ਸੰਗਰੂਰ, 17 ਅਕਤੂਬਰ (ਜਗਸੀਰ ਲੌਂਗੋਵਾਲ) – ਐਸ.ਏ.ਐਸ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਚੀਮਾ ਵਿਖੇ ਭਗਵਾਨ ਵਾਲਮੀਕੀ ਜੀ ਦੇ ਪ੍ਰਗਟ ਦਿਵਸ ਮੌਕੇ ਸਵੇਰ ਦੀ ਸਭਾ ਦੌਰਾਨ ਸਮੂਹ ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ।ਸਕੂਲ਼ ਦੇ ਧਾਰਮਿਕ ਸਿੱਖਿਆ ਅਧਿਆਪਕਾ ਮੈਡਮ ਕੁਲਵਿੰਦਰ ਕੌਰ ਨੇ ਭਗਵਾਨ ਵਾਲਮੀਕ ਜੀ ਦੇ ਉੱਚੇ ਤੇ ਸੁੱਚੇ ਜੀਵਨ ਬਾਰੇ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ।ਸਕੂਲ ਪ੍ਰਿੰਸੀਪਲ ਵਿਕਰਮ ਸ਼ਰਮਾ ਨੇ ਪ੍ਰਗਟ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਭਗਵਾਨ ਵਾਲਮੀਕ ਜੀ ਮਹਾਰਾਜ ਵਿਸ਼ਵ ਦੇ ਪਹਿਲੇ ਕਵੀ ਜਾਂ ਆਦਿ ਕਵੀ ਸਨ, ਜਿਨ੍ਹਾਂ ਆਪਣੀ ਅਮਰ ਅਤੇ ਮਹਾਨ ਰਚਨਾ ਰਾਮਾਇਣ ਦੀ ਰਚਨਾ ਕੀਤੀ।ਉਨਾਂ ਨੇ ਸਭ ਨੂੰ ਭਗਵਾਨ ਵਾਲਮੀਕ ਜੀ ਦੇ ਦਰਸਾਏ ਮਾਰਗ ਅਤੇ ਆਦਰਸ਼ਾਂ `ਤੇ ਚੱਲਣ ਲਈ ਪ੍ਰੇਰਿਤ ਕੀਤਾ।
Check Also
ਉਦਯੋਗਪਤੀਆਂ ਦੇ ਬਕਾਇਆ ਕੇਸਾਂ ਨੂੰ ਸਮਬੱਧ ਤਰੀਕੇ ਨਾਲ ਕੀਤਾ ਜਾਵੇਗਾ ਹੱਲ – ਖਰਬੰਦਾ
ਅੰਮ੍ਰਿਤਸਰ, 20 ਨਵੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਉਦਯੋਗਪਤੀਆਂ ਦੀਆਂ ਮੁਸ਼ਕਲਾਂ ਦਾ ਹੱਲ ਕਰਨ ਲਈ …