਤੀ ਵੋਟਾਂ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 14 ਅਕਤੂਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਸ਼੍ਰੀਮਤੀ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਗ੍ਰਾਮ ਪੰਚਾਇਤ ਚੋਣਾਂ ਲਈ 15 ਅਕਤੂਬਰ 2024 ਨੂੰ ਸਵੇਰੇ 8.00 ਤੋਂ ਸ਼ਾਮ 4.00 ਵਜੇ ਤੱਕ ਵੋਟਾਂ ਪੈਣਗੀਆਂ।ਇਸ ਤੋਂ ਬਾਅਦ ਵੋਟਾਂ ਦੀ ਗਿਣਤੀ ਸ਼ੁਰੂ ਹੋਵੇਗੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਲ੍ਹੇ ਵਿੱਚ ਕੁੱਲ 558 ਗ੍ਰਾਮ ਪੰਚਾਇਤਾਂ ਹਨ ਅਤੇ ਕੁੱਲ 1268 ਪੋਲਿੰਗ ਬੂਥ ਬਣਾਏ ਹਨ ਅਤੇ 1030 ਬੂਥਾਂ ‘ਤੇ ਚੋਣ ਹੋ ਰਹੀ ਹੈ।234 ਬੂਥਾਂ ‘ਤੇ ਬਿਨਾਂ ਮੁਕਾਬਲਾ 192 ਸਰਪੰਚ ਅਤੇ 1091 ਪੰਚ ਬਿਨਾਂ ਮੁਕਾਬਲਾ ਜੇਤੂ ਰਹੇ ਹਨ।ਵੋਟਾਂ ਲਈ ਅੱਜ ਪੋਲਿੰਗ ਪਾਰਟੀਆਂ ਨੂੰ ਰਵਾਨਾ ਕਰ ਦਿੱਤਾ ਗਿਆ ਹੈ।ਉਨਾਂ ਕਿਹਾ ਕਿ ਪੰਚਾਇਤੀ ਚੋਣਾਂ ਨੂੰ ਸ਼ਾਤੀਪੂਰਵਕ ਢੰਗ ਨਾਲ ਨੇਪਰੇ ਚਾੜ੍ਹਨ ਲਈ 10491 ਮੁਲਾਜ਼ਮਾਂ ਦੀਆਂ ਪੋਲਿੰਗ ਸਟਾਫ ਵਜੋਂ ਡਿਊਟੀਆਂ ਲਗਾਈਆਂ ਗਈਆਂ ਹਨ।ਚੋਣਾਂ ਵਾਲੇ ਦਿਨ ਪੁਲਿਸ ਵਲੋਂ ਸ਼ਰਾਰਤੀ ਅਨਸਰਾਂ ‘ਤੇ ਪੂਰੀ ਨਜ਼ਰ ਹੋਵੇਗੀ ਅਤੇ ਕਿਸੇ ਨੂੰ ਵੀ ਚੋਣਾਂ ਦੌਰਾਨ ਹੁਲੜਬਾਜ਼ੀ ਨਹੀਂ ਕਰਨ ਦਿੱਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੋਲਿੰਗ ਸਟੇਸ਼ਨ ਵਿਖੇ ਪਛਾਣ ਦੇ ਪ੍ਰਮਾਣ ਵਜੋਂ ਨਾਗਰਿਕ ਆਪਣਾ ਵੋਟਰ ਕਾਰਡ, ਆਧਾਰ ਕਾਰਡ, ਪੈਨ ਕਾਰਡ, ਪਾਸਪੋਰਟ, ਮਨਰੇਗਾ ਨੌਕਰੀ ਕਾਰਡ, ਡਰਾਈਵਿੰਗ ਲਾਈਸੈਂਸ, ਰਾਸ਼ਨ ਕਾਰਡ ਅਤੇ ਨੀਲਾ ਕਾਰਡ ਦਿਖਾ ਕੇ ਆਪਣੀ ਵੋਟ ਦਾ ਇਸਤੇਮਾਲ ਕਰ ਸਕਦਾ ਹੈ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …