ਅੰਮ੍ਰਿਤਸਰ, 16 ਅਕਤੂਬਰ (ਸੁਖਬੀਰ ਸਿੰਘ) – ਹਲਕਾ ਵਿਧਾਇਕ ਦੱਖਣੀ ਡਾ: ਇੰਦਰਬੀਰ ਸਿੰਘ ਨਿੱਝਰ ਨੇ ਅੱਜ ਵਾਰਡ 64 ਅਧੀਨ ਪੈਂਦੇ ਇਲਾਕੇ ਜੱਟਾਂ ਵਾਲਾ
ਬਜ਼ਾਰ ਵਿਖੇ 15 ਲੱਖ 23 ਹਜ਼ਾਰ ਰੁਪਏ ਦੀ ਲਾਗਤ ਨਾਲ ਸੀਵਰੇਜ਼ ਲਾਈਨ ਵਿਛਾਉਣ ਦੇ ਕੰਮ ਦੀ ਸ਼ੁਰੂਆਤ ਕੀਤੀ ਹੈ।ਇਸ ਸਮੇਂ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਹਲਕੇ ਦੇ ਵਿਕਾਸ ਕਾਰਜ਼ਾਂ ਵਿੱਚ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ।ਉਨ੍ਹਾਂ ਕਿਹਾ ਕਿ ਜੱਟਾਂ ਵਾਲੇ ਬਜ਼ਾਰ ਵਿੱਚ ਪਹਿਲਾਂ ਹੀ ਸੀਵਰੇਜ਼ ਪੈ ਚੁੱਕਾ ਸੀ, ਪ੍ਰੰਤੂ ਕੁੱਝ ਗਲੀਆਂ ਸੀਵਰੇਜ਼ ਲਾਈਨ ਨਾਲ ਜੁੜਣੀਆਂ ਬਾਕੀ ਸਨ।ਇਸ ਕੰਮ ਦੀ ਅੱਜ ਸ਼ੁਰੂਆਤ ਕਰ ਦਿੱਤੀ ਗਈ ਹੈ।ਉਨ੍ਹਾਂ ਕਿਹਾ ਕਿ ਪਿੱਛਲੀਆਂ ਸਰਕਾਰਾਂ ਨੇ ਹਲਕਾ ਦੱਖਣੀ ਦੇ ਵਿਕਾਸ ਵੱਲ ਕੋਈ ਵੀ ਧਿਆਨ ਨਹੀਂ ਦਿੱਤਾ।
ਡਾ: ਨਿੱਝਰ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦਾ ਸੁਪਨਾ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣਾ ਹੈ ਅਤੇ ਸਾਡਾ ਸਭ ਦਾ ਫਰਜ਼ ਬਣਦਾ ਹੈ ਕਿ ਅਸੀਂ ਸੁਪਨੇ ਨੂੰ ਪੂਰਾਕਰਨ ਲਈ ਅੱਗੇ ਆਈਏ।ਉਨ੍ਹਾਂ ਕਿਹਾ ਕਿ ਹਲਕਾ ਦੱਖਣੀ ਵਿੱਚ ਚਾਹੇ ਆਮ ਆਦਮੀ ਕਲੀਨਿਕ ਹੋਣ, ਸਕੂਲੀ ਸਿਖਿਆ ਜਾਂ ਪੱਛੜੇ ਖੇਤਰਾਂ ਦਾ ਵਿਕਾਸ ਹੋਵੇ, ਨੂੰ ਪਹਿਲ ਦੇ ਅਧਾਰ ‘ਤੇ ਪੂਰਾ ਕੀਤਾ ਹੈ।ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਦਾ ਮੁੱਖ ਮੰਤਵ ਆਮ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਉਪਲੱਬਧ ਕਰਵਾਉਣਾ ਹੈ।
ਇਸ ਮੌਕੇ ਨਰਿੰਦਰ ਕੁਮਾਰ, ਨਵਨੀਤ ਸ਼ਰਮਾ, ਮਨਪ੍ਰੀਤ ਸਿੰਘ, ਸੁਰਿੰਦਰ ਪ੍ਰੇਮ ਅਤੇ ਵੱਡੀ ਗਿਣਤੀ ‘ਚ ਇਲਾਕਾ ਵਾਸੀ ਹਾਜ਼ਰ ਸਨ।
Check Also
12ਵੇਂ ਅੰਤਰਾਸ਼ਟਰੀ ਯੋਗ ਦਿਵਸ ਦੇ ਸਬੰਧ ‘ਚ `ਬੀ.ਵਾਈ.ਐਸ` ਵੱਲੋਂ ਵੱਖ-ਵੱਖ ਥਾਵਾਂ ‘ਤੇ ਕੀਤੇ ਸਮਾਗਮ
ਅੰਮ੍ਰਿਤਸਰ, 24 ਜੂਨ (ਜਗਦੀਪ ਸਿੰਘ) – ਭਾਰਤੀ ਯੋਗ ਸੰਸਥਾਨ (ਬੀ.ਵਾਈ.ਐਸ) ਵੱਲੋਂ ਅੰਮ੍ਰਿਤਸਰ ਸਮੇਤ ਕਈ ਥਾਵਾਂ …
Punjab Post Daily Online Newspaper & Print Media