ਅੰਮ੍ਰਿਤਸਰ, 16 ਅਕਤੂਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਮੈਜਿਸਟਰੇਟ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਬੀ.ਐਨ.ਐਸ.ਐਸ ਅਤੇ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54(1) ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲ੍ਹਾ ਅੰਮ੍ਰਿਤਸਰ ਵਿੱਚ ਸਾਹਿਬ ਸ੍ਰੀ ਗੁਰੁ ਰਾਮ ਦਾਸ ਜੀ ਮਹਾਰਾਜ ਦੇ ਪ੍ਰਕਾਸ਼ ਗੁਰਪੁਰਬ ਮੌਕੇ ਮਿਤੀ 18 ਅਤੇ 19 ਅਕਤੂਬਰ 2024 ਨੂੰ ਨਗਰ ਕੀਰਤਨ ਵਾਲੇ ਰੂਟ/ਰਸਤਿਆਂ ਵਿੱਚ ਸ਼ਰਾਬ ਦੇ ਠੇਕੇ, ਦੁਕਾਨਾਂ ਅਤੇ ਅਹਾਤੇ ਬੰਦ ਰੱਖਣ ਸਬੰਧੀ ਹੁਕਮ ਜਾਰੀ ਕੀਤੇ ਹਨ।
ਦੱਸਣਯੋਗ ਹੈ ਕਿ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਇਸ ਸਬੰਧੀ ਮੰਗ ਪੱਤਰ ਦੇ ਕੇ ਸ਼੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ 18 ਅਤੇ 19 ਅਕਤੂਬਰ 2024 ਵਾਲੇ ਦਿਨ ਸ਼ਰਾਬ ਦੇ ਠੇਕੇ ਅਤੇ ਦੁਕਾਨਾਂ ਬੰਦ ਕਰਨ ਦੀ ਅਪੀਲ ਕੀਤੀ ਸੀ।ਜਿਲਾ ਮੈਜਿਸਟਰੇਟ ਨੇ ਮੰਗ ਪੱਤਰ ਨੂੰ ਸਵੀਕਾਰ ਕਰਦੇ ਹੋਏ ਇਹ ਹੁਕਮ ਜਾਰੀ ਕੀਤੇ ਹਨ।
Check Also
ਬਾਬਾ ਬਕਾਲਾ ਸਾਹਿਬ ਨੂੰ ਕੀਤਾ ਜਾਵੇਗਾ ਪੰਜਾਬ ‘ਚ ਸਭ ਤੋਂ ਪਹਿਲਾਂ ਨਸ਼ਾ ਮੁਕਤ – ਪ੍ਰਧਾਨ ਸੁਰਜੀਤ ਕੰਗ
ਬਾਬਾ ਬਕਾਲਾ, 7 ਮਈ (ਪੰਜਾਬ ਪੋਸਟ ਬਿਊਰੋ) – ਆਮ ਆਦਮੀ ਪਾਰਟੀ ਦੇ ਨਗਰ ਪੰਚਾਇਤ ਬਾਬਾ …