Thursday, November 21, 2024

ਗ੍ਰਾਮ ਪੰਚਾਇਤ ਚੋਣਾਂ ਕਾਰਨ 15 ਤੋਂ 16 ਅਕਤੂਬਰ ਸਵੇਰੇ 10.00 ਵਜੇ ਤੱਕ ਰਹੇਗਾ ਡਰਾਈ ਡੇਅ

ਸ਼ਰਾਬ ਦੇ ਠੇਕੇ ਰਹਿਣਗੇ ਬੰਦ, ਸ਼ਰਾਬ ਸਟੋਰ ਕਰਨ ‘ਤੇ ਰਹੇਗੀ ਵੀ ਪੂਰਨ ਪਾਬੰਦੀ

ਅੰਮ੍ਰਿਤਸਰ, 14 ਅਕਤੂਬਰ (ਸੁਖਬੀਰ ਸਿੰਘ) – ਰਾਜ ਚੋਣ ਕਮਿਸ਼ਨ ਪੰਜਾਬ ਵਲੋਂ ਜਾਰੀ ਹੁਕਮ ਅਨੁਸਾਰ ਗ੍ਰਾਮ ਪੰਚਾਇਤ ਚੋਣਾਂ-2024 ਮਿਤੀ 15 ਅਕਤੂਬਰ ਨੂੰ ਕਰਵਾਈਆਂ ਜਾ ਰਹੀਆਂ ਹਨ।ਇਸ ਚੋਣ ਪ੍ਰਕਿਰਿਆ ਦੌਰਾਨ ਅਮਨ ਤੇ ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਡਰਾਈ-ਡੇਅ ਐਲਾਨਿਆ ਜਾਣਾ ਜਰੂਰੀ ਹੈ।ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਮੈਜਿਸਟਰੇਟ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਨਵੇਂ ਹੁਕਮਾਂ ਅਨੁਸਾਰ ਹੁਣ ਪੰਜਾਬ ਆਬਕਾਰੀ ਐਕਟ-1914 ਦੀ ਧਾਰਾ 54 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਗ੍ਰਾਮ ਪੰਚਾਇਤ ਦੀਆਂ ਚੋਣਾਂ ਵਾਲੇ ਦਿਨ, ਚੋਣਾਂ ਵਾਲੀਆਂ ਗ੍ਰਾਮ ਪੰਚਾਇਤਾਂ ਦੇ ਮਾਲੀਆ ਹਦੂਦ ਅੰਦਰ ਪੈਂਦੇ ਇਲਾਕਿਆਂ ਵਿੱਚ 15 ਤੋਂ 16 ਅਕਤੂਬਰ 2024 ਨੂੰ ਸਵੇਰ 10.00 ਵਜੇ ਤੱਕ ਚੋਣ ਮੁਕੰਮਲ ਹੋਣ ਤੱਕ ਡਰਾਈ-ਡੇਅ ਐਲਾਨਦੇ ਹੋਏ ਸ਼ਰਾਬ ਦੇ ਠੇਕੇ ਬੰਦ ਕਰਨ ਅਤੇ ਵਿਅਕਤੀਆਂ ਦੁਆਰਾ ਸ਼ਰਾਬ ਸਟੋਰ ਕਰਨ ‘ਤੇ ਪੂਰਨ ਤੌਰ ‘ਤੇ ਰੋਕ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।ਉਹਨਾਂ ਦੱਸਿਆ ਕਿ ਜਿਹੜੇ ਪਿੰਡਾਂ ਵਿੱਚ ਗ੍ਰਾਮ ਪੰਚਾਇਤਾਂ ਦੀਆਂ ਚੋਣਾਂ ਕਰਵਾਈਆਂ ਜਾਣੀਆਂ ਹਨ, ਸਿਰਫ ਉਹਨਾਂ ਪਿੰਡਾਂ ਵਿੱਚ ਹੀ ਇਹ ਹੁਕਮ ਜਾਰੀ ਰਹਿਣਗੇ।ਇਹ ਹੁਕਮ ਹੋਟਲਾਂ, ਰੈਸਟੋਰੈਂਟਾਂ, ਕਲੱਬਾਂ ਅਤੇ ਸ਼ਰਾਬ ਦੇ ਅਹਾਤਿਆਂ, ਜਿੱਥੇ ਸ਼ਰਾਬ ਵੇਚਣ ਅਤੇ ਪੀਣ ਦੀ ਕਾਨੂੰਨੀ ਇਜ਼ਾਜਤ ਹੈ ‘ਤੇ ਵੀ ਪੂਰਨ ਤੌਰ ‘ਤੇ ਲਾਗੂ ਹੋਣਗੇ।

Check Also

ਉਦਯੋਗਪਤੀਆਂ ਦੇ ਬਕਾਇਆ ਕੇਸਾਂ ਨੂੰ ਸਮਬੱਧ ਤਰੀਕੇ ਨਾਲ ਕੀਤਾ ਜਾਵੇਗਾ ਹੱਲ – ਖਰਬੰਦਾ

ਅੰਮ੍ਰਿਤਸਰ, 20 ਨਵੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਉਦਯੋਗਪਤੀਆਂ ਦੀਆਂ ਮੁਸ਼ਕਲਾਂ ਦਾ ਹੱਲ ਕਰਨ ਲਈ …