ਸੰਗਰੂਰ, 16 ਅਕਤੂਬਰ (ਜਗਸੀਰ ਲੌਂਗੋਵਾਲ) – ਬੁਰਾਈ ਤੇ ਨੇਕੀ ਦੀ ਜਿੱਤ ਦੇ ਪ੍ਰਤੀਕ ਤਿਓਹਾਰ ਦੁਸ਼ਹਿਰੇ ‘ਤੇ ਐਸ.ਏ.ਐਸ ਇੰਟਰਨੈਸ਼ਨਲ ਸਕੂਲ ਚੀਮਾ ਵਿਖੇ ਸਮਾਗਮ ਕਰਵਾਇਆ ਗਿਆ।ਵਿਦਿਆਰਥੀਆਂ ਵਲੋਂ ਇਸ ਦੌਰਾਨ ਅੱਜ ਦੇ ਯੁੱਗ ਵਿੱਚ ਫ਼ੈਲੀਆਂ ਸਮਾਜਿਕ ਬੁਰਾਈਆਂ ਨੂੰ ਦਰਸਾਉਂਦੇ ਚਾਰਟ ਬਣਾ ਕੇ ਆਪਣੇ ਵਿਚਾਰ ਪੇਸ਼ ਕੀਤੇ ਗਏ।ਸਕੂਲ ਪ੍ਰਿੰਸੀਪਲ ਵਿਕਰਮ ਸ਼ਰਮਾ ਨੇ ਦੱਸਿਆ ਕਿ ਹਰ ਇਨਸ਼ਾਨ ਨੂੰ ਸਮਾਜ ਵਿੱਚ ਫੈਲੀਆਂ ਬੁਰਾਈਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਦੇਣਾ ਚਾਹੀਦਾ ਹੈ।ਸਕੂਲ ਵਲੋਂ ਸਮਾਜਿਕ ਬੁਰਾਈਆਂ ਨੂੰ ਦਰਸਾਉਂਦੇ ਪੁਤਲੇ ਤਿਆਰ ਜਿਸ ਨੂੰ ਅਗਨ ਭੇਟ ਕੀਤਾ ਗਿਆ।ਸਮਾਗਮ ਦੌਰਾਨ ਖਾਣ-ਪੀਣ ਲਈ ਸਟਾਲਾਂ ਦਾ ਪ੍ਰਬੰਧ ਕੀਤਾ ਗਿਆ।ਸੀਨੀਅਰ ਅਧਿਆਪਕ ਸ਼ਸ਼ੀ ਕਾਂਤ ਮਿੱਤਲ ਵੱਲੋਂ ਸੁਚੱਜੇ ਢੰਗ ਨਾਲ ਪ੍ਰੋਗਰਾਮ ਕਰਵਾਇਆ ਗਿਆ।ਸਟੇਜ਼ ਦਾ ਸੰਚਾਲਨ ਮੈਡਮ ਸੰਜੀਤ ਕੌਰ ਵੱਲੋਂ ਕੀਤਾ ਗਿਆ।ਇਸ ਮੌਕੇ ਸਕੂਲ ਦੇ ਸਮੂਹ ਸਟਾਫ ਮੈਂਬਰ ਮੌਜ਼ੂਦ ਸਨ।
Check Also
ਬਾਬਾ ਬਕਾਲਾ ਸਾਹਿਬ ਨੂੰ ਕੀਤਾ ਜਾਵੇਗਾ ਪੰਜਾਬ ‘ਚ ਸਭ ਤੋਂ ਪਹਿਲਾਂ ਨਸ਼ਾ ਮੁਕਤ – ਪ੍ਰਧਾਨ ਸੁਰਜੀਤ ਕੰਗ
ਬਾਬਾ ਬਕਾਲਾ, 7 ਮਈ (ਪੰਜਾਬ ਪੋਸਟ ਬਿਊਰੋ) – ਆਮ ਆਦਮੀ ਪਾਰਟੀ ਦੇ ਨਗਰ ਪੰਚਾਇਤ ਬਾਬਾ …