Friday, September 11, 2026

ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਸਮਾਗਮ ਦੌਰਾਨ ਕਬੱਡੀ ਖਿਡਾਰੀਆਂ ਦਾ ਕੀਤਾ ਵਿਸ਼ੇਸ਼ ਸਨਮਾਨ

ਸੰਗਰੂਰ, 17 ਅਕਤੂਬਰ (ਜਗਸੀਰ ਲੌਂਗੋਵਾਲ) – ਬਾਬਾ ਵਾਲਮੀਕਿ ਧਰਮਸ਼ਾਲਾਵਾਂ ਪ੍ਰਬੰਧਕ ਕਮੇਟੀ ਚੀਮਾ ਮੰਡੀ ਵਲੋਂ ਵਾਲਮੀਕਿ ਮੰਦਿਰ ਵਿਖੇ ਸਮੂਹ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ।ਇਸ ਦੌਰਾਨ ਸਭ ਤੋਂ ਪਹਿਲਾਂ ਭਗਵਾਨ ਵਾਲਮੀਕਿ ਜੀ ਦੀ ਪੂਜਾ ਕੀਤੀ ਗਈ ਅਤੇ ਕਮੇਟੀ ਦੇ ਪ੍ਰਧਾਨ ਗੁਰਦੀਪ ਸਿੰਘ ਦੀਪਾ ਨੇ ਪ੍ਰਗਟ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ।ਸਮਾਗਮ ਦੌਰਾਨ ਕਮੇਟੀ ਵਲੋਂ ਵਾਰਡ ਦੇ ਸਾਬਕਾ ਕੌਂਸਲਰ ਤਰਲੋਚਨ ਗੋਇਲ ਤੇ ਕਬੱਡੀ ਵਿੱਚ ਨਾਮਣਾ ਖੱਟਣ ਵਾਲੇ ਵੇਹੜੇ ਦੇ ਨੌਜਵਾਨਾਂ ਹਰਵਿੰਦਰ ਸਿੰਘ, ਗੁਰਸੇਵਕ ਸਿੰਘ, ਪ੍ਰਭਜੋਤ ਸਿੰਘ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।ਇਸ ਮੌਕੇ ਹਾਕਮ ਸਿੰਘ, ਕਾਲਾ ਸਿੰਘ, ਮਾਣਕੀ, ਗੁਰਲਾਲ ਸਿੰਘ, ਜੱਗੀ ਸਿੰਘ, ਮੱਖਣ ਸਿੰਘ ਆਦਿ ਤੋਂ ਇਲਾਵਾ ਕਮੇਟੀ ਅਹੁੱਦੇਦਾਰ ਤੇ ਨਗਰ ਨਿਵਾਸੀ ਹਾਜ਼ਰ ਸਨ।

Check Also

ਕਰਮਜੀਤ ਸਿੰਘ ਰਿੰਟੂ ਨੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀਆਂ ਮਿਹਨਤੀ ਸਖੀਆਂ ਦਾ ਕੀਤਾ ਸਨਮਾਨ

ਅੰਮ੍ਰਿਤਸਰ, 10 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਉੱਤਰੀ ਵਿੱਚ ਆਮ ਆਦਮੀ ਪਾਰਟੀ ਦੀ …